ਪਟਿਆਲਾ 6 ਜੂਨ – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ ’84 ਦੇ ਸ਼ਹੀਦਾਂ ਦੀ ਸਾਲਾਨਾ ਯਾਦ ’ਚ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਅਰਦਾਸ ਸਮਾਗਮ ਦੌਰਾਨ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕੀਤਾ ਗਿਆ। ਇਸ ਮੌਕੇ ਹਜ਼ੂਰੀ ਕੀਰਤਨੀ ਜਥਿਆਂ ਪਾਸੋਂ ਗੁਰਬਾਣੀ ਸਰਵਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਹੀ ਭਾਈ ਗੁਰਪਿਆਰ ਸਿੰਘ ਦੇ ਢਾਡੀ ਜਥੇ ਨੇ ਵੀ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।
ਇਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਅਤੇ ਸੋ੍ਰਮਣੀ ਕਮੇਟੀ ਮੈਂਬਰਾਂ ਨੇ ਅਰਦਾਸ ਸਮਾਗਮ ਵਿਚ ਸ਼ਿਰਕਤ ਕਰਦਿਆਂ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਆਖਿਆ ਕਿਹਾ ਕਿ ਜੂਨ ’84 ਦੁਖਾਂਤ ਕੌਮ ਲਈ ਨਾਭੁੱਲਯੋਗ ਦਰਦ ਬਣ ਚੁੱਕਿਆ ਹੈ। ਇਸ ਮੌਕੇ ਅਰਦਾਸ ਸਮਾਗਮ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਿੱਤ ਸਿੰਘ ਰਾਠੀ ਤੋਂ ਇਲਾਵਾ ਜੂਨ ’84 ਦੇ ਸਾਕੇ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਪਰਿਵਾਰਾਂ ਨੇ ਵੀ ਉਚੇਚੇ ਤੌਰ ’ਤੇ ਸਿ਼ਰਕਤ ਕੀਤੀ।
ਇਸ ਮੌਕੇ ਇਸ ਮੌਕੇ ਹੈਡ ਭਾਈ ਪ੍ਰਨਾਮ ਸਿੰਘ ਨੇ ਜੂਨ 1984 ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸੰਗਤਾਂ ਨੂੰ ਜਾਣੂੰ ਕਰਵਾਇਆ, ਉਥੇ ਹੀ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਦੁਨੀਆ ਦੇ ਇਤਿਹਾਸਕ ਅਤੇ ਮੁਕੱਦਸ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਲਈ ਉਸ ਸਮੇਂ ਦੀ ਕੇਂਦਰੀ ਹਕੂਮਤੀ ਸਰਕਾਰ ਦੇ ਇਸ਼ਾਰੇ ’ਤੇ ਭਾਰਤੀ ਫੌਜਾਂ ਵੱਲੋਂ ਕੀਤਾ ਗਿਆ ਹਮਲਾ ਸਿੱਖਾਂ ਦੀ ਨਸਲਕੁਸ਼ੀ ਕਰਨ ਵਾਲਾ ਕਦਮ ਸੀ। ਉਨ੍ਹਾਂ ਕਿਹਾ ਕਿ ਧਰਮ ਦੀ ਰੱਖਿਆ ਕਰਦਿਆਂ ਸੰਘਰਸ਼ੀ ਯੋਧਿਆਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਭਾਈ ਸ਼ੁਬੇਗ ਸਿੰਘ ਅਤੇ ਭਾਈ ਅਮਰੀਕ ਸਿੰਘ ਸਮੇਤ ਅਨੇਕਾਂ ਹੀ ਸਿੰਘਾਂ ਨੇ ਭਾਰਤੀ ਫੌਜਾਂ ਨੂੰ ਮੂੰਹ ਤੋੜਵਾਂ ਜਵਾਬ ਦਿੰਦਿਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ ਅਤੇ ਸਬਕ ਸਿਖਾਇਆ ਕਿ ਸਿੱਖ ਕੌਮ ਕਦੇ ਵੀ ਅਜਿਹੇ ਹਮਲਿਆਂ ਨੂੰ ਬਰਦਾਸ਼ਤ ਨਹੀਂ ਕਰੇਗੀ।