Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 03 Oct 2026 | 8:42 pm

+91 90915 01313 , +91 90916 01313

punjabbanni@gmail.com
punjabbani@yahoo.com

ਏਸਿ਼ਆਈ ਖੇਡਾਂ ਦੌਰਾਨ ਭਾਰਤ ਨੇ ਪਾਕਿਸਤਾਨ ਨੂੰ ਦਿੱਤੀ ਮਾਤ, ਜਿੱਤਿਆ ਸੋਨ ਤਗਮਾ

ਏਸਿ਼ਆਈ ਖੇਡਾਂ ਦੌਰਾਨ ਭਾਰਤ ਨੇ ਪਾਕਿਸਤਾਨ ਨੂੰ ਦਿੱਤੀ ਮਾਤ, ਜਿੱਤਿਆ ਸੋਨ ਤਗਮਾ

ਦਿੱਲੀ, 3 ਅਕਤੂਬਰ : ਏਸਿ਼ਆਈ ਖੇਡਾਂ ਦੌਰਾਨ ਭਾਰਤ ਨੇ ਫਾਈਨਲ ਵਿੱਚ ਪਾਕਿਸਤਾਨ ਨੂੰ 19 ਦੌੜਾਂ ਨਾਲ ਹਰਾਇਆ ਅਤੇ ਪੁਰਸ਼ ਕ੍ਰਿਕਟ ਟੀਮ ਨੇ ਇਨਾ ਮੁਕਾਬਲਿਆਂ ਦੌਰਾਨ ਸੋਨ ਤਗਮਾ ਜਿੱਤਿਆ, ਜਦਕਿ ਪਾਕਿਸਤਾਨ ਨੂੰ ਚਾਂਦੀ ਦੇ ਤਗਮੇ ਨਾਲ ਸਬਰ ਕਰਨਾ ਪਿਆ।

ਜਾਣਕਾਰੀ ਅਨੁਸਾਰ ਮੁਕਾਬਲੇ ਦੌਰਾਨ ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 6 ਵਿਕਟਾਂ ਗੁਆ ਕੇ 211 ਦੌੜਾਂ ਦਾ ਮਜ਼ਬੂਤ ਸਕੋਰ ਖੜ੍ਹਾ ਕੀਤਾ। ਭਾਰਤੀ ਪਾਰੀ ਵਿੱਚ ਅਭਿਸ਼ੇਕ ਸ਼ਰਮਾ ਨੇ ਤੇਜ਼ਤਰਾਰ ਬੱਲੇਬਾਜ਼ੀ ਕਰਦਿਆਂ 28 ਗੇਂਦਾਂ ’ਤੇ 61 ਦੌੜਾਂ ਬਣਾਈਆਂ। ਉਪ-ਕਪਤਾਨ ਤਿਲਕ ਵਰਮਾ ਨੇ ਵੀ ਆਪਣੀ ਬੱਲੇਬਾਜ਼ੀ ਦਾ ਜਲਵਾ ਦਿਖਾਉਂਦਿਆਂ 22 ਗੇਂਦਾਂ ਵਿੱਚ ਨਾਬਾਦ 51 ਦੌੜਾਂ ਜੋੜੀਆਂ।

ਭਾਰਤ ਵੱਲੋਂ ਸ਼ਿਵਮ ਦੁਬੇ ਨੇ 27 ਦੌੜਾਂ, ਜਦਕਿ ਸ਼੍ਰੇਅਸ ਅਈਅਰ ਨੇ 21 ਦੌੜਾਂ ਦਾ ਯੋਗਦਾਨ ਪਾਇਆ। ਇਨ੍ਹਾਂ ਪਾਰੀਆਂ ਦੀ ਬਦੌਲਤ ਭਾਰਤ ਨੇ ਪਾਕਿਸਤਾਨ ਸਾਹਮਣੇ 212 ਦੌੜਾਂ ਦਾ ਟੀਚਾ ਰੱਖਿਆ। ਭਾਰਤੀ ਗੇਂਦਬਾਜ਼ਾਂ ਨੇ ਮਹੱਤਵਪੂਰਨ ਮੌਕਿਆਂ ’ਤੇ ਪਾਕਿਸਤਾਨੀ ਬੱਲੇਬਾਜ਼ਾਂ ’ਤੇ ਦਬਾਅ ਬਣਾਈ ਰੱਖਿਆ ਅਤੇ ਆਖ਼ਰਕਾਰ ਭਾਰਤ ਨੇ 19 ਦੌੜਾਂ ਨਾਲ ਫਾਈਨਲ ਜਿੱਤ ਕੇ ਸੋਨ ਤਗ਼ਮਾ ਆਪਣੇ ਨਾਮ ਕਰ ਲਿਆ।

Scroll to Top