ਅਮਰੀਕਾ ਨੇ ਟਰੱਕ ਡਰਾਈਵਰਾਂ ਨੂੰ ਲੈ ਕੇ ਚੁਕਿਆ ਵੱਡਾ ਕਦਮ

ਦਿਲੀ, 22 ਅਗਸਤ : ਅਮਰੀਕਾ ਵਿਚ ਟਰੱਕ ਡਰਾਈਵਰਾਂ ਨੂੰ ਲੈ ਕੇ ਅਮਰੀਕੀ ਵਿਦੇਸ਼ ਮੰਤਰੀ ਮਾਰਕ ਰੂਬਿਓ ਨੇ ਅੱਜ ਇਹ ਐਲਾਨ ਕੀਤਾ ਕਿ ਸਰਕਾਰ ਨੇ ਵਪਾਰਕ ਟਰੱਕ ਡਰਾਈਵਰਾਂ ਨੂੰ ਦਿੱਤੇ ਜਾਣ ਵਾਲੇ ਵਰਕ ਵੀਜ਼ਾ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਉਣ ਦਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਦਾ ਅਸਰ ਭਾਰਤ ਸਣੇ ਕਈ ਦੇਸ਼ਾਂ ਦੇ ਉਨ੍ਹਾਂ ਚਾਲਕਾਂ ’ਤੇ ਪਵੇਗਾ, ਜੋ ਅਮਰੀਕੀ ਟਰਾਂਸਪੋਰਟ ਸੈਕਟਰ ’ਚ ਕੰਮ ਕਰਨ ਦੀ ਉਮੀਦ ’ਚ ਬੈਠੇ ਸਨ।

ਉਨਾ ਕਿਹਾ ਕਿ ਇਹ ਕਦਮ ਕਿਸੇ ਖਾਸ ਦੇਸ਼ ਨੂੰ ਨਿਸ਼ਾਨਾ ਬਣਾਉਣ ਲਈ ਨਹੀਂ ਹੈ, ਬਲਕਿ ਵਿਦੇਸ਼ ਤੋਂ ਆਉਣ ਵਾਲੇ ਟਰੱਕ ਡਰਾਈਵਰਾਂ ਦੀ ਯੋਗਤਾ ਅਤੇ ਸੁਰੱਖਿਆ ਮਾਪਦੰਡਾਂ ਦੀ ਸਮੀਖਿਆ ਲਈ ਚੁੱਕਿਆ ਗਿਆ ਹੈ।

ਉਨ੍ਹਾਂ ਸੋਸ਼ਲ ਮੀਡੀਆ ’ਤੇ ਲਿਖਿਆ, ‘‘ਅਮਰੀਕੀ ਸੜਕਾਂ ’ਤੇ ਵੱਡੇ ਟਰੱਕ ਚਲਾਉਣ ਵਾਲੇ ਵਿਦੇਸ਼ੀ ਡਰਾਈਵਰਾਂ ਦੀ ਗਿਣਤੀ ਵਧਣ ਨਾਲ ਆਮ ਲੋਕਾਂ ਦੀ ਜਾਨ ਨੂੰ ਖ਼ਤਰਾ ਵਧ ਰਿਹਾ ਹੈ ਅਤੇ ਨਾਲ ਹੀ ਅਮਰੀਕੀ ਟਰੱਕ ਡਰਾਈਵਰਾਂ ਦੀ ਰੋਜ਼ੀ-ਰੋਟੀ ਵੀ ਪ੍ਰਭਾਵਿਤ ਹੋ ਰਹੀ ਹੈ।’’
ਸਟੇਟ ਡਿਪਾਰਟਮੈਂਟ ਨੇ ਦੱਸਿਆ ਕਿ ਸਾਰੇ ਵੀਜ਼ਾ ਧਾਰਕਾਂ ’ਤੇ ‘ਕੰਟੀਨਿਊਸ ਵੋਟਿੰਗ’ ਭਾਵਕਿ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਜੇਕਰ ਕੋਈ ਵੀ ਸੁਰੱਖਿਆ ਜਾਂ ਨਿਯਮ ਉਲੰਘਣਾ ਸਾਹਮਣੇ ਆਈ ਤਾਂ ਵੀਜ਼ਾ ਰੱਦ ਕਰ ਦਿੱਤਾ ਜਾਵੇਗਾ ਅਤੇ ਡਿਪੋਰਟੇਸ਼ਨ ਦੀ ਕਾਰਵਾਈ ਹੋ ਸਕਦੀ ਹੈ।

Leave a Comment

Your email address will not be published. Required fields are marked *

Scroll to Top