ਆਮ ਆਦਮੀ ਪਾਰਟੀ ਦੇ ਨੇਤਾ ਦੀ ਗੋਲੀਆਂ ਮਾਰ ਕੀਤੀ ਹਤਿਆ

ਆਮ ਆਦਮੀ ਪਾਰਟੀ ਦੇ ਨੇਤਾ ਦੀ ਗੋਲੀਆਂ ਮਾਰ ਕੀਤੀ ਹਤਿਆ
ਤਰਨਤਾਰਨ : ਤਰਨਤਾਰਨ ਵਿਚ ਆਮ ਆਦਮੀ ਪਾਰਟੀ ਦੇ ਆਗੂ ਦੀ ਹੱਤਿਆ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਗੋਪੀ ਚੋਲਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਹੈ।
ਜਾਣਕਾਰੀ ਮਿਲੀ ਹੈ ਕਿ ਗੋਇਦਵਾਲ ਸਾਹਿਬ ਜਾਂਦੇ ਸਮੇਂ ਬੰਦ ਫਾਟਕ ‘ਤੇ ਖੜ੍ਹੀ ਗੱਡੀ ‘ਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੁਰਪ੍ਰੀਤ ਸਿੰਘ ਗੋਪੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਗੋਪੀ ਚੋਲਾ ਸੁਲਤਾਨਪੁਰ ਲੋਧੀ ਕੋਰਟ ‘ਚ ਤਰੀਕ ਉਤੇ ਜਾ ਰਿਹਾ ਸੀ ਅਤੇ ਉਸ ਤੋਂ ਪਹਿਲਾਂ ਹੀ ਇਹ ਸਾਰੀ ਘਟਨਾ ਵਾਪਰ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

Leave a Comment

Your email address will not be published. Required fields are marked *

Scroll to Top