ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮਾਰਿਆ ਖੰਨਾ ਦੇ ਪਿੰਡ ਇਕੋਲਾਹੀ ਵਿਖੇ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਛਾਪਾ
ਖੰਨਾ : ਕੇਂਦਰੀ ਖੂਫੀਆ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਅੱਜ ਪੰਜਾਬ ਖੰਨਾ ਸ਼ਹਿਰ ਵਿਖੇ ਪੈਂਦੇ ਪਿੰਡ ਇਕੋਲਾਹੀ ਵਿੱਚ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਤੋਂ ਈਡੀ ਦੀ ਟੀਮ ਸਵੇਰੇ 4 ਵਜੇ ਇੱਥੇ ਆਈ ਸੀ।ਰਾਜਦੀਪ ਦੇ ਘਰ ਇਕੋਲਾਹੀ ਦੀ ਜਾਂਚ ਕੀਤੀ ਜਾ ਰਹੀ ਹੈ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ `ਚ ਉਸ ਦੀ ਆੜ੍ਹਤ ਦੀ ਦੁਕਾਨ `ਤੇ ਵੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਇਹ ਜਾਂਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਸਬੰਧਤ ਟੈਂਡਰ ਘੁਟਾਲੇ ਨਾਲ ਸਬੰਧਤ ਹੈ ।