ਅਥਲੈਟਿਕਸ ਖਿਡਾਰਨ ਨੇ ਮਾਰੀ ਭਾਖੜਾ ਨਹਿਰ `ਚ ਛਾਲ ; ਪਿਤਾ ਦੀ ਕੁੱਟਮਾਰ ਤੇ ਛੇੜਛਾੜ ਤੋਂ ਸੀ ਦੁਖੀ

ਅਥਲੈਟਿਕਸ ਖਿਡਾਰਨ ਨੇ ਮਾਰੀ ਭਾਖੜਾ ਨਹਿਰ `ਚ ਛਾਲ ; ਪਿਤਾ ਦੀ ਕੁੱਟਮਾਰ ਤੇ ਛੇੜਛਾੜ ਤੋਂ ਸੀ ਦੁਖੀ
ਹਰਿਆਣਾ : ਪਿਤਾ ਦੀ ਕੁੱਟਮਾਰ ਤੇ ਛੇੜਤਾੜ ਤੋਂ ਦੁਖੀ ਇਕ ਐਥਲੈਟਿਕਸ ਖਿਡਾਰਨ ਨੇ ਭਾਖੜਾ ਨਹਿਰ ਵਿਚ ਛਾਲ ਹੀ ਮਾਰ ਦਿੱਤੀ ਹੈ। ਉਕਤ ਮਾਮਲਾ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਫਤਿਹਾਬਾਦ ਦੇ ਭੂਨਾ ਇਲਾਕੇ ਦਾ ਹੈ। ਇਸ ਮਾਮਲੇ ਦੀ ਜਾਂਚ ਪੁਲਿਸ ਜਾਰੀ ਹੈ। ਹਰਿਆਣਾ ਦੇ ਫਤਿਹਾਬਾਦ ਦੇ ਭੂਨਾ ਇਲਾਕੇ ‘ਚ ਛੇੜਛਾੜ ਅਤੇ ਪਿਤਾ ਨਾਲ ਹੋਈ ਕੁੱਟਮਾਰ ਤੋਂ ਦੁਖੀ ਨਾਬਾਲਗ ਲੜਕੀ ਨੇ ਖੁਦਕੁਸ਼ੀ ਕਰ ਲਈ। ਕੁੱਟਮਾਰ ਕੀਤੇ ਜਾਣ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ। ਦਰਅਸਲ, ਇਕ ਨਾਬਾਲਗ ਲੜਕੀ ਨੇ ਭਾਖੜਾ ਵਿਚ ਛਾਲ ਮਾਰ ਦਿੱਤੀ ਸੀ। ਬੀਤੀ ਸ਼ਾਮ ਜਦੋਂ ਉਸ ਦੀ ਲਾਸ਼ ਗੋਰਖਪੁਰ ਨੇੜੇ ਮਿਲੀ ਤਾਂ ਮਾਮਲੇ ‘ਚ ਖੁਲਾਸਾ ਹੋਇਆ ਕਿ ਦੋਸ਼ੀਆਂ ਨੇ ਲੜਕੀ ਦੇ ਪਿਤਾ ਦੀ ਕੁੱਟਮਾਰ ਕੀਤੀ ਸੀ, ਜਿਸ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਇੰਚਾਰਜ ਸੰਦੀਪ ਕੁਮਾਰ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲਿਆ।

Leave a Comment

Your email address will not be published. Required fields are marked *

Scroll to Top