ਅੰਮ੍ਰਿਤਸਰ, 3 ਨਵੰਬਰ 2025 : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ ਦੌਰਾਨ ਅੱਜ ਇਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੰਜਵੀ ਵਾਰ ਪ੍ਰਧਾਨ ਚੁਣ ਲਿਆ ਗਿਆ ਹੈ। ਜਿਕਰਯੋਗ ਹੈ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਮੌਕੇ ਕੁੱਲ ਵੋਟਾਂ 136 ਪਈਆਂ ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ 117 ਵੋਟਾਂ ਪਈ। ਮਿੱਠੂ ਸਿੰਘ ਕਾਹਨੇਕੇ ਨੂੰ 18 ਵੋਟਾਂ ਪਈਆਂ ਅਤੇ ਇੱਕ ਵੋਟ ਰੱਦ ਹੋਈ, ਜਿਸਤੋ ਬਾਅਦ ਪ੍ਰਧਾਨ – ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ – ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ – ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ- ਸ਼ੇਰ ਸਿੰਘ ਮੰਡਵਾਲਾ ਨੂੰ ਚੁਣ ਲਿਆ ਗਿਆ ਹੈ। ਇਸੇ ਤਰ੍ਹਾਂ ਹੋਰ ਮੈਬਰਾਂ ਦੀ ਚੋਣ ਵੀ ਹੋਈ ਹੈ।