Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 2:57 am

+91 90915 01313 , +91 90916 01313

punjabbanni@gmail.com
punjabbani@yahoo.com

ਇਰਾਨ ਮਾਮਲੇ ’ਤੇ ਵਿਧਾਨ ਸਭਾ ਵਿੱਚ ਚਰਚਾ, ਹਰਭਜਨ ਸਿੰਘ ਨੇ ਕੇਂਦਰ ਸਰਕਾਰ ਦੀ ਨੀਤੀ ’ਤੇ ਚੁੱਕੇ ਸਵਾਲ

ਇਰਾਨ ਮਾਮਲੇ ’ਤੇ ਵਿਧਾਨ ਸਭਾ ਵਿੱਚ ਚਰਚਾ, ਹਰਭਜਨ ਸਿੰਘ ਨੇ ਕੇਂਦਰ ਸਰਕਾਰ ਦੀ ਨੀਤੀ ’ਤੇ ਚੁੱਕੇ ਸਵਾਲ

ਚੰਡੀਗੜ੍ਹ, 13 ਮਾਰਚ : ਇਰਾਨ ਉੱਤੇ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਕੀਤੇ ਹਮਲਿਆਂ ਨਾਲ ਬਣੀ ਅੰਤਰਰਾਸ਼ਟਰੀ ਸਥਿਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਮਤੇ ’ਤੇ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਕੇਂਦਰੀ ਸਰਕਾਰ ਦੇ ਫੈਸਲਿਆਂ ਕਾਰਨ ਦੇਸ਼ ਦੀ ਪ੍ਰਭੂਸੱਤਾ ਕਮਜ਼ੋਰ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਦੇ ਹਾਲਾਤ ਬਣੇ ਸਨ, ਉਸ ਵੇਲੇ ਅਮਰੀਕੀ ਰਾਸ਼ਟਰਪਤੀ ਨੇ ਖੁਦ ਦੋਵੇਂ ਦੇਸ਼ਾਂ ਵਿਚਕਾਰ ਜੰਗਬੰਦੀ ਦਾ ਐਲਾਨ ਕੀਤਾ ਸੀ। ਉਨ੍ਹਾਂ ਦੇ ਅਨੁਸਾਰ ਇਹ ਘਟਨਾ ਵੀ ਭਾਰਤ ਦੀ ਸੁਤੰਤਰ ਵਿਦੇਸ਼ ਨੀਤੀ ’ਤੇ ਸਵਾਲ ਖੜੇ ਕਰਦੀ ਹੈ।
ਮੰਤਰੀ ਨੇ ਕਿਹਾ ਕਿ ਇਸ ਸਮੇਂ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਇਰਾਨ ’ਤੇ ਕੀਤੇ ਹਮਲਿਆਂ ਕਾਰਨ ਖੇਤਰ ਵਿੱਚ ਤੇਲ ਅਤੇ ਗੈਸ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦਲੀਲ ਦਿੱਤੀ ਕਿ ਅਮਰੀਕਾ ਵੱਲੋਂ ਭਾਰਤ ਨੂੰ ਕੁਝ ਸਮੇਂ ਲਈ ਰੂਸ ਤੋਂ ਤੇਲ ਖਰੀਦਣ ਦੀ ਆਗਿਆ ਦੇਣਾ ਦੇਸ਼ ਦੀ ਆਜ਼ਾਦ ਨੀਤੀ ਨੂੰ ਝਟਕਾ ਪਹੁੰਚਾਉਂਦਾ ਹੈ।

Scroll to Top