ਆਰਟੀਏ ਅਫਸਰ ਦੀ ਜਲੰਧਰ ਵਿਖੇ ਭੇਦਭਰੀ ਹਾਲਤ ਵਿਚ ਹੋਈ ਮੌਤ

ਜਲੰਧਰ , 31 ਦਸੰਬਰ : ਜਲੰਧਰ ਵਿੱਚ ਤਾਇਨਾਤ ਰੀਜਨਲ ਟਰਾਂਸਪੋਰਟ ਅਥਾਰਟੀ (RTA) ਦੇ ਅਫਸਰ ਰਵਿੰਦਰ ਸਿੰਘ ਗਿੱਲ ਦੀ ਉਨਾ ਦੀ ਰਿਹਾਇਸ਼ ਵਿਖੇ ਭੇਦਭਰੀ ਹਾਲਤ ਵਿਚ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਜਦੋ ਉਨਾ ਦੇ ਦੇਹਾਂਤ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

ਜਲੰਧਰ ਹਾਈਟਸ ਪੁਲਿਸ ਚੌਂਕੀ ਦੇ ਇੰਚਾਰਜ ਸੁਰਜੀਤ ਸਿੰਘ ਅਨੁਸਾਰ, ਮੁੱਢਲੀ ਜਾਂਚ ਵਿੱਚ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਮੰਨਿਆ ਜਾ ਰਿਹਾ ਹੈ, ਹਾਲਾਂਕਿ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।

ਜਾਣਕਾਰੀ ਅਨੁਸਾਰ ਅਧਿਕਾਰੀਆਂ ਨੇ ਦਸਿਆ ਕਿ ਜਦੋ ਸਵੇਰੇ ਕਾਫ਼ੀ ਦੇਰ ਤੱਕ ਰਵਿੰਦਰ ਸਿੰਘ ਗਿੱਲ ਆਪਣੇ ਫਲੈਟ ਤੋਂ ਬਾਹਰ ਨਹੀਂ ਆਏ। ਇਸ ’ਤੇ ਉਨ੍ਹਾਂ ਦੇ ਡਰਾਈਵਰ ਅਤੇ ਗਨਮੈਨ ਨੇ ਘਰ ਅੰਦਰ ਜਾ ਕੇ ਦੇਖਿਆ। ਜਾਂਚ ਦੌਰਾਨ ਬਾਥਰੂਮ ਦਾ ਦਰਵਾਜ਼ਾ ਖੋਲ੍ਹਣ ’ਤੇ ਰਵਿੰਦਰ ਸਿੰਘ ਗਿੱਲ ਫਰਸ਼ ’ਤੇ ਬੇਹੋਸ਼ ਅਵਸਥਾ ਵਿੱਚ ਡਿੱਗੇ ਹੋਏ ਮਿਲੇ, ਜਿਸ ਕਾਰਨ ਉਨਾ ਦੇ ਪਰਿਵਾਰ ਅੰਦਰ ਭਾਰੀ ਸ਼ੋਕ ਦੀ ਲਹਿਰ ਦੌੜ ਗਈ ਹੈ।

Scroll to Top