ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ
ਚੰਡੀਗੜ੍ਹ, 19 ਨਵੰਬਰ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਫੁਟਬਾਲ (ਪੁਰਸ਼) 9 ਤੋਂ 16 ਦਸੰਬਰ 2024 ਤੱਕ ਗੋਆ ਅਤੇ ਲਾਅਨ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 15 ਤੋਂ 21 ਦਸੰਬਰ 2024 ਤੱਕ ਜੈਪੁਰ ਵਿਖੇ ਕਰਵਾਇਆ ਜਾ ਰਿਹਾ ਹੈ । ਪੰਜਾਬ ਦੀ ਫੁਟਬਾਲ (ਪੁਰਸ਼), ਟੀਮ ਦੀ ਚੋਣ ਲਈ ਟਰਾਇਲ 25 ਨਵੰਬਰ ਨੂੰ ਮਲਟੀਪਰਪਜ਼ ਖੇਡ ਸਟੇਡੀਅਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ 10 ਵਜੇ ਅਤੇ ਲਾਅਨ ਟੈਨਿਸ (ਪੁਰਸ਼ ਤੇ ਮਹਿਲਾ) ਟੀਮਾਂ ਦੀ ਚੋਣ ਲਈ ਟਰਾਇਲ 25 ਨਵੰਬਰ ਨੂੰ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ 10 ਵਜੇ ਲਏ ਜਾਣਗੇ । ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ ਪੁਲਿਸ/ ਆਰ. ਪੀ. ਐਫ./ਸੀ. ਆਈ. ਐਸ. ਐਫ./ਬੀ. ਐਸ. ਐਫ./ਆਈ. ਟੀ. ਬੀ. ਪੀ. ਅਤੇ ਐਨ. ਐਸ. ਜੀ. ਆਦਿ ਦੇ ਕਰਮਚਾਰੀ, ਖ਼ੁਦ ਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ‘ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ. ਓ. ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ । ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ ।

Leave a Comment

Your email address will not be published. Required fields are marked *

Scroll to Top