Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 9:33 am

+91 90915 01313 , +91 90916 01313

punjabbanni@gmail.com
punjabbani@yahoo.com

ਇਜ਼ਰਾਈਲ ਵੱਲ ਦੋ ਦਿਨਾਂ ਦੌਰੇ ’ਤੇ ਰਵਾਨਾ ਹੋਏ ਨਰਿੰਦਰ ਮੋਦੀ

ਇਜ਼ਰਾਈਲ ਵੱਲ ਦੋ ਦਿਨਾਂ ਦੌਰੇ ’ਤੇ ਰਵਾਨਾ ਹੋਏ ਨਰਿੰਦਰ ਮੋਦੀ

ਨਵੀਂ ਦਿੱਲੀ, 25 ਫਰਵਰੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਇਜਰਾਈਲ ਦੇ ਦੋ ਦਿਨਾਂ ਦੇ ਦੌਰੇ ਲਈ ਰਵਾਨਾ ਹੋਏ ਹਨ। ਦਸ ਦਈਏ ਕਿ ਇਸ ਦੌਰੇ ਦੌਰਾਨ ਵਿਗਿਆਨ ਅਤੇ ਤਕਨਾਲੋਜੀ, ਖੇਤੀਬਾੜੀ, ਜਲ ਪ੍ਰਬੰਧਨ ਅਤੇ ਰੱਖਿਆ ਵਰਗੇ ਮਹੱਤਵਪੂਰਨ ਖੇਤਰਾਂ ਵਿੱਚ ਸਾਂਝੇ ਉਪਰਾਲਿਆਂ ਨੂੰ ਵਧਾਉਣ ’ਤੇ ਖ਼ਾਸ ਵਿਚਾਰ-ਵਟਾਂਦਰਾ ਹੋਵੇਗਾ। ਦੋਵੇਂ ਨੇਤਾ ਇਨ੍ਹਾਂ ਖੇਤਰਾਂ ਵਿੱਚ ਭਵਿੱਖੀ ਸਹਿਯੋਗ ਦੀ ਰੂਪਰੇਖਾ ’ਤੇ ਵੀ ਚਰਚਾ ਕਰਨਗੇ।

ਪ੍ਰਧਾਨ ਮੰਤਰੀ ਅੱਜ ਇਜ਼ਰਾਈਲ ਦੇ ਦੋ ਦਿਨਾਂ ਅਧਿਕਾਰਤ ਦੌਰੇ ਲਈ ਰਵਾਨਾ ਹੋ ਗਏ। ਰਵਾਨਗੀ ਤੋਂ ਪਹਿਲਾਂ ਜਾਰੀ ਬਿਆਨ ਵਿੱਚ ਉਨ੍ਹਾਂ ਭਾਰਤ-ਇਜ਼ਰਾਈਲ ਸਬੰਧਾਂ ਨੂੰ ਸਮੇਂ ਦੇ ਨਾਲ ਹੋਰ ਮਜ਼ਬੂਤ ਹੋਇਆ ਦੱਸਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਰਣਨੀਤਿਕ ਸਾਂਝ ਮਜ਼ਬੂਤ ਨੀਂਹ ’ਤੇ ਖੜੀ ਹੈ।

ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਉਹ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਨਜਾਮਿਨ ਨੇਤਯਾਹੂ ਨਾਲ ਮੁਲਾਕਾਤ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਦੌਰਾ ਦੋਵਾਂ ਦੇਸ਼ਾਂ ਵਿਚਕਾਰ ਸਹਿਯੋਗ ਦੇ ਨਵੇਂ ਰਸਤੇ ਖੋਲ੍ਹੇਗਾ ਅਤੇ ਦੋਸਤੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ।

Scroll to Top