Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 1:29 pm

+91 90915 01313 , +91 90916 01313

punjabbanni@gmail.com
punjabbani@yahoo.com

ਕਲੀਨ ਪਟਿਆਲਾ” ਮੁਹਿੰਮ ਤਹਿਤ ਵਾਰਡ ਨੰਬਰ 28 ਵਿੱਚ "ਇਪਿਕਾ" ਅਤੇ ਨਿਗਮ ਟੀਮ ਵੱਲੋਂ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ

ਕਲੀਨ ਪਟਿਆਲਾ” ਮੁਹਿੰਮ ਤਹਿਤ ਵਾਰਡ ਨੰਬਰ 28 ਵਿੱਚ "ਇਪਿਕਾ" ਅਤੇ ਨਿਗਮ ਟੀਮ ਵੱਲੋਂ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ

ਪਟਿਆਲਾ, 10 ਫਰਵਰੀ – ਇੰਡੀਅਨ ਪੋਲਿਊਸ਼ਨ ਕੰਟਰੋਲ ਅਸੋਸੀਏਸ਼ਨ ਨੇ ਪੰਜਾਬ ਪਲਾਸਟਿਕ ਵੇਸਟ ਮੈਨੇਜਮੈਂਟ ਸੋਸਾਇਟੀ ਦੀ ਤਰਫੋਂ ਨਿਗਮ ਟੀਮ ਨਾਲ ਮਿਲ ਕੇ “ਕਲੀਨ ਪਟਿਆਲਾ” ਕਾਰਜ ਯੋਜਨਾ ਹੇਠ ਅੱਜ ਪਟਿਆਲਾ ਦੇ ਵਾਰਡ ਨੰਬਰ 28 ਵਿੱਚ ਵੇਸਟ ਸੇਗਰੇਗੇਸ਼ਨ ਜਾਗਰੂਕਤਾ ਪ੍ਰੋਗਰਾਮ ਸਫਲਤਾਪੂਰਵਕ ਕਰਵਾਏ। ਦੱਸਣਯੋਗ ਹੈ ਕਿ ਇਹ ਉਪਰਾਲਾ ਸੰਸਥਾ ਦੇ ਜੀ.ਐਮ. ਡਾ. ਰੀਨਾ ਚੱਢਾ ਅਤੇ ਨਗਰ ਨਿਗਮ ਦੀ ਹੈਲਥ ਟੀਮ ਦੀ ਯੋਗ ਅਗਵਾਈ ਹੇਠ ਕੀਤਾ ਗਿਆ।
ਟੀਮ ਆਗੂਆਂ ਨੇ ਦੱਸਿਆ ਕਿ ਸ੍ਰੀ ਹਰਕ੍ਰਿਸ਼ਨ ਪਬਲਿਕ ਸਕੂਲ, ਹਨੁਮਾਨ ਮੰਦਰ ਅਤੇ ਗੁਰਦੁਆਰਾ ਕਹਾਨ ਸਿੰਘ ਵਿੱਚ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਵੇਸਟ ਵਰਕਰਾਂ ਨੂੰ ਸਰੋਤ ‘ਤੇ ਕਚਰੇ ਦੀ ਛਾਂਟ ਬਾਰੇ ਜਾਗਰੂਕ ਕੀਤਾ ਗਿਆ। ਸੈਸ਼ਨਾਂ ਦੌਰਾਨ ਗੀਲੇ, ਸੁੱਕੇ ਅਤੇ ਪਲਾਸਟਿਕ ਕਚਰੇ ਨੂੰ ਵੱਖ ਕਰਨ ਦੀ ਮਹੱਤਤਾ, ਲਾਭ ਅਤੇ ਤਰੀਕੇ ਦੱਸੇ ਗਏ।
ਉਨ੍ਹਾਂ ਕਿਹਾ ਕਿ ਸ੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਇੰਟਰਐਕਟਿਵ ਚਰਚਾ ਅਤੇ ਡੈਮੋ ਕਰਕੇ ਪਲਾਸਟਿਕ ਪ੍ਰਦੂਸ਼ਣ ਘਟਾਉਣ ਅਤੇ ਜ਼ਿੰਮੇਵਾਰ ਵੇਸਟ ਮੈਨੇਜਮੈਂਟ ਲਈ ਪ੍ਰੇਰਿਤ ਕੀਤਾ ਗਿਆ। ਹਨੁਮਾਨ ਮੰਦਰ ਅਤੇ ਗੁਰਦੁਆਰਾ ਕਹਾਨ ਸਿੰਘ ਵਿੱਚ ਸ਼ਰਧਾਲੂਆਂ ਅਤੇ ਵੇਸਟ ਵਰਕਰਾਂ ਲਈ ਸਫਾਈ ਅਤੇ ਠੀਕ ਨਿਪਟਾਰੇ ਬਾਰੇ ਜਾਗਰੂਕਤਾ ਸੈਸ਼ਨ ਕੀਤੇ ਗਏ। ਇਸ ਮੌਕੇ ਪੰਫਲੈਟ ਵੰਡ ਅਤੇ ਲਾਈਵ ਡੈਮੋ ਰਾਹੀਂ ਭਾਗੀਦਾਰਾਂ ਨੂੰ ਆਪਣੇ ਆਸ-ਪਾਸ ਸਹੀ ਅਮਲ ਕਰਨ ਅਤੇ ਜਾਗਰੂਕਤਾ ਫੈਲਾਉਣ ਲਈ ਉਤਸ਼ਾਹਿਤ ਵੀ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮਕਸਦ ਵਿਦਿਆਰਥੀਆਂ, ਅਧਿਆਪਕਾਂ, ਧਾਰਮਿਕ ਸੰਸਥਾਵਾਂ ਅਤੇ ਵੇਸਟ ਵਰਕਰਾਂ ਨੂੰ ਸਸ਼ਕਤ ਕਰਨਾ ਅਤੇ ਪਟਿਆਲਾ ਵਿੱਚ ਟਿਕਾਊ ਵੇਸਟ ਮੈਨੇਜਮੈਂਟ ਨੂੰ ਵਧਾਵਾ ਦੇਣਾ ਹੈ। “ਇਪਿਕਾ” ਸਾਫ਼ ਅਤੇ ਹਰੇ-ਭਰੇ ਪਟਿਆਲੇ ਲਈ ਲਗਾਤਾਰ ਕੰਮ ਕਰਦੀ ਰਹੇਗੀ।
Scroll to Top