ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਦੀ ਸਜ਼ਾ ਮੁਅੱਤਲ ਕਰਨ ਦੀ ਪਟੀਸ਼ਨ ਰੱਦ

ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਦੀ ਸਜ਼ਾ ਮੁਅੱਤਲ ਕਰਨ ਦੀ ਪਟੀਸ਼ਨ ਰੱਦ
ਇਸਲਾਮਾਬਾਦ, 27 ਜੂਨ : ਇਸਲਾਮਾਬਾਦ ਦੀ ਇਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਅੱਜ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੀ ਇੱਦਤ ਮਾਮਲੇ ਵਿਚ ਸੱਤ ਸਾਲ ਦੀ ਸਜ਼ਾ ਨੂੰ ਮੁਅੱਤਲ ਕਰਨ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ਬਾਰੇ ਫੈਸਲਾ ਮੰਗਲਵਾਰ ਨੂੰ ਰਾਖਵਾਂ ਰੱਖਿਆ ਗਿਆ ਸੀ ਜਿਸ ਬਾਰੇ ਅੱਜ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਫਜ਼ਲ ਨੇ ਫੈਸਲਾ ਸੁਣਾਇਆ। ਇਸ ਫੈਸਲੇ ਦਾ ਇਸਲਾਮਾਬਾਦ ਵਿੱਚ ਕਾਰਕੁਨਾਂ ਵਲੋਂ ਵਿਰੋਧ ਕੀਤਾ ਗਿਆ ਸੀ। ਇਸਲਾਮਾਬਾਦ ਦੀ ਇਕ ਅਦਾਲਤ ਨੇ ਆਮ ਚੋਣਾਂ ਤੋਂ ਪਹਿਲਾਂ 3 ਫਰਵਰੀ ਨੂੰ ਬੁਸ਼ਰਾ ਬੀਬੀ ਦੀ ਇੱਦਤ ਦੇ ਸਮੇਂ ਦੌਰਾਨ ਵਿਆਹ ਕਰਵਾਉਣ ਲਈ ਜੋੜੇ ਨੂੰ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ ਅਤੇ 500,000 ਰੁਪਏ ਜੁਰਮਾਨਾ ਕੀਤਾ ਸੀ।

Leave a Comment

Your email address will not be published. Required fields are marked *

Scroll to Top