Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 1:09 pm

+91 90915 01313 , +91 90916 01313

punjabbanni@gmail.com
punjabbani@yahoo.com

ਅਦਾਕਾਰ ਸਲਮਾਨ ਖਾਨ ਦੇ ਜੀਜਾ ਆਯੂਸ਼ ਨੂੰ ਮਿਲੀ ਧਮਕੀ

ਅਦਾਕਾਰ ਸਲਮਾਨ ਖਾਨ ਦੇ ਜੀਜਾ ਆਯੂਸ਼ ਨੂੰ ਮਿਲੀ ਧਮਕੀ

ਦਿੱਲੀ, 12 ਫਰਵਰੀ : ਫਿਲਮੀ ਜਗਤ ਵਿੱਚ ਇੱਕ ਵਾਰ ਮੁੜ ਸੁਰੱਖਿਆ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣ ਗਿਆ ਹੈ, ਜਿਥੇ ਪਹਿਲਾਂ ਸਿਰਫ ਸਲਮਾਨ ਖਾਨ ਨੂੰ ਟਾਰਗੇਟ ਕਰਕੇ ਧਮਕੀਆਂ ਦਿਤੀਆਂ ਜਾ ਰਹੀਆਂ ਸਨ ਤੇ ਹਮਲੇ ਕੀਤੇ ਜਾ ਰਹੇ ਸਨ। ਹੁਣ ਇਕ ਤਾਜਾ ਮਾਮਲੇ ਵਿਚ ਉਨਾ ਦੇ ਪਰਿਵਾਰਕ ਮੈਬਰ ਜੀਜਾ ਆਯੂਸ਼ ਸ਼ਰਮਾ ਨੂੰ ਵੀ ਜਾਨੋ ਮਾਰਨ ਦੀ ਧਮਕੀ ਭਰੀ ਈਮੇਲ ਮਿਲੀ ਹੈ, ਜਿਸ ਕਾਰਨ ਸੁਰਖਿਆ ਏਜੰਸੀਆਂ ਸਤਰਕ ਹੋ ਗਈਆਂ ਹਨ।

ਜਿਕਰਯੋਗ ਹੈ ਕਿ ਇਹ ਧਮਕੀ ਭੇਜਣ ਵਾਲੇ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗਿਰੋਹ ਨਾਲ ਜੋੜਿਆ ਹੋਇਆ ਦੱਸਿਆ ਹੈ। ਇਸ ਘਟਨਾ ਤੋਂ ਬਾਅਦ ਪੁਲੀਸ ਅਤੇ ਸੁਰੱਖਿਆ ਏਜੰਸੀਆਂ ਸਾਵਧਾਨ ਹੋ ਗਈਆਂ ਹਨ। ਭਾਵੇਂ ਕਿ ਇਸ ਸਬੰਧ ਵਿੱਚ ਅਜੇ ਤੱਕ ਕੋਈ ਅਧਿਕਾਰਕ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ, ਪਰ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੁੰਬਈ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਰਣਵੀਰ ਸਿੰਘ ਨੂੰ ਵੀ ਮਿਲ ਚੁਕੀ ਹੈ ਧਮਕੀ

ਗੌਰਤਲਬ ਹੈ ਕਿ ਪਿਛਲੇ ਕੁਝ ਸਮੇਂ ਤੋਂ ਫਿਲਮੀ ਹਸਤੀਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਵਧ ਰਹੀਆਂ ਹਨ। ਕੁਝ ਸਮਾਂ ਪਹਿਲਾਂ ਅਦਾਕਾਰ ਰਣਵੀਰ ਸਿੰਘ ਨੂੰ ਵੀ ਵਟਸਐਪ ਰਾਹੀਂ ਧਮਕੀ ਭਰਿਆ ਵੌਇਸ ਨੋਟ ਮਿਲਿਆ ਸੀ, ਜਿਸ ਦੇ ਪਿੱਛੇ ਫਿਰੌਤੀ ਦੀ ਮੰਗ ਹੋਣ ਦਾ ਸੰਦੇਹ ਜਤਾਇਆ ਗਿਆ ਸੀ, ਜਿਸ ਕਾਰਨ ਜਾਂਚ ਪੜਤਾਲ ਤੇਜ ਹੋ ਗਈ ਹੈ।

Scroll to Top