Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:59 pm

+91 90915 01313 , +91 90916 01313

punjabbanni@gmail.com
punjabbani@yahoo.com

ਕਰਜ਼ੇ ਹੇਠ ਦਬੇ ਦੋ ਭਰਾਵਾਂ ਦਾ ਖੌਫਨਾਕ ਕਦਮ, ਟ੍ਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਕਰਜ਼ੇ ਹੇਠ ਦਬੇ ਦੋ ਭਰਾਵਾਂ ਦਾ ਖੌਫਨਾਕ ਕਦਮ, ਟ੍ਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫਰੀਦਕੋਟ, 24 ਮਾਰਚ 2026 : ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ‘ਚ ਕਰਜ਼ੇ ਦੀ ਮਾਰ ਹੇਠ ਦਬੇ ਦੋ ਕਿਸਾਨ ਭਰਾਵਾਂ ਵੱਲੋਂ ਟ੍ਰੇਨ ਅਗੇ ਛਾਲ ਮਾਰਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਪਰਿਵਾਰ ਅਤੇ ਇਲਾਕੇ ਅੰਦਰ ਭਾਰੀ ਸੋਗ ਦੀ ਲਹਿਰ ਦੌੜ ਪਈ ਹੈ।

ਜਾਣਕਾਰੀ ਦੇ ਅਨੁਸਾਰ ਹਰੀਨੌ ਪਿੰਡ ਦੇ ਰਹਿਣ ਵਾਲੇ ਜਸਕਰਨ ਸਿੰਘ (38) ਅਤੇ ਉਸਦਾ ਛੋਟਾ ਭਰਾ ਜਸਵਿੰਦਰ ਸਿੰਘ ਉਰਫ਼ ਜੋਰਾ (34) ਨੇ ਸੋਮਵਾਰ ਸਵੇਰੇ ਢਾਬ ਬ੍ਰਾਹਮਣ ਵਾਲਾ ਪਿੰਡ ਨੇੜੇ ਇਕ ਟਰੇਨ ਅਗੇ ਛਾਲ ਮਾਰਕੇ ਆਤਮ ਹਤਿਆ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਭਰਾ ਉਨਾ ਉਪਰ ਚੜੇ ਲੱਖਾਂ ਦੇ ਕਰਜੇ ਕਾਰਨ ਕਾਫੀ ਪਰੇਸ਼ਾਨ ਸਨ, ਜਿਸ ਕਾਰਨ ਉਨਾ ਵਲੋ ਇਹ ਕਦਮ ਚੁਕਿਆ ਗਿਆ ਹੈ।

ਇਸ ਦੁਖਦਾਈ ਘਟਨਾ ਤੋਂ ਬਾਅਦ ਇਲਾਕੇ ‘ਚ ਸੋਗ ਦਾ ਮਾਹੌਲ ਹੈ ਅਤੇ ਕਿਸਾਨ ਵਰਗ ਵਿੱਚ ਕਰਜ਼ੇ ਦੀ ਸਮੱਸਿਆ ਨੂੰ ਲੈ ਕੇ ਇੱਕ ਵਾਰ ਫਿਰ ਚਿੰਤਾ ਵਧ ਗਈ ਹੈ।

Scroll to Top