Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 1:16 pm

+91 90915 01313 , +91 90916 01313

punjabbanni@gmail.com
punjabbani@yahoo.com

ਈ.ਡੀ. ਨੇ ਕੈਪਟਨ ਅਮਰਿੰਦਰ ਸਿੰਘ ਤੇ ਪੁੱਤਰ ਨੂੰ ਤਲਬ ਕੀਤਾ

ਈ.ਡੀ. ਨੇ ਕੈਪਟਨ ਅਮਰਿੰਦਰ ਸਿੰਘ ਤੇ ਪੁੱਤਰ ਨੂੰ ਤਲਬ ਕੀਤਾ

ਜਲੰਧਰ, 12 ਫਰਵਰੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਸਮਸਿਆਵਾਂ ਵਿਚ ਵਾਧਾ ਲਗਾਤਾਰ ਹੁੰਦਾ ਜਾ ਰਿਹਾ ਹੈ, ਜਿਥੇ ਇਕ ਪਾਸੇ ਸਰੀਰਕ ਤੌਰ ਤੇ ਠੀਕ ਨਾ ਹੋਣ ਕਾਰਨ ਗੋਡਿਆਂ ਦੇ ਆਪੇਸ਼ਨ ਕਰਕੇ ਉਹ ਹਸਪਤਾਲ ਵਿਚ ਦਾਖਲ ਹਨ। ਹੁਣ ਉਥੇ ਦੂਸਰੇ ਪਾਸੇ ਉਨਾ ਨੂੰ ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਦਫ਼ਤਰ ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਕਥਿਤ ਉਲੰਘਣਾ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ 12 ਫਰਵਰੀ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ।

ਜਿਕਰਯੋਗ ਹੈ ਕਿ ਈ.ਡੀ. ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਹਾਲੇ ਤੱਕ ਸੰਮਨਾਂ ਨੂੰ ਮੁਲਤਵੀ ਕਰਨ ਲਈ ਕਿਸੇ ਤਰ੍ਹਾਂ ਦੀ ਅਰਜ਼ੀ ਪ੍ਰਾਪਤ ਨਹੀਂ ਹੋਈ। ਦੱਸਣਯੋਗ ਹੈ ਕਿ ਰਣਇੰਦਰ ਸਿੰਘ ਨੂੰ ਇਸ ਮਾਮਲੇ ਵਿੱਚ ਪਹਿਲਾਂ ਵੀ ਜੁਲਾਈ 2016 ਦੌਰਾਨ ਪੁੱਛਗਿੱਛ ਲਈ ਬੁਲਾਇਆ ਗਿਆ ਸੀ, ਜਦੋਂ ਵਿਦੇਸ਼ ਵਿੱਚ ਟਰੱਸਟ ਅਤੇ ਫੰਡਾਂ ਨਾਲ ਸਬੰਧਿਤ ਮਸਲਿਆਂ ’ਤੇ ਜਾਂਚ ਕੀਤੀ ਗਈ ਸੀ।

ਇਕ ਦੋ ਦਿਨ ਤੱਕ ਮਿਲ ਸਕਦੀ ਹੈ ਛੁੱਟੀ

ਕੈਪਟਨ ਅਮਰਿੰਦਰ ਸਿੰਘ ਨੂੰ ਗੋਡਿਆਂ ਦੇ ਆਪੇਸ਼ਨ ਤੋ ਬਾਅਦ ਹੁਣ ਅਗਲੇ ਇੱਕ–ਦੋ ਦਿਨਾਂ ਵਿੱਚ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਦੀ ਉਮੀਦ ਹੈ। ਗੌਰਤਲਬ ਹੈ ਕਿ ਗੋਡਿਆਂ ਵਿੱਚ ਲਗਾਤਾਰ ਦਰਦ ਦੀ ਸ਼ਿਕਾਇਤ ਕਾਰਨ ਕੈਪਟਨ ਅਮਰਿੰਦਰ ਸਿੰਘ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਲੋੜੀਂਦੇ ਮੈਡੀਕਲ ਟੈਸਟਾਂ ਤੋਂ ਬਾਅਦ ਅਪਰੇਸ਼ਨ ਦਾ ਫ਼ੈਸਲਾ ਲਿਆ ਗਿਆ। ਹਾਲਚਾਲ ਪੁੱਛਣ ਲਈ ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ ਵੀ ਫੋਰਟਿਸ ਹਸਪਤਾਲ ਪਹੁੰਚੇ ਸਨ।

Scroll to Top