ਇਸਲਾਮਾਬਾਦ, 7 ਅਪ੍ਰੈਲ 2026 : ਮੱਧ-ਪੂਰਬ ਵਿੱਚ ਤਣਾਅ ਵਧਣ ਕਾਰਨ ਇਰਾਨ ਵੱਲੋਂ ਸਟਰੇਟ ਆਫ ਹਾਰਮੁਜ ਰਾਹੀਂ ਜਹਾਜ਼ੀ ਆਵਾਜਾਈ ਰੋਕਣ ਨਾਲ ਕਈ ਦੇਸ਼ਾਂ ਵਿੱਚ ਈਂਧਨ ਸਪਲਾਈ ਪ੍ਰਭਾਵਿਤ ਹੋ ਗਈ ਹੈ। ਇਸ ਕਾਰਨ ਦੱਖਣੀ ਏਸ਼ੀਆ ਅਤੇ ਯੂਰਪ ਦੇ ਕਈ ਦੇਸ਼ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀ ਘਾਟ ਦਾ ਸਾਹਮਣਾ ਕਰ ਰਹੇ ਹਨ।
ਜਿੱਥੇ ਇੰਡੀਆ, ਨੇਪਾਲ ਅਤੇ ਬੰਗਲਾਦੇਸ ਨੇ ਇਸ ਸੰਕਟ ਨਾਲ ਨਜਿੱਠਣ ਲਈ ਵੱਖ-ਵੱਖ ਕਦਮ ਚੁੱਕੇ ਹਨ, ਉੱਥੇ ਪਾਕਿਸਤਾਨ ਨੇ ਊਰਜਾ ਬਚਤ ਲਈ ਸਮਾਰਟ ਲੌਕਡਾਊਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਦੇਸ਼ ਦੇ ਪ੍ਰਧਾਨ ਮੰਤਰੀ ਸਹਿਬਾਜ ਸਰੀਫ ਨੇ ਮੁੱਖ ਮੰਤਰੀਆਂ ਨਾਲ ਹੋਈ ਇੱਕ ਮਹੱਤਵਪੂਰਨ ਬੈਠਕ ਦੌਰਾਨ ਕੀਤਾ।
ਜਾਣਕਾਰੀ ਦੇ ਅਨੁਸਾਰ ਦੇਸ਼ ਵਿੱਚ ਰਾਤ 8 ਵਜੇ ਤੋਂ ਬਾਅਦ ਪੰਜਾਬ, ਖੈਬਰ ਪਖਤੂਨਖਵਾ, ਬਲੋਚਿਸਤਾਨ, ਇਸਲਾਮਾਬਾਦ ਰਾਜਧਾਨੀ ਖੇਤਰ, ਗਿਲਗਿਤ-ਬਾਲਟਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਹੇਠ ਕਸ਼ਮੀਰ ਵਿੱਚ ਬਾਜ਼ਾਰ, ਸ਼ਾਪਿੰਗ ਮਾਲ ਅਤੇ ਵਪਾਰਕ ਕੇਂਦਰ ਬੰਦ ਰਹਿਣਗੇ। ਇਹ ਫੈਸਲਾ ਇਸਲਾਮਾਬਾਦ ਵਿੱਚ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਹੋਈ ਸਮੀਖਿਆ ਮੀਟਿੰਗ ਦੌਰਾਨ ਲਿਆ ਗਿਆ, ਜਿਸ ਦਾ ਮੁੱਖ ਉਦੇਸ਼ ਊਰਜਾ ਦੀ ਬਚਤ ਅਤੇ ਪੈਟਰੋਲੀਅਮ ਉਤਪਾਦਾਂ ਦੀ ਵਰਤੋਂ ਨੂੰ ਘਟਾਉਣਾ ਸੀ। ਇਸਤੋ ਇਲਾਵਾ ਹੋਰ ਵੀ ਕਈ ਫੈਸਲੇ ਲਏ ਗਏ ਹਨ।