Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 22 Oct 2026 | 5:18 am

+91 90915 01313 , +91 90916 01313

punjabbanni@gmail.com
punjabbani@yahoo.com

ਇੰਜੀਨੀਅਰ ਪੁੰਨਰਦੀਪ ਸਿੰਘ ਬਰਾੜ ਨੇ ਪੀ.ਐੱਸ.ਪੀ.ਸੀ.ਐੱਲ. ਦੇ ਡਾਇਰੈਕਟਰ/ਜਨਰੇਸ਼ਨ ਵਜੋਂ ਅਹੁਦਾ ਸੰਭਾਲਿਆ

ਇੰਜੀਨੀਅਰ ਪੁੰਨਰਦੀਪ ਸਿੰਘ ਬਰਾੜ ਨੇ ਪੀ.ਐੱਸ.ਪੀ.ਸੀ.ਐੱਲ. ਦੇ ਡਾਇਰੈਕਟਰ/ਜਨਰੇਸ਼ਨ ਵਜੋਂ ਅਹੁਦਾ ਸੰਭਾਲਿਆ

ਪਟਿਆਲਾ , 5 ਜੂਨ, 2026 : ਇੰਜੀਨੀਅਰ ਪੁੰਨਰਦੀਪ ਸਿੰਘ ਬਰਾੜ ਨੇ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਇਸ ਅਹਿਮ ਅਹੁਦੇ ‘ਤੇ ਕੀਤੀ ਨਿਯੁਕਤੀ ਤੋਂ ਬਾਅਦ ਡਾਇਰੈਕਟਰ/ਜਨਰੇਸ਼ਨ ਵਜੋਂ ਅਹੁਦਾ ਸੰਭਾਲ ਲਿਆ ਹੈ।

ਇਸ ਅਹੁਦੇ ‘ਤੇ ਤਾਇਨਾਤ ਹੋਣ ਤੋਂ ਪਹਿਲਾਂ, ਇੰਜੀਨੀਅਰ ਬਰਾੜ ਲੁਧਿਆਣਾ ਵਿਖੇ ਇੰਜੀਨੀਅਰ-ਇਨ-ਚੀਫ਼ (P&M) ਵਜੋਂ ਸੇਵਾ ਨਿਭਾ ਰਹੇ ਸਨ ਅਤੇ ਪੀ.ਐੱਸ.ਪੀ.ਸੀ.ਐੱਲ. ਵਿੱਚ ਸੇਵਾ ਕਰ ਰਹੇ ਚੀਫ਼ ਇੰਜੀਨੀਅਰਾਂ ਵਿੱਚੋਂ ਸਭ ਤੋਂ ਸੀਨੀਅਰ ਸਨ। ਬਿਜਲੀ ਖੇਤਰ ਵਿੱਚ 34 ਸਾਲਾਂ ਤੋਂ ਵੱਧ ਦੇ ਤਜਰਬੇ ਦੇ ਨਾਲ, ਉਹ ਇਸ ਅਹੁਦੇ ਲਈ ਵਿਆਪਕ ਤਕਨੀਕੀ ਅਤੇ ਪ੍ਰਸ਼ਾਸਨਿਕ ਮਾਹਰਤਾ ਰੱਖਦੇ ਹਨ।

ਅਹੁਦਾ ਸੰਭਾਲਣ ਤੋਂ ਬਾਅਦ, ਇੰਜੀਨੀਅਰ ਬਰਾੜ ਨੇ ਉਨ੍ਹਾਂ ਵਿੱਚ ਭਰੋਸਾ ਪ੍ਰਗਟਾਉਣ ਅਤੇ ਇਹ ਜ਼ਿੰਮੇਵਾਰੀ ਸੌਂਪਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸੈਕਟਰੀ ਪਾਵਰ-ਕਮ-ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ (ਸੀ.ਐੱਮ.ਡੀ.) ਪੀ.ਐੱਸ.ਪੀ.ਸੀ.ਐੱਲ. ਡਾ. ਬਸੰਤ ਗਰਗ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਅਤੇ ਸੂਬੇ ਦੇ ਬਿਜਲੀ ਉਤਪਾਦਨ (ਜਨਰੇਸ਼ਨ) ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਤਨਦੇਹੀ ਨਾਲ ਕੰਮ ਕਰਨ ਦਾ ਯਤਨ ਕਰਨਗੇ।

ਬਰਾੜ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਝੋਨੇ ਦੇ ਸੀਜ਼ਨ ਦੌਰਾਨ, ਜਦੋਂ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੁੰਦਾ ਹੈ, ਪੰਜਾਬ ਦੇ ਥਰਮਲ ਅਤੇ ਹਾਈਡਲ (ਪਣ-ਬਿਜਲੀ) ਪਾਵਰ ਸਟੇਸ਼ਨਾਂ ਦੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣਾ ਹੋਵੇਗੀ।

Scroll to Top