Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 02 Nov 2026 | 5:14 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਚੰਡੀਗੜ੍ਹ / ਅੰਮ੍ਰਿਤਸਰ, 2 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 5 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਹਿੰਦਰ ਸਿੰਘ ਅਤੇ ਕੁਲਵੰਤ ਸਿੰਘ ਵਜੋਂ ਹੋਈ ਹੈ, ਜੋ ਦੋਵੇਂ ਮੁਸਤਫ਼ਾਬਾਦ, ਅੰਮ੍ਰਿਤਸਰ ਦੇ ਵਸਨੀਕ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਅਣਪਛਾਤੇ ਵਿਅਕਤੀਆਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਸੂਬੇ ਵਿੱਚ ਅੱਗੇ ਹੋਰਨਾਂ ਧਿਰਾਂ ਨੂੰ ਸਪਲਾਈ ਕਰਦੇ ਸਨ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਪੁਖ਼ਤਾ ਸੂਚਨਾ ਮਿਲੀ ਸੀ ਕਿ ਮਹਿੰਦਰ ਸਿੰਘ ਅਤੇ ਕੁਲਵੰਤ ਸਿੰਘ ਕੁਝ ਅਣਪਛਾਤੇ ਵਿਅਕਤੀਆਂ ਨਾਲ ਰਲ ਕੇ ਹੈਰੋਇਨ ਦੀ ਨਾਜਾਇਜ਼ ਤਸਕਰੀ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਸੂਚਨਾ ਵਿੱਚ ਖ਼ਾਸ ਤੌਰ ‘ਤੇ ਇਹ ਦੱਸਿਆ ਗਿਆ ਸੀ ਕਿ ਦੋਵਾਂ ਮੁਲਜ਼ਮਾਂ ਨੇ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਹ ਇਸ ਨੂੰ ਅੱਗੇ ਕਿਸੇ ਹੋਰ ਧਿਰ ਨੂੰ ਸੌਂਪਣ ਲਈ ਅੰਮ੍ਰਿਤਸਰ-ਬਟਾਲਾ ਰੋਡ ਵੱਲ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲੀਸ ਟੀਮਾਂ ਨੇ ਛਾਪੇਮਾਰੀ ਕਰਕੇ ਮੁੱਧਲ ਬਾਈਪਾਸ ਨੇੜਿਓਂ ਦੋਵਾਂ ਸ਼ੱਕੀ ਮੁਲਜ਼ਮਾਂ ਨੂੰ 5 ਕਿੱਲੋ ਹੈਰੋਇਨ ਸਮੇਤ ਕਾਬੂ ਕਰ ਲਿਆ।

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰਨਾਂ ਵਿਅਕਤੀਆਂ ਦੀ ਪਛਾਣ ਅਤੇ ਸਮੁੱਚੇ ਨਸ਼ਾ ਤਸਕਰੀ ਨੈੱਟਵਰਕ ਦੇ ਖ਼ਾਤਮੇ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨਜ਼ ਸੈੱਲ (ਐੱਸਐੱਸਓਸੀ), ਅੰਮ੍ਰਿਤਸਰ ਵਿਖੇ ਐੱਨਡੀਪੀਐੱਸ ਐਕਟ ਦੀ ਧਾਰਾ 21 ਤੇ 29 ਤਹਿਤ ਮਿਤੀ 01-11-2026 ਨੂੰ ਐੱਫਆਈਆਰ ਨੰਬਰ 71 ਦਰਜ ਕੀਤੀ ਗਈ ਹੈ।

Scroll to Top