ਕਮਿਸ਼ਨਰ ਅਤੇ ਐਡੀਸ਼ਨਲ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ ਪਹਿਲਕਦਮੀ
ਪਟਿਆਲਾ, 16 ਨਵੰਬਰ – ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਅਤੇ ਐਡੀਸ਼ਨਲ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹਾ ਕਚਹਿਰੀ, ਪਟਿਆਲਾ ਵਿਖੇ ਇੱਕ ਵਿਸ਼ੇਸ਼ ‘ਸੈਲਫ਼-ਇਨੂਮਰੇਸ਼ਨ’ ਕੈਂਪ ਲਗਾਇਆ ਗਿਆ। ਦੱਸ ਦੇਈਏ ਕਿ ਇਹ ਕੈਂਪ ਨਗਰ ਨਿਗਮ ਪਟਿਆਲਾ ਦੇ ਲੀਗਲ ਐਡਵਾਈਜ਼ਰ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ।
ਇਸ ਕੈਂਪ ਦੌਰਾਨ ਨਗਰ ਨਿਗਮ ਦੇ ਸਮੂਹ ਚਾਰਜ ਅਫ਼ਸਰ, ਸੁਪਰਵਾਈਜ਼ਰ, ਇਨੂਮਰੇਟਰ ਅਤੇ ਡਿਸਟ੍ਰਿਕਟ ਕੋਆਰਡੀਨੇਟਰ ਸ੍ਰੀ ਅਮਨ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਨਿਗਮ ਟੀਮਾਂ ਵੱਲੋਂ ਮੌਕੇ ‘ਤੇ ਮੌਜੂਦ ਵਕੀਲਾਂ, ਅਦਾਲਤੀ ਅਮਲੇ ਅਤੇ ਆਮ ਨਾਗਰਿਕਾਂ ਨੂੰ ਸੈਲਫ਼-ਇਨੂਮਰੇਸ਼ਨ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਦੀ ਸਹੂਲਤ ਲਈ ਮੌਕੇ ‘ਤੇ ਹੀ ਲੋੜੀਂਦੀ ਕਾਰਵਾਈ ਮੁਕੰਮਲ ਕੀਤੀ ਗਈ।
ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਸ਼ਾਸਨ ਦਾ ਮੁੱਖ ਮੰਤਵ ਲੋਕਾਂ ਨੂੰ ਉਨ੍ਹਾਂ ਦੇ ਕੰਮਕਾਜੀ ਸਥਾਨਾਂ ‘ਤੇ ਜਾ ਕੇ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਨਾ ਹੈ, ਤਾਂ ਜੋ ਸੈਲਫ਼-ਇਨੂਮਰੇਸ਼ਨ ਦਾ ਕੰਮ ਸਮਾਂਬੱਧ ਅਤੇ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ।