Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 22 Oct 2026 | 5:31 pm

+91 90915 01313 , +91 90916 01313

punjabbanni@gmail.com
punjabbani@yahoo.com

ਆਲ ਇੰਡੀਆ ਸਿਵਲ ਸਰਵਿਸਿਜ਼ ਫੁੱਟਬਾਲ (ਪੁਰਸ਼) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 26 ਅਕਤੂਬਰ ਨੂੰ

ਆਲ ਇੰਡੀਆ ਸਿਵਲ ਸਰਵਿਸਿਜ਼ ਫੁੱਟਬਾਲ (ਪੁਰਸ਼) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 26 ਅਕਤੂਬਰ ਨੂੰ

ਚੰਡੀਗੜ੍ਹ, 22 ਅਕਤੂਬਰ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਜ਼ ਫੁੱਟਬਾਲ ਟੂਰਨਾਮੈਂਟ 17 ਤੋਂ 28 ਨਵੰਬਰ, 2026 ਤੱਕ ਗੋਆ ਵਿਖੇ ਕਰਵਾਇਆ ਜਾ ਰਿਹਾ ਹੈ।

ਇਸ ਟੂਰਨਾਮੈਂਟ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਚੋਣ ਲਈ ਟਰਾਇਲ 26 ਅਕਤੂਬਰ, 2026 ਨੂੰ ਫੁੱਟਬਾਲ ਖੇਡ ਸਟੇਡੀਅਮ, ਮਾਹਿਲਪੁਰ ਵਿਖੇ ਸਵੇਰੇ 11 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

Scroll to Top