ਅਨੁਰਾਗ ਕੁਮਾਰ ਬਣੇ ਦਿੱਲੀ ਦੇ ਨਵੇਂ ਪੁਲਿਸ ਕਮਿਸ਼ਨਰ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤੇ ਹੁਕਮ
ਨਵੀਂ ਦਿੱਲੀ, 17 ਜੁਲਾਈ 2026 : ਕੇਂਦਰੀ ਗ੍ਰਹਿ ਮੰਤਰਾਲੇ ਨੇ 1994 ਬੈਚ ਦੇ ਆਈਪੀਐਸ ਅਧਿਕਾਰੀ ਅਨੁਰਾਗ ਕੁਮਾਰ ਨੂੰ ਦਿੱਲੀ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਹ ਸਤੀਸ਼ ਗੋਲਚਾ ਦੀ ਥਾਂ ਇਹ ਜ਼ਿੰਮੇਵਾਰੀ ਸੰਭਾਲਣਗੇ।
ਗ੍ਰਹਿ ਮੰਤਰਾਲੇ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ, ਅਨੁਰਾਗ ਕੁਮਾਰ (ਆਈਪੀਐਸ, AGMUT ਕੇਡਰ-1994) ਦੀ ਨਿਯੁਕਤੀ ਉਨ੍ਹਾਂ ਵੱਲੋਂ ਅਹੁਦਾ ਸੰਭਾਲਣ ਦੀ ਮਿਤੀ ਤੋਂ ਅਗਲੇ ਹੁਕਮਾਂ ਤੱਕ ਪ੍ਰਭਾਵੀ ਰਹੇਗੀ।
ਇਸ ਦੇ ਨਾਲ ਹੀ 1992 ਬੈਚ ਦੇ ਆਈਪੀਐਸ ਅਧਿਕਾਰੀ ਸਤੀਸ਼ ਗੋਲਚਾ ਨੂੰ ਕਮਿਸ਼ਨਰ ਦੇ ਅਹੁਦੇ ਤੋਂ ਮੁਕਤ ਕਰ ਦਿੱਤਾ ਗਿਆ ਹੈ। ਨਵੇਂ ਕਮਿਸ਼ਨਰ ਦੇ ਅਹੁਦਾ ਸੰਭਾਲਣ ਉਪਰੰਤ ਸਤੀਸ਼ ਗੋਲਚਾ ਨੂੰ ਅਗਲੀ ਤਾਇਨਾਤੀ ਲਈ ਦਿੱਲੀ ਦੇ ਉਪ ਰਾਜਪਾਲ ਕੋਲ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।