ਦਿਲੀ, 25 ਦਸੰਬਰ : ਉੱਤਰ ਪ੍ਰਦੇਸ਼ ਦੀ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐਮ.ਯੂ.) ਦੇ ਕੈਂਪਸ ਵਿੱਚ ਇਕ ਪ੍ਰੋਫੈਸਰ ਨੂੰ ਦੋ ਵਿਅਕਤੀਆਂ ਵਲੋ ਗੋਲੀ ਮਾਰਕੇ ਹਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਯੂਨੀਵਰਸਿਟੀ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਯੂਨੀਵਰਸਿਟੀ ਦੇ ਪ੍ਰੋਕਟਰ ਪ੍ਰੋਫੈਸਰ ਮੁਹੰਮਦ ਵਸੀਮ ਅਲੀ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਜ਼ਖ਼ਮੀ ਹਾਲਤ ਵਿੱਚ ਅਧਿਆਪਕ ਰਾਓ ਦਾਨਿਸ਼ ਅਲੀ ਨੂੰ ਤੁਰੰਤ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਉਧਰ ਦੂਸਰੇ ਪਾਸੇ ਐੱਸਐੱਸਪੀ ਨੀਰਜ ਜਾਦੋਂ ਨੇ ਦੱਸਿਆ ਕਿ ਦੋ ਅਣਪਛਾਤੇ ਵਿਅਕਤੀਆਂ ਨੇ ਇਸ ਹੱਤਿਆਕਾਂਡ ਨੂੰ ਅੰਜਾਮ ਦਿੱਤਾ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਦੇ ਨਾਲ-ਨਾਲ ਹਮਲਾਵਰਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ। ਉਨਾ ਕਿਹਾ ਕਿ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।