ਆਪ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਹੁੰਝਾਫੇਰ ਜਿੱਤ ਪ੍ਰਾਪਤ ਕਰੇਗੀ : ਭਗਵੰਤ ਮਾਨ

ਆਪ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਹੁੰਝਾਫੇਰ ਜਿੱਤ ਪ੍ਰਾਪਤ ਕਰੇਗੀ : ਭਗਵੰਤ ਮਾਨ
ਹੁਸ਼ਿਆਰਪੁਰ, 21 ਅਪਰੈਲ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਬਾਹੋਵਾਲ ’ਚ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿੱਚ ਚੋਣ ਰੈਲੀ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਹੂੰਝਾ ਫੇਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਜੇਕਰ ਸਮਝਦੀ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜ ਕੇ ਪਾਰਟੀ ਦੀ ਚੜ੍ਹਤ ਰੋਕ ਲਵੇਗੀ ਤਾਂ ਉਹ ਕਿਸੇ ਵਹਿਮ ਵਿੱਚ ਨਾ ਰਹੇ। ਉਨ੍ਹਾਂ ਕਿਹਾ ਕਿ ਜਿਵੇਂ ਦਰਿਆਵਾਂ ਨੂੰ ਨੱਕੇ ਨਹੀਂ ਲਗਾਏ ਜਾ ਸਕਦੇ ਉਸੇ ਤਰ੍ਹਾਂ ਕੇਜਰੀਵਾਲ ਦੀ ਸੋਚ ਨੂੰ ਵੀ ਡੱਕਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਜੋ ਕੰਮ ‘ਆਪ’ ਸਰਕਾਰ ਨੇ ਕਰਕੇ ਦਿਖਾਏ ਹਨ ਉਹ ਪਿਛਲੀ ਕੋਈ ਸਰਕਾਰ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਅਗਲੇ ਤਿੰਨ ਸਾਲਾਂ ਵਿੱਚ ਵੀ ਵਿਕਾਸ ਦੀ ਹਨੇਰੀ ਲਿਆ ਦਿੱਤੀ ਜਾਵੇਗੀ। 

Leave a Comment

Your email address will not be published. Required fields are marked *

Scroll to Top