Breaking

ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ
Tuesday, 21 Jul 2026 | 10:16 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਨੇ ਇਰਾਨ ਤੇ ਕੀਤੀ ਵੱਡੀ ਕਾਰਵਾਈ, ਹਮਲੇ ਕੀਤੇ ਤੇਜ

ਅਮਰੀਕਾ ਨੇ ਇਰਾਨ ਤੇ ਕੀਤੀ ਵੱਡੀ ਕਾਰਵਾਈ, ਹਮਲੇ ਕੀਤੇ ਤੇਜ

ਵਾਸ਼ਿੰਗਟਨ/ਤਹਿਰਾਨ : ਅਮਰੀਕੀ ਫੌਜੀਆਂ ਦੇ ਮਾਰੇ ਜਾਣ ਤੋ ਬਾਅਦ ਅਮਰੀਕਾ ਨੇ ਇਰਾਨ ਉਪਰ ਆਪਣੀ ਕਾਰਵਾਈ ਤੇਜ ਕਰਦਿਆਂ ਹਮਲੇ ਤੇਜ ਕਰ ਦਿਤੇ ਹਨ। ਜਾਣਕਾਰੀ ਅਨੁਸਾਰ ਅਮਰੀਕੀ ਫ਼ੌਜ ਨੇ ਬੀਤੇ ਦਿਨੀ ਇਰਾਨ ਦੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ (IRGC) ਨਾਲ ਜੁੜੇ ਕਈ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਮਲੇ ਕੀਤੇ।

ਅਮਰੀਕੀ ਫ਼ੌਜੀ ਅਧਿਕਾਰੀਆਂ ਮੁਤਾਬਕ ਇਨ੍ਹਾਂ ਕਾਰਵਾਈਆਂ ਦੌਰਾਨ ਇਰਾਨ ਵਿੱਚ ਪੁਲਾਂ, ਬਿਜਲੀ ਉਤਪਾਦਨ ਕੇਂਦਰਾਂ ਅਤੇ ਹੋਰ ਰਣਨੀਤਕ ਥਾਵਾਂ ’ਤੇ ਹਮਲੇ ਕੀਤੇ ਗਏ। ਅਮਰੀਕਾ ਨੇ ਕਿਹਾ ਕਿ ਇਹ ਕਦਮ ਆਪਣੇ ਸੈਨਿਕਾਂ ’ਤੇ ਹੋਏ ਹਮਲਿਆਂ ਦਾ ਜਵਾਬ ਦੇਣ ਲਈ ਚੁੱਕਿਆ ਗਿਆ ਹੈ।

ਦੂਜੇ ਪਾਸੇ ਇਰਾਨ ਨੇ ਵੀ ਪਲਟਵਾਰ ਦੀ ਚਿਤਾਵਨੀ ਦਿੰਦਿਆਂ ਖਾੜੀ ਖੇਤਰ ਦੇ ਦੇਸ਼ਾਂ ਵਿੱਚ ਆਪਣੇ ਹਮਲਿਆਂ ਦਾ ਦਾਇਰਾ ਵਧਾਉਣ ਦੀ ਗੱਲ ਕਹੀ ਹੈ। ਤਹਿਰਾਨ ਵੱਲੋਂ ਕੁਵੈਤ ਵਿੱਚ ਬਿਜਲੀ ਅਤੇ ਪਾਣੀ ਸ਼ੁੱਧੀਕਰਨ ਨਾਲ ਸਬੰਧਤ ਸਹੂਲਤਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾਕ੍ਰਮ ਤੋਂ ਬਾਅਦ ਮੱਧ ਪੂਰਬ ਵਿੱਚ ਤਣਾਅ ਹੋਰ ਵਧਣ ਦੇ ਖ਼ਦਸ਼ੇ ਜਤਾਏ ਜਾ ਰਹੇ ਹਨ ਅਤੇ ਕਈ ਦੇਸ਼ਾਂ ਨੇ ਖੇਤਰੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ।

Scroll to Top