ਆਪ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕੀਤੇ ਨਾਮਜਦਗੀ ਪੱਤਰ ਦਾਖਲ

ਆਪ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕੀਤੇ ਨਾਮਜਦਗੀ ਪੱਤਰ ਦਾਖਲ
ਫਰੀਦਕੋਟ, 14 ਮਈ
ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਅੱਜ ਕੋਟਕਪੂਰਾ ਤੋਂ ਲੈ ਕੇ ਫਰੀਦਕੋਟ ਤੱਕ ਰੋਡ ਸ਼ੋਅ ਕੀਤਾ। ਉਸ ਉਪਰੰਤ ਇੱਥੇ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਨਾਮਜ਼ਦਗੀ ਪੱਤਰ ਦਾਖਲ ਕੀਤਾ। ਪਿਆਰਾ ਸਿੰਘ ਬੱਧਨੀ ਕਲਾਂ ਨੇ ਕਰਮਜੀਤ ਅਨਮੋਲ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਫਰੀਦਕੋਟ ਦੇ ਵਿਧਾਇਕ ਦਲਜੀਤ ਸਿੰਘ ਸੇਖੋਂ, ਬੀਨੂੰ ਢਿੱਲੋਂ, ਗਿੱਪੀ ਗਰੇਵਾਲ, ਮਲਕੀਤ ਰੌਣੀ, ਬਲਕਾਰ ਸਿੱਧੂ, ਲਾਡੀ ਢੋਸ, ਅਮੋਲਕ ਸਿੰਘ, ਅਮਨਦੀਪ ਅਰੋੜਾ, ਸੁਖਜਿੰਦਰ ਕਾਉਣੀ ਅਤੇ ਲੋਕ ਸਭਾ ਹਲਕਾ ਫਰੀਦਕੋਟ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।

Leave a Comment

Your email address will not be published. Required fields are marked *

Scroll to Top