Breaking

ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ
Friday, 20 Nov 2026 | 2:40 am

+91 90915 01313 , +91 90916 01313

punjabbanni@gmail.com
punjabbani@yahoo.com

ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਨੇ  ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ

ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਨੇ  ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ

ਪਟਿਆਲਾ, 19 ਨਵੰਬਰ : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ   ਸਰਕਲ ਕਬੱਡੀ ਅੰਡਰ-19 ਲੜਕਿਆਂ ਦਾ ਟੂਰਨਾਮੈਂਟ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਫਿਜੀਕਲ ਕਾਲਜ ਆਫ ਐਜੂਕੇਸ਼ਨ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ।

ਅੱਜ ਮੁੱਖ ਮਹਿਮਾਨ ਦੇ ਤੌਰ ਤੇ  ਜਿਲਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਅਤੇ ਡੀਐਸਸੀ ਡਾ.ਦਲਜੀਤ ਸਿੰਘ ਨੇ ਉਚੇਚੇ ਤੌਰ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।ਅੱਜ ਦੇ ਹੋਏ ਮੁਕਾਬਲਿਆਂ ਵਿੱਚ ਬਰਨਾਲੇ ਨੇ ਫਿਰੋਜ਼ਪੁਰ ਨੂੰ,ਲੁਧਿਆਣਾ ਨੇ ਫਾਜ਼ਿਲਕਾ ਨੂੰ,ਸ੍ਰੀ ਅੰਮ੍ਰਿਤਸਰ ਸਾਹਿਬ ਨੇ ਸ੍ਰੀ ਮੁਕਤਸਰ ਸਾਹਿਬ ਨੂੰ,ਸੰਗਰੂਰ ਨੇ ਮੋਗੇ ਨੂੰ, ਪਟਿਆਲੇ ਨੇ ਗੁਰਦਾਸਪੁਰ ਨੂੰ, ਮਲੇਰਕੋਟਲੇ ਨੇ ਤਰਨਤਾਰਨ ਨੂੰ ਹਰਾਇਆ।

ਇਸ ਮੌਕੇ ਤੇ ਅਬਜਰਵਰ ਜਸਵਿੰਦਰ ਸਿੰਘ,ਆਫੀਸ਼ੀਅਲ ਦਵਿੰਦਰ ਸਿੰਘ, ਆਫੀਸ਼ੀਅਲ ਰਾਜਵੀਰ ਸਿੰਘ,ਸੰਦੀਪ ਜੈਨ ਸੀਨੀਅਰ ਸਹਾਇਕ, ਟੂਰਨਾਮੈਂਟ ਤੇ ਕਨਵੀਨਰ ਦਵਿੰਦਰ ਸਿੰਘ ਵਿਰਕ ਤੇ ਗੁਰਪ੍ਰੀਤ ਸਿੰਘ ਝੰਡਾ, ਸ਼ਿਵ ਭੰਡੀਹ,ਬੇਅੰਤ ਸਿੰਘ,ਭਰਪੂਰ ਸਿੰਘ, ਕੁਲਵੰਤ ਸਿੰਘ,ਮਨਦੀਪ ਸ਼ਰਮਾ,ਲਖਵਿੰਦਰ ਸਿੰਘ,ਰਣਧੀਰ ਸਿੰਘ, ਰਾਕੇਸ਼ ਕੁਮਾਰ ਅਰੋੜਾ, ਜਗਬੀਰ ਸਿੰਘ, ਜਗਤਾਰ ਸਿੰਘ, ਗੁਰਪਿਆਰ ਸਿੰਘ, ਸੁਨੀਲ ਕੁਮਾਰ, ਕਿਰਨਜੀਤ ਕੌਰ,ਕੁਲਜੀਤ ਕੌਰ,ਕਮਲਪ੍ਰੀਤ ਕੌਰ, ਦਮਨਜੀਤ ਕੌਰ, ਰਾਜਨਪ੍ਰੀਤ ਕੌਰ,ਜਗਤਾਰ ਸਿੰਘ,ਜੈਤਸ਼ਾਹੂਦੀਪ ਸਿੰਘ,ਗੁਰਪ੍ਰੀਤ ਸਿੰਘ ਬਾਜਵਾ,ਜਸਵੰਤ ਸਿੰਘ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਤੇ ਸਾਰੇ ਜਿਲ੍ਹਿਆਂ ਦੇ ਖਿਡਾਰੀ ਅਤੇ ਡਿਊਟੀ ਸਟਾਫ ਹਾਜਰ ਸਨ।

Scroll to Top