Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 4:27 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਤਰ-ਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਦੀ ਅੰਤਲੀ ਸ਼ਾਮ ਤਿੰਨ ਭਾਸ਼ਾਵਾਂ ਦੇ ਕਵੀਆਂ ਨੇ ਬੰਨ੍ਹਿਆ ਰੰਗ

ਅੰਤਰ-ਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਦੀ ਅੰਤਲੀ ਸ਼ਾਮ ਤਿੰਨ ਭਾਸ਼ਾਵਾਂ ਦੇ ਕਵੀਆਂ ਨੇ ਬੰਨ੍ਹਿਆ ਰੰਗ

ਪਟਿਆਲਾ, 31 ਜਨਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਕਰਵਾਈ ਗਈ ਤਿੰਨ ਰੋਜ਼ਾ 37ਵੀਂ ਅੰਤਰਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਦੀ ਅੰਤਲੀ ਸ਼ਾਮ ਨੂੰ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਤ੍ਰੈਭਾਸ਼ੀ ਕਵੀ ਦਰਬਾਰ ਕਰਵਾਇਆ ਗਿਆ।
ਕਵੀ ਦਰਬਾਰ ਵਿੱਚ ਗੁਰਤੇਜ ਕੋਹਾਰਵਾਲਾ, ਮੁਸੱਵਰ ਫਿਰੋਜ਼ਪੁਰੀ, ਜਗਜੀਤ ਕਾਫ਼ਰ, ਰੁਬੀਨਾ ਸ਼ਬਨਮ, ਦੀਪ ਇੰਦਰ, ਜਸਪ੍ਰੀਤ ਕੌਰ ਫੁਲਕ, ਅਮਰਦੀਪ ਸਿੰਘ, ਅੰਮ੍ਰਿਤ ਪਾਲ ਸਿੰਘ ਸ਼ੈਦਾ, ਜਤਿੰਦਰ ਪਰਵਾਜ, ਪਰਵਿੰਦਰ ਸ਼ੋਖ਼, ਰਮਨ ਸੰਧੂ, ਜਸਵੰਤ ਜ਼ਫ਼ਰ, ਗੁਰਸੇਵਕ ਲੰਬੀ, ਜੋਗਿੰਦਰ ਨੂਰਮੀਤ, ਹਰਮੀਤ ਵਿਦਿਆਰਥੀ ਨੇ ਆਪਣੀ ਸ਼ਾਇਰੀ ਪੇਸ਼ ਕੀਤੀ।
ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਮੁਖੀ ਡਾ. ਗੁਰਸੇਵਕ ਸਿੰਘ ਲੰਬੀ ਨੇ ਆਰੰਭ ਵਿੱਚ ਆਪਣੇ ਸ਼ਬਦ ਸਾਂਝੇ ਕਰਦਿਆਂ ਕਿਹਾ ਕਿ ਇਸ ਕਾਨਫ਼ਰੰਸ ਦੀ ਵਿਲੱਖਣਤਾ ਰਹੀ ਹੈ ਕਿ ਇਸ ਵਿੱਚ ਤਿੰਨ ਦਿਨ ਅਕਾਦਮਿਕ ਬੈਠਕਾਂ ਤੋਂ ਇਲਾਵਾ ਰੋਜ਼ਾਨਾ ਸੱਭਿਆਚਾਰਕ ਸ਼ਾਮਾਂ ਕਰਵਾਈਆਂ ਗਈਆਂ ਜਿਸ ਵਿੱਚ ਸੰਗੀਤ, ਨਾਟਕ ਅਤੇ ਸ਼ਾਇਰੀ ਨੂੰ ਸ਼ਾਮਿਲ ਕੀਤਾ ਗਿਆ। ਇਸ ਦਾ ਮਕਸਦ ਇਹ ਸੀ ਕਿ ਪੰਜਾਬੀ ਭਾਸ਼ਾ ਦੇ ਸਮੁੱਚੇ ਵਿਕਾਸ ਦੀ ਗੱਲ ਕੀਤੀ ਜਾ ਸਕੇ। ਭਾਸ਼ਾ ਵਿਭਾਗ ਪੰਜਾਬ ਦਾ ਵਿਸ਼ੇਸ਼ ਸਹਿਯੋਗ ਦੇਣ ਲਈ ਡਾ. ਲੰਬੀ ਨੇ ਉਹਨਾਂ ਦਾ ਧੰਨਵਾਦ ਕੀਤਾ।
ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਧੰਨਵਾਦੀ ਸ਼ਬਦ ਸਾਂਝੇ ਕਰਦਿਆਂ ਕਿਹਾ ਕਿ ਭਾਸ਼ਾ ਵਿਭਾਗ ਦਾ ਮੁੱਖ ਕਾਰਜ ਦਾ ਪੰਜਾਬ ਦੀਆਂ ਸਥਾਨਕ ਭਾਸ਼ਾਵਾਂ ਲਈ ਕੰਮ ਕਰਨਾ ਹੈ। ਇਸੇ ਮਕਸਦ ਨਾਲ ਹੀ ਅੱਜ ਤਾਂ ਇਹ ਤ੍ਰੈਭਾਸ਼ੀ ਕਵੀ ਦਰਬਾਰ ਆਯੋਜਨ ਕੀਤਾ ਗਿਆ ਹੈ। ਵਿਭਾਗ ਪੰਜਾਬੀ ਦੇ ਨਾਲ ਨਾਲ ਹਰ ਭਾਸ਼ਾ ਲਈ ਨਿੱਠ ਕੇ ਕੰਮ ਕਰਦਾ ਹੈ।
ਇਸ ਸਮੇਂ ਡਾ. ਸਤੀਸ਼ ਕੁਮਾਰ ਵਰਮਾ, ਡਾ. ਰਵੇਲ ਸਿੰਘ ਦਿੱਲੀ, ਪ੍ਰੋ. ਸੁਰਜੀਤ ਸਿੰਘ. ਡਾ. ਬਲਦੇਵ ਸਿੰਘ ਧਾਲੀਵਾਲ. ਕਿਰਪਾਲ ਕਜ਼ਾਕ, ਅਮਰਿੰਦਰ ਸਿੰਘ, ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ ਆਦਿ ਹਾਜ਼ਰ ਸਨ।
Scroll to Top