Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:19 am

+91 90915 01313 , +91 90916 01313

punjabbanni@gmail.com
punjabbani@yahoo.com

ਅਦਾਕਾਰ ਕੇਆਰਕੇ ਨੇ ਕੀਤੀ ਗੋਲੀਬਾਰੀ, ਗ੍ਰਿਫਤਾਰ

ਅਦਾਕਾਰ ਕੇਆਰਕੇ ਨੇ ਕੀਤੀ ਗੋਲੀਬਾਰੀ, ਗ੍ਰਿਫਤਾਰ

ਮੁੰਬਈ, 19 ਜਨਵਰੀ : ਪੱਛਮੀ ਉਪਨਗਰ ਦੇ ਇੱਕ ਰਿਹਾਇਸ਼ੀ ਕੰਪਲੈਕਸ ਵਿੱਚ ਗੋਲੀਬਾਰੀ ਦੀ ਘਟਨਾ ਨੂੰ ਲੈ ਕੇ ਪੁਲੀਸ ਨੇ ਅਦਾਕਾਰ ਕਮਾਲ ਰਾਸ਼ਿਦ ਖਾਨ ਉਰਫ਼ ਕੇਆਰਕੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਸ ਦਈਏ ਕਿ ਪੁਲਸ ਨੇ ਲੰਬੀ ਜਾਂਚ ਪੜਤਾਲ ਤੋ ਬਾਅਦ ਉਨਾ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿਚ ਉਨਾ ਆਪਣੇ ਬੰਗਲੇ ਤੋ ਗੋਲੀਆਂ ਚਲਾਈਆਂ ਹਨ ।

ਜਾਣਕਾਰੀ ਅਨੁਸਾਰ ਪੁਲੀਸ ਦੇ ਮੁਤਾਬਕ 18 ਜਨਵਰੀ ਨੂੰ ਅੰਧੇਰੀ ਦੇ ਓਸ਼ੀਵਾਰਾ ਇਲਾਕੇ ਵਿੱਚ ਸਥਿਤ ਨਾਲੰਦਾ ਸੋਸਾਇਟੀ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਸੀ। ਚਲਾਈਆਂ ਗਈਆਂ ਦੋ ਗੋਲੀਆਂ ਵਿੱਚੋਂ ਇੱਕ ਦੂਜੀ ਮੰਜ਼ਿਲ ਤੇ ਜਾ ਲੱਗੀ, ਜਦਕਿ ਦੂਜੀ ਗੋਲੀ ਚੌਥੀ ਮੰਜ਼ਿਲ ਦੇ ਇੱਕ ਫਲੈਟ ਨੂੰ ਲੱਗੀ। ਪੁਲੀਸ ਨੇ ਦੱਸਿਆ ਕਿ ਜਿਨ੍ਹਾਂ ਫਲੈਟਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਵਿੱਚੋਂ ਇੱਕ ਇੱਕ ਲੇਖਕ-ਨਿਰਦੇਸ਼ਕ ਦਾ ਹੈ, ਜਦਕਿ ਦੂਜਾ ਫਲੈਟ ਇੱਕ ਮਾਡਲ ਨਾਲ ਸਬੰਧਿਤ ਹੈ। ਪੁਲੀਸ ਵੱਲੋਂ ਮਾਮਲੇ ਦੀ ਅੱਗੇ ਤੋਂ ਜਾਂਚ ਜਾਰੀ ਹੈ। ਅਧਿਕਾਰੀਆਂ ਨੇ ਦਸਿਆ ਕਿ ਪੁੱਛਗਿੱਛ ਦੌਰਾਨ ਅਦਾਕਾਰ ਨੇ ਮੰਨਿਆ ਕਿ ਉਸਨੇ ਆਪਣੇ ਲਾਇਸੈਂਸਸ਼ੁਦਾ ਹਥਿਆਰ ਨਾਲ ਦੋ ਗੋਲੀਆਂ ਚਲਾਈਆਂ ਸਨ, ਜਿਸਨੂੰ ਲੈ ਕੇ ਜਾਂਚ ਚਲ ਰਹੀ ਹੈ।

 

Scroll to Top