Breaking News ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਸਾਹਮਣੇ ਆਏ ਸਾਰਥਕ ਨਤੀਜੇ : ਡਾ. ਬਲਬੀਰ ਸਿੰਘਪੰਜਾਬ ਸਰਕਾਰ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ : ਹਰਪਾਲ ਸਿੰਘ ਚੀਮਾਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਗਊਸ਼ਾਲਾ ‘ਚ 10 ਲੱਖ ਦੀ ਲਾਗਤ ਨਾਲ ਤਿਆਰ ਨਵੇਂ ਸ਼ੈੱਡ ਦਾ ਉਦਘਾਟਨਭਾਰਤੀ ਮੂਲ ਦੇ ਵਿਅਕਤੀ ਦੇ ਕਤਲ ਦੇ ਸ਼ੱਕ ਵਿਚ ਕੈਨੇਡਾ ਵਿਖੇ ਇਕ ਗ੍ਰਿਫ਼ਤਾਰਗੇ ਪ੍ਰੇਡ ਦਾ ਨਿਹੰਗ ਸਿੰਘ ਵਲੋਂ ਜ਼ਬਰਦਸਤ ਵਿਰੋਧਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਪੌਸ਼ਟਿਕ ਸੁਰੱਖਿਆ 'ਤੇ ਜੋਰ, ਪਟਿਆਲਾ ਜ਼ਿਲ੍ਹੇ ਅੰਦਰ ਪੋਸ਼ਣ ਮੁਹਿੰਮ ਚਲਾਉਣ ਦਾ ਸੱਦਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਕਰਵਾਈਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਮਹਿਲਾ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਕਮਿਸ਼ਨ ਬਣਿਆਂ

ਅਹਿਮ ਖ਼ਬਰਾਂ

ਵੀਡਿਓ ਖ਼ਬਰਾਂ

Top News / ਸੁਰਖੀਆ

View all

ਪੰਜਾਬ (Punjab)

View All

ਮਾਲਵਾ (ਪੰਜਾਬ)

View All

ਦੋਆਬਾ (ਪੰਜਾਬ)

View All

ਮਾਝਾ (ਪੰਜਾਬ)

View All

(ਚੰਡੀਗੜ / ਆਸਪਾਸ )
ਆਪਣੇ ਸ਼ਹਿਰ ਦੀਆਂ ਖਬਰਾ

ਆਪ (AAP)

  • ਪੰਜਾਬ ਸਰਕਾਰ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ : ਹਰਪਾਲ ਸਿੰਘ ਚੀਮਾ
    05 April,2025
  • ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਗਊਸ਼ਾਲਾ ‘ਚ 10 ਲੱਖ ਦੀ ਲਾਗਤ ਨਾਲ ਤਿਆਰ ਨਵੇਂ ਸ਼ੈੱਡ ਦਾ ਉਦਘਾਟਨ
    05 April,2025
  • ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਅਤੇ ਬਲਾਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ
    05 April,2025
  • ਸੂਬਾ ਸਰਕਾਰ ਵਲੋ ਰੇਤ ਬਜਰੀ ਸਸਤੀ ਦੇਣ ਦੇ ਨਾਲ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ : ਅਜੀਤਪਾਲ ਕੋਹਲੀ
    05 April,2025

ਦੇਸ਼ (INDIA) ਖਬਰਾ

View All

ਵਿਦੇਸ਼ ਖਬਰਾ

View All

ਕਰਾਇਮ ਖਬਰਾਂ

View All

ਸਿਹਤ

View All

ਜਸ਼ਨ (ਜਨਮਦਿਨ / ਵਿਆਹ / ਸਾਲਗਿਰਾ )

View All
ਜਨਮ ਦਿਨ ਮੁਬਾਰਕ
ਦੁਆਰਾ: Punjab Bani 04 February,2025

ਸੰਪਾਦਕੀ

View All

ਫੋਟੋ ਗੈਲਰੀ View All

ਇਕ ਕਲਿਕ ਤੇ ਖ਼ਬਰਾਂ


ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਸਾਹਮਣੇ ਆਏ ਸਾਰਥਕ ਨਤੀਜੇ : ਡਾ. ਬਲਬੀਰ ਸਿੰਘ

ਪਟਿਆਲਾ, 5 ਅਪ੍ਰੈਲ : ਪੰਜਾਬ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਅਗਵਾਈ ਕਰ ਰਹੀ ਕੈਬਨਿਟ ਸਬ-ਕਮੇਟੀ ਦੇ ਮੈਂਬਰ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲੇ ਆਮ ਲੋਕਾਂ ਦੇ ਭਰਵੇਂ ਹੁੰਗਾਰੇ ਸਦਕਾ ਪਿਛਲੇ 35 ਦਿਨਾਂ 'ਚ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ 2954 ਐਫ. ਆਈ. ਆਰਜ਼. ਕੀਤੀਆਂ ਗਈਆਂ ਹਨ, ਜਦਕਿ 55 ਨਸ਼ਾ ਤਸਕਰਾਂ ਦੀਆਂ ਨਜਾਇਜ਼ ਉਸਾਰੀਆਂ ਢਾਹੁਣ ਸਮੇਤ 196 ਕਿਲੋ ਹੈਰੋਇਨ, 55 ਕਿਲੋ ਚਰਸ ਤੇ ਗਾਂਜਾ ਤੇ 5.93 ਕਰੋੜ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਪੰਜਾਬ 'ਚ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਜਲਦ ਹੀ ਆਪਣੇ ਅੰਜਾਮ 'ਤੇ ਪੁੱਜੇਗੀ ਤੇ ਸੂਬਾ ਨਸ਼ਾ ਮੁਕਤ ਹੋਵੇਗਾ । ਸੂਬੇ 'ਚ ਨਸ਼ਾ ਛੱਡਣ ਵਾਲਿਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਹੋਇਆ ਹੈ ਵਾਧਾ  ਅੱਜ ਇਥੇ ਪਟਿਆਲਾ ਦੇ ਸਰਕਟ ਹਾਊਸ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ ਕਾਰਵਾਈ ਕਰਨ ਦੇ ਨਾਲ ਨਾਲ ਨਸ਼ੇ ਦੀ ਬਿਮਾਰੀ ਨਾਲ ਜੂਝ ਰਹੇ ਵਿਅਕਤੀਆਂ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਸੂਬੇ 'ਚ ਨਸ਼ਾ ਛੱਡਣ ਵਾਲਿਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋਇਆ ਹੈ ਤੇ ਮੁਹਿੰਮ ਸ਼ੁਰੂ ਹੋਣ ਤੋਂ ਹੁਣ ਤੱਕ ਓਟ ਕਲੀਨਿਕਾਂ ਵਿੱਚ ਦਵਾਈ ਲੈਣ ਵਾਲਿਆਂ ਦੀ ਗਿਣਤੀ ਦੁੱਗਣੀ ਹੋਈ ਹੈ, ਜੋ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਹੀ ਨਤੀਜਾ ਹੈ । ਨਸ਼ਾ ਛੁਡਾਊ ਕੇਂਦਰਾਂ 'ਚ ਸਰਕਾਰ ਵੱਲੋਂ ਕਾਊਸਲਰਾਂ ਦੀ ਵਧਾਈ ਜਾ ਰਹੀ ਹੈ ਗਿਣਤੀ  ਡਾ. ਬਲਬੀਰ ਸਿੰਘ ਨੇ ਦੱਸਿਆ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਨਸ਼ਾ ਕਰ ਰਹੇ ਵਿਅਕਤੀਆਂ ਦੇ ਇਲਾਜ ਲਈ ਪੁਖ਼ਤਾ ਪ੍ਰਬੰਧ ਕਰ ਲਏ ਸਨ, ਜਿਸ ਸਕਦਾ ਨਸ਼ਾ ਤਸਕਰਾਂ 'ਤੇ ਸੂਬੇ ਭਰ ਵਿੱਚ ਹੋਈ ਵੱਡੀ ਕਾਰਵਾਈ ਤੋਂ ਬਾਅਦ ਵੱਡੀ ਗਿਣਤੀ ਨਸ਼ਾ ਕਰ ਰਹੇ ਵਿਅਕਤੀ ਨੇ ਨਸ਼ਾ ਛੁਡਾਊ ਕੇਂਦਰਾਂ ਤੇ ਓਟ ਕਲੀਨਿਕਾਂ 'ਚ ਆਪਣਾ ਇਲਾਜ ਸ਼ੁਰੂ ਕਰਵਾਇਆ ਹੈ । ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ 'ਚ ਸਰਕਾਰ ਵੱਲੋਂ ਕਾਊਸਲਰਾਂ ਦੀ ਗਿਣਤੀ ਵਧਾਈ ਜਾ ਰਹੀ ਹੈ ਤੇ ਸਰਕਾਰੀ ਡਾਕਟਰਾਂ ਨੂੰ ਲਗਾਤਾਰ ਟਰੇਨਿੰਗ ਵੀ ਕਰਵਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸੂਬੇ ਦੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ 'ਚ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਸਮਾਜ ਦੀ ਮੁਖ ਧਾਰਾ ਵਿੱਚ ਸ਼ਾਮਲ ਕਰਨ ਦੇ ਮਕਸਦ ਨਾਲ ਜਿਥੇ ਉਨ੍ਹਾਂ ਨੂੰ ਕਿੱਤਾ ਮੁਖੀ ਕੋਰਸ ਕਰਵਾਏ ਜਾ ਰਹੇ ਹਨ, ਉਥੇ ਹੀ ਉਨ੍ਹਾਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਉਨ੍ਹਾਂ ਦੀ ਰਜਿਸਟਰੇਸ਼ਨ ਵੀ ਕੀਤੀ ਜਾ ਰਹੀ ਹੈ ਤਾਂ ਜੋ ਇਲਾਜ ਉਪਰੰਤ ਉਹ ਆਪਣੇ ਪਰਿਵਾਰ ਦੀ ਆਰਥਿਕ ਤੌਰ 'ਤੇ ਮਦਦ ਕਰ ਸਕਣ । ਸਕੂਲਾਂ ਸਮੇਤ ਪਿੰਡਾਂ ਤੇ ਸਹਿਰਾਂ ਵਿੱਚ ਚਲਾਈ ਜਾ ਰਹੀ ਹੈ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਮੁਹਿੰਮ ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਸਕੂਲਾਂ ਸਮੇਤ ਪਿੰਡਾਂ ਤੇ ਸਹਿਰਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ ਅਤੇ ਕਮੇਟੀਆਂ ਦਾ ਗਠਨ ਵੀ ਕੀਤਾ ਜਾ ਰਿਹਾ ਹੈ ਜੋ ਆਪੋ-ਆਪਣੇ ਖੇਤਰਾਂ ਵਿੱਚ ਨਸ਼ਿਆਂ ਦੀ ਤਸਕਰੀ ਪ੍ਰਤੀ ਲੋਕਾਂ ਨੂੰ ਸੁਚੇਤ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਸਖਤੀ ਕਾਰਨ ਪਾਕਿਸਤਾਨ ਤੋਂ ਡਰੋਨ ਰਾਹੀਂ ਆਉਣ ਵਾਲੇ ਨਸ਼ੇ ਵਿੱਚ ਵੀ ਵੱਡੀ ਕਮੀ ਆਈ ਹੈ ।  ਸਿਹਤ ਮੰਤਰੀ ਨੇ ਦੱਸਿਆ ਕਿ ਉਹ ਆਨ ਲਾਈਨ ਦਵਾਈਆਂ ਦੀ ਵਿਕਰੀ ਦੇ ਮਾਮਲੇ ਸਬੰਧੀ ਕੇਂਦਰੀ ਸਿਹਤ ਮੰਤਰੀ ਨਾਲ ਸੋਮਵਾਰ ਨੂੰ ਮੁਲਾਕਾਤ ਕਰਕੇ ਈ-ਸਿਗਰਟ ਸਮੇਤ ਅਜਿਹੇ ਹੋਰ ਨਸ਼ੀਲੇ ਪਦਾਰਥ ਜੋ ਆਨ ਲਾਈਨ ਉਪਲਬੱਧ ਹਨ, ਉਨ੍ਹਾਂ ਦਾ ਮਾਮਲਾ ਉਠਾਉਣਗੇ । ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਜਿਥੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਹੀ ਸਕੂਲਾਂ 'ਚ ਐਨਰਜ਼ੀ ਡਰਿਕ ਦੀ ਵਿਕਰੀ ਬੰਦ ਕੀਤੀ ਗਈ ਹੈ  ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿਛਲੀ ਸਰਕਾਰਾਂ 'ਤੇ ਤਨਜ਼ ਕਸਦਿਆਂ ਕਿਹਾ ਕਿ ਉਸ ਸਮੇਂ ਨਸ਼ਾ ਤਸਕਰਾਂ ਨੂੰ ਸਿਆਸੀ ਪੁਸ਼ਤ ਪਨਾਹੀ ਮਿਲਣ ਕਾਰਨ ਇਹ ਬਿਮਾਰੀ ਪੰਜਾਬ 'ਚ ਫੈਲੀ ਹੈ ਤੇ ਹੁਣ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਜੀਰੋ ਟਾਲਰੈਂਸ ਅਪਣਾਈ ਹੈ, ਜਿਸ ਸਦਕਾ ਸੂਬੇ 'ਚ ਨਸ਼ਾ ਤੇਜ਼ੀ ਨਾਲ ਖ਼ਤਮ ਹੁੰਦਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਜਿਥੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਹੀ ਸਕੂਲਾਂ 'ਚ ਐਨਰਜ਼ੀ ਡਰਿਕ ਦੀ ਵਿਕਰੀ ਬੰਦ ਕੀਤੀ ਗਈ ਹੈ । ਸਿਹਤ ਮੰਤਰੀ ਨੇ ਕੀਤੀ ਨਸ਼ਾ ਪੀੜਤ ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ 'ਚ ਦਾਖਲ ਕਰਵਾਉਣ ਦੀ ਅਪੀਲ ਸਿਹਤ ਮੰਤਰੀ ਨੇ ਨਸ਼ਾ ਪੀੜਤ ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ 'ਚ ਦਾਖਲ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਅਜਿਹੇ ਨਸ਼ਾ ਪੀੜਤ ਵਿਅਕਤੀ ਨੂੰ ਜਾਣਦਾ ਹੈ ਤਾਂ ਉਹ ਉਸ ਨੂੰ ਆਪਣਾ ਇਲਾਜ ਕਰਵਾਉਣ ਲਈ ਪ੍ਰੇਰਿਤ ਜਰੂਰ ਕਰੇ, ਕਿਉਂਕਿ ਨਸ਼ਿਆਂ ਦੀ ਸਪਲਾਈ ਲਾਈਨ ਟੁੱਟਣ ਨਾਲ ਨਸ਼ਾ ਕਰ ਰਹੇ ਵਿਅਕਤੀਆਂ ਨੂੰ ਕਈ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ, ਜਿਨ੍ਹਾਂ ਦਾ ਇਲਾਜ ਨਸ਼ਾ ਛਡਾਊ ਕੇਂਦਰ ਵਿੱਚ ਕੀਤਾ ਜਾਂਦਾ ਹੈ । ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ ਇਸ ਲਈ ਸੂਬਾ ਸਰਕਾਰ ਵੱਲੋਂ ਲੋਕਾਂ ਦਾ ਸਹਿਯੋਗ ਲੈਣ ਲਈ ਵਟਸਐਪ ਹੈਲਪਲਾਈਨ ਨੰਬਰ 9779100200 ਜਾਰੀ ਕੀਤੀ ਹੋਇਆ ਹੈ, ਜਿਥੇ ਲੋਕ ਆਪਣੇ ਖੇਤਰ 'ਚ ਨਸ਼ਾ ਤਸਕਰੀ ਕਰਨ ਵਾਲੇ ਵਿਅਕਤੀਆਂ ਸਬੰਧੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਫੋਨ ਕਰਨ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਕਿਸੇ ਕੋਲ ਵੀ ਇਸ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ । ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਪੰਜਾਬ ਦੇ ਲੋਕਾਂ ਦੇ ਸਾਥ ਅਤੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਅਤੇ ਸੂਬੇ ਦੀ ਆਉਣ ਵਾਲੀ ਪੀੜ੍ਹੀ ਦੇ ਸਿਹਤਮੰਦ ਅਤੇ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸਰਕਾਰ ਅਤੇ ਜਨਤਾ ਦੇ ਸਾਂਝੇ ਉਪਰਾਲੇ ਜ਼ਰੂਰੀ ਹਨ ।

ਦੁਆਰਾ: ਏਜੰਸy05 April,2025

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ

ਪਟਿਆਲਾ, 5 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਹੁਕਮ ਰਹਿਣਗੇ 5 ਜੂਨ 2025 ਤੱਕ ਲਾਗੂ   ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ 5 ਜੂਨ 2025 ਤੱਕ ਲਾਗੂ ਰਹਿਣਗੇ ।

ਦੁਆਰਾ: ਏਜੰਸy05 April,2025

ਗੱਡੀਆਂ 'ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 5 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ 'ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ 'ਤੇ ਕਾਲੀ ਫਿਲਮ ਲਗਾਉਣ 'ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ । ਹੁਕਮ ਰਹਿਣਗੇ 5 ਜੂਨ 2025 ਤੱਕ ਲਾਗੂ 

ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਿਸੇ ਵੀ ਦੁਕਾਨਦਾਰ ਵੱਲੋਂ ਜੇਕਰ ਕਾਲੀ ਫਿਲਮ, ਨੀਲੀ ਬੱਤੀ, ਲਾਲ ਬੱਤੀ ਅਤੇ ਅੰਬਰ ਬੱਤੀਆਂ ਵੇਚੀਆਂ ਜਾਂਦੀਆਂ ਹਨ ਅਤੇ ਗੱਡੀ ਦੇ ਸ਼ੀਸ਼ਿਆਂ 'ਤੇ ਕਾਲੀ ਫਿਲਮ ਲਗਾਈ ਜਾਂਦੀ ਹੈ, ਉਸ ਸਬੰਧੀ ਵੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ । ਇਹ ਹੁਕਮ 5 ਜੂਨ 2025 ਤੱਕ ਲਾਗੂ ਰਹਿਣਗੇ ।

ਦੁਆਰਾ: ਏਜੰਸy05 April,2025

ਪੰਜਾਬ ਸਰਕਾਰ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ : ਹਰਪਾਲ ਸਿੰਘ ਚੀਮਾ

ਦਿੜ੍ਹਬਾ/ ਸੰਗਰੂਰ, 5 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ ਹੈ, ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਟਰੱਕ ਯੂਨੀਅਨ ਵੱਲੋਂ ਰਖਵਾਏ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ । ਦਿੜ੍ਹਬਾ ਵਿਖੇ ਟਰੱਕ ਯੂਨੀਅਨ ਵੱਲੋਂ ਕਰਵਾਏ ਧਾਰਮਿਕ ਸਮਾਗਮ ਮੌਕੇ ਵਿਸ਼ੇਸ਼ ਤੌਰ ਉੱਤੇ ਕੀਤੀ ਸ਼ਿਰਕਤ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਟਰੱਕ ਮਾਲਕਾਂ ਤੇ ਅਪਰੇਟਰਾਂ ਨੂੰ ਕਣਕ ਦੇ ਸੀਜ਼ਨ ਲਈ ਸ਼ੁਭਕਾਮਨਾਵਾਂ ਭੇਟ ਕਰਦਿਆਂ ਸਰਕਾਰ ਦੀ ਤਰਫੋ ਹਰੇਕ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ । ਉਨ੍ਹਾਂ ਕਿਹਾ ਕਿ ਯੂਨੀਅਨ ਪ੍ਰਬੰਧਕਾਂ ਦਾ ਇਹ ਸ਼ਾਨਦਾਰ ਉਪਰਾਲਾ ਹੈ ਕਿ ਸੀਜ਼ਨ ਦੀ ਸ਼ੁਰੁਆਤ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਕੀਤੀ ਜਾਂਦੀ ਹੈ । ਉਨ੍ਹਾਂ ਨੇ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਨੂੰ ਵੀ ਮੁਬਾਰਕਬਾਦ ਦਿੱਤੀ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਣਕ ਦੀ ਖਰੀਦ ਨਾਲ ਜੁੜੇ ਹਰ ਵਰਗ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਵੇਗੀ ।

ਦੁਆਰਾ: ਏਜੰਸy05 April,2025

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਗਊਸ਼ਾਲਾ ‘ਚ 10 ਲੱਖ ਦੀ ਲਾਗਤ ਨਾਲ ਤਿਆਰ ਨਵੇਂ ਸ਼ੈੱਡ ਦਾ ਉਦਘਾਟਨ

ਦਿੜ੍ਹਬਾ/ਸੰਗਰੂਰ, 5 ਅਪ੍ਰੈਲ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਡਿਆਲਾ ਗਊਸ਼ਾਲਾ ਦਿੜ੍ਹਬਾ ਵਿਖੇ ਸ਼੍ਰੀ ਮਦ ਭਾਗਵਤ ਕਥਾ ਸਪਤਾਹ ਯੱਗ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਗਈ । ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਗਊਸ਼ਾਲਾ ‘ਚ 10 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਸ਼ੈੱਡ ਦਾ ਉਦਘਾਟਨ ਵੀ ਕੀਤਾ ਗਿਆ । ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਪਲਾਈ ਚੇਨ ਤੋੜਨ ਲਈ ਤਸਕਰਾਂ ਵਿਰੁੱਧ ਸਖ਼ਤੀ ਲਗਾਤਾਰ ਜਾਰੀ : ਮੰਤਰੀ ਹਰਪਾਲ ਸਿੰਘ ਚੀਮਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਸਰਵੋਤਮ ਸਹੂਲਤਾਂ ਮੁਹੱਈਆ ਕਰਵਾਉਣ ਦੀ ਕਵਾਇਦ ਤਹਿਤ ਦਿੜ੍ਹਬਾ ਹਲਕੇ ਦਾ ਵੀ ਸਰਵ ਪੱਖੀ ਵਿਕਾਸ ਕਰਵਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ । ਕੈਬਨਿਟ ਮੰਤਰੀ ਨੇ ਦਿੜ੍ਹਬਾ ਗਊਸ਼ਾਲਾ ਦੇ ਇਕ ਹੋਰ ਨਵੇਂ ਸ਼ੈੱਡ ਲਈ ਜਲਦ ਹੀ ਗ੍ਰਾਂਟ ਦੇ ਰੂਪ ਵਿੱਚ ਹੋਰ ਵਿੱਤੀ ਸਹਾਇਤਾ ਭੇਜਣ ਦਾ ਐਲਾਨ ਕੀਤਾ, ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਗਊਸ਼ਾਲਾ ਦੇ ਤਲਾਬ ਨੂੰ ਸਾਫ ਕਰਵਾ ਕੇ ਮੁੜ ਸੁਰਜੀਤ ਕਰਨ ਦਾ ਕੰਮ ਨਗਰ ਕੌਂਸਲ ਜ਼ਰੀਏ ਕਰਵਾਇਆ ਜਾ ਰਿਹਾ ਹੈ ਜਿਸਨੂੰ ਜਲਦ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇਗਾ । ਹਾਲ ਹੀ ਵਿੱਚ ਦਿੜ੍ਹਬਾ ਸ਼ਹਿਰ ਵਿੱਚ ਨਵਾਂ ਪ੍ਰਬੰਧਕੀ ਕੰਪਲੈਕਸ ਤਿਆਰ ਕਰਵਾਇਆ ਗਿਆ ਹੈ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਹਾਲ ਹੀ ਵਿੱਚ ਦਿੜ੍ਹਬਾ ਸ਼ਹਿਰ ਵਿੱਚ ਨਵਾਂ ਪ੍ਰਬੰਧਕੀ ਕੰਪਲੈਕਸ ਤਿਆਰ ਕਰਵਾਇਆ ਗਿਆ ਹੈ ਜਿਸ ਵਿੱਚ ਐਸ.ਡੀ.ਐਮ. ਦਫ਼ਤਰ ਤੇ ਡੀ. ਐਸ. ਪੀ. ਦਫ਼ਤਰ ਦੇ ਨਾਲ-ਨਾਲ ਹੋਰਨਾ ਸਰਕਾਰੀ ਦਫ਼ਤਰਾਂ ਨੂੰ ਢੁੱਕਵੀਂ ਥਾਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਸ਼ਹਿਰ ਵਿੱਚ ਪੁਲਿਸ ਥਾਣੇ ਦੀ ਨਵੀਂ ਇਮਾਰਤ ਉਸਾਰਨ ਲਈ ਯੋਗ ਥਾਂ ਦੀ ਤਲਾਸ਼ ਕੀਤੀ ਜਾ ਰਹੀ ਹੈ ਅਤੇ ਥਾਂ ਮਿਲਣ ਤੋਂ ਤੁਰੰਤ ਬਾਅਦ ਇਸਦੀ ਉਸਾਰੀ ਦਾ ਕੰਮ ਵੀ ਸ਼ੁਰੂ ਕਰਵਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਲੋਕਾਂ ਦੀ ਖੱਜਲ ਖੁਆਰੀ ਘਟਾਉਣ ਦੇ ਮਕਸਦ ਨਾਲ ਦਿੜ੍ਹਬਾ ਵਿਖੇ ਅਦਾਲਤੀ ਕੰਪਲੈਕਸ ਬਣਵਾਉਣ ਦੀ ਕੋਸ਼ਿਸ਼ ਵੀ ਲਗਾਤਾਰ ਜਾਰੀ ਹੈ ਜਿਸਨੂੰ ਜਲਦ ਬੂਰ ਪੈਣ ਦੀ ਸੰਭਾਵਨਾ ਹੈ । ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ ਇਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਲਈ ਕੋਈ ਥਾਂ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਨਸ਼ਾ ਤਸਕਰਾਂ ਨੂੰ ਸੂਬੇ ਵਿੱਚੋਂ ਖਤਮ ਕਰਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ । ਇਸ ਮੌਕੇ ਗਊਸ਼ਾਲਾ ਦੇ ਪ੍ਰਬੰਧਕ ਅਤੇ ਮੈਂਬਰ ਵੀ ਮੌਜੂਦ ਸਨ ।

ਦੁਆਰਾ: ਏਜੰਸy05 April,2025

ਅੱਠਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਡੀ. ਈ. ਓ. ਅਤੇ ਡਿਪਟੀ ਡੀ. ਈ. ਓ. ਪਟਿਆਲਾ ਨੇ ਦਿੱਤੀਆਂ ਵਧਾਈਆਂ

ਪਟਿਆਲਾ, 5 ਅਪ੍ਰੈਲ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਜਾਰੀ ਸਾਲਾਨਾ ਨਤੀਜਿਆਂ ਵਿੱਚ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਰਿਟ ਸੂਚੀ ‘ਚ ਆਪਣਾ ਨਾਮ ਦਰਜ ਕਰਵਾਇਆ ਹੈ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਨੇ ਸਫਲ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ । ਉਨ੍ਹਾਂ ਸਕੂਲ ਮੁਖੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਭੂਮਿਕਾ ਦੀ ਵੀ ਸਰਾਹਨਾ ਕੀਤੀ, ਜਿਨ੍ਹਾਂ ਦੀ ਮਿਹਨਤ ਅਤੇ ਸਮਰਪਣ ਕਾਰਨ ਇਹ ਨਤੀਜੇ ਸੰਭਵ ਹੋ ਸਕੇ । ਡੀ. ਈ. ਓ. ਸੰਜੀਵ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਆ ਰਹੀ ਬਦਲਾਅ ਦੀ ਲਹਿਰ ਸਰਕਾਰੀ ਸਕੂਲਾਂ ਦੇ ਵਿੱਦਿਅਕ ਪ੍ਰਦਰਸ਼ਨ ਵਿੱਚ ਵਾਧਾ ਕਰ ਰਹੀ ਹੈ । ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੈਰਿਟ ਸੂਚੀ ‘ਚ ਦਰਜ ਕਰਵਾਇਆ ਨਾਮ ਡਾ. ਰਵਿੰਦਰਪਾਲ ਸ਼ਰਮਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਨੇ ਕਿਹਾ ਕਿ ਮੈਰਿਟ ਸੂਚੀ ਵਿੱਚ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ 12 ਵਿਦਿਆਰਥੀਆਂ ਨੇ ਆਪਣਾ ਨਾਮ ਦਰਜ ਕਰਵਾਇਆ ਹੈ, ਜਿਸ ਨਾਲ ਸਿਰਫ਼ ਉਨ੍ਹਾਂ ਦੇ ਸਕੂਲਾਂ ਦਾ ਹੀ ਨਹੀਂ, ਸਗੋਂ ਪੂਰੇ ਜ਼ਿਲ੍ਹੇ ਦਾ ਮਾਣ ਵੀ ਵਧਿਆ ਹੈ । ਇਹਨਾਂ ਵਿਦਿਆਰਥਣਾਂ ਵਿੱਚ ਨੈਨਸੀ ਸਕੰਸਸਸ ਰਾਜਪੁਰਾ ਟਾਊਨ,  ਜੈਸਮੀਨ ਸਹਸ ਨੈਣ ਕਲਾਂ, ਆਸ਼ੂਦੀਪ ਕੌਰ ਸਸਸਸ ਧੰਗੇੜਾ, ਅਮਰਜੋਤ ਕੌਰ ਸਕੰਸਸਸ ਰਾਜਪੁਰਾ ਟਾਊਨ, ਸ਼ਰਨਪ੍ਰੀਤ ਕੌਰ ਸਹਸ ਰਾਮਗੜ੍ਹ, ਪਰਮਿੰਦਰ ਕੌਰ ਸਹਸ ਖੇੜਾ ਗੱਜੂ, ਜਸਪ੍ਰੀਤ ਕੌਰ ਸ. ਸ. ਸ. ਸ. ਕੁਲਾਰਾਂ, ਨਿਬੜਿਆ ਧੀਮਾਨ ਸਸਸਸ ਨਮਾਦਾਂ, ਪ੍ਰਾਚੀ ਸਮਾਸਸਸ ਮਾਡਲ ਟਾਊਨ ਪਟਿਆਲਾ, ਸਾਕਸ਼ੀ ਸਕੰਸਸਸ ਸਮਾਣਾ, ਸਿਰਜਣ ਕੁਮਾਰੀ ਸਹਸ ਖੇੜੀ ਫੱਤਾਂ ਅਤੇ ਨੈਨਸੀ ਸਹਸ ਮਝਾਲ ਕਲਾਂ ਸ਼ਾਮਲ ਹਨ ।  ਇਸ ਮੌਕੇ ਸ਼ਾਲੂ ਮਹਿਰਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਟਿਆਲਾ, ਮਨਵਿੰਦਰ ਕੌਰ ਭੁੱਲਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਟਿਆਲਾ ਅਤੇ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੇ ਸਮੂਹ ਅਧਿਕਾਰੀਆਂ ਵੱਲੋਂ ਸਾਰੇ ਸਫਲ ਵਿਦਿਆਰਥੀਆਂ ਲਈ ਹੋਰ ਉੱਚਾਈਆਂ ਛੂਹਣ ਦੀ ਕਾਮਨਾ ਕੀਤੀ ਗਈ ।

ਦੁਆਰਾ: ਏਜੰਸy05 April,2025

ਚਰਚਾ ਵਿੱਚ ਖਬਰਾਂ / Most viewed View All

ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ, ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੀਏ – ਇਯਾਲੀ
ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਕਰਵਾਇਆ ਸਲਾਨਾ ਇਨਾਮ ਵੰਡ ਸਮਾਰੋਹ
ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਪੌਸ਼ਟਿਕ ਸੁਰੱਖਿਆ ‘ਤੇ ਜੋਰ, ਪਟਿਆਲਾ ਜ਼ਿਲ੍ਹੇ ਅੰਦਰ ਪੋਸ਼ਣ ਮੁਹਿੰਮ ਚਲਾਉਣ ਦਾ ਸੱਦਾ
ਪਟਿਆਲਾ ਅਧੀਨ ਆਉਂਦੇ ਸਾਰੇ ਸਰਕਾਰੀ ਤੇ ਗੋਰਮਿੰਟ ਏਡਡ ਸਕੂਲਾ ਦੇ ਵਿਦਿਆਰਥੀਆ ਦਾ ਸਪੈਸ਼ਲ ਹੈਲਥ ਚੈਕਅੱਪ ਸਕਰੀਨਿੰਗ ਕੰਪੇਨ 15 ਅਪ੍ਰੈਲ ਤੋਂ ਸ਼ੂਰੁ : ਸਿਵਲ ਸਰਜਨ 
‘ਭੋਜਨ ਪਦਾਰਥਾਂ ਵਿੱਚ ਮਿਲਾਵਟ’ ਬਾਰੇ ਜਾਗਰੂਕਤਾ ਸਬੰਧੀ ਪੰਜਾਬੀ ਯੂਨੀਵਰਸਿਟੀ `ਚ ਕਰਵਾਇਆ ਸੈਮੀਨਾਰ
ਕਾਰੋਬਾਰੀਆਂ ਤੇ ਵਪਾਰੀਆਂ ਨੂੰ ਸੂਬੇ ’ਚ ਦਿੱਤਾ ਜਾ ਰਿਹੈ ਸਾਜ਼ਗਾਰ ਮਾਹੌਲ : ਅਨਿਲ ਠਾਕੁਰ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ ‘ਚ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਕਰਵਾਈ
ਜੰਗਲਾਤ ਕਰਮੀਆਂ ਵਲੋਂ ਵਣ ਭਵਨ ਅੱਗੇ ਗੇਟ ਰੈਲੀ ਕਰਕੇ ਅਗਲੇ ਸੰਘਰਸ਼ ਦੀ ਦਿੱਤੀ ਲਿਖਤੀ ਚਿਤਾਵਨੀ
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਮਹਿਲਾ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਕਮਿਸ਼ਨ ਬਣਿਆਂ
ਐਨਫੋਰਸਮੈਂਟ ਨੇ ਰਾਣਾ ਗੁਰਜੀਤ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ
ਯੁੱਧ ਨਸ਼ਿਆਂ ਵਿਰੁੱਧ’ ਤੋਂ ਬਾਅਦ ਤਸੱਕਰਾਂ ‘ਤੇ ਲੱਗੀ ਲਗਾਮ : ਹਰਮੀਤ ਪਠਾਣਮਾਜਰਾ
ਜ਼ਿਲ੍ਹਾ ਪਟਿਆਲਾ ਦੇ ਬਲਾਕ ਨੋਡਲ ਅਫ਼ਸਰਾਂ ਅਤੇ ਬਲਾਕ ਰਿਸੋਰਸ ਪਰਸਨਾਂ ਦੀ ਅਹਿਮ ਮੀਟਿੰਗ ਹੋਈ
ਲਾਲ ਚੰਦ ਕਟਾਰੂਚੱਕ ਨੇ ਰਾਜਪੁਰਾ ਅਨਾਜ ਮੰਡੀ ਤੋਂ ਰਾਜ ‘ਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ
ਹੜ੍ਹਾਂ ਦੇ ਬਚਾਅ ਲਈ ਬਰਸਾਤਾਂ ਤੋਂ ਪਹਿਲਾਂ ਪੁਖਤਾ ਪ੍ਰਬੰਧ ਕੀਤੇ ਜਾਣ : ਡਾ. ਪ੍ਰੀਤੀ ਯਾਦਵ
ਕਿਸਾਨ ਝੋਨੇ ਦੇ ਅਣਅਧਿਕਾਰਤ ਅਤੇ ਹਾਈਬ੍ਰਿਡ ਬੀਜਾਂ ਦੀਆਂ ਕਿਸਮਾਂ ਤੋਂ ਗੁਰੇਜ਼ ਕਰਨ: ਮੁੱਖ ਖੇਤੀਬਾੜੀ ਅਫ਼ਸਰ
ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ