Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 4:21 am

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਦੇ ਪੰਜਾਬ ਮਾਮਲਿਆਂ ਇੰਚਾਰਜ ਭੁਪੇਸ ਬਘੇਲ ਕਰਨਗੇ 10 ਦਿਨਾਂ ਦਾ ਸੰਗਠਨਾਤਮਕ ਦੌਰਾ

ਕਾਂਗਰਸ ਦੇ ਪੰਜਾਬ ਮਾਮਲਿਆਂ ਇੰਚਾਰਜ ਭੁਪੇਸ ਬਘੇਲ ਕਰਨਗੇ 10 ਦਿਨਾਂ ਦਾ ਸੰਗਠਨਾਤਮਕ ਦੌਰਾ

ਚੰਡੀਗੜ੍ਹ, 29 ਜੁਲਾਈ 2026 : ਕਾਂਗਰਸ ਦੇ ਪੰਜਾਬ ਮਾਮਲਿਆਂ ਇੰਚਾਰਜ ਭੁਪੇਸ ਬਘੇਲ ਜਲਦ ਹੀ ਸੂਬੇ ਦਾ 10 ਦਿਨਾਂ ਦਾ ਸੰਗਠਨਾਤਮਕ ਦੌਰਾ ਕਰਨਗੇ। 30 ਜੁਲਾਈ ਤੋ ਸੁਰੂ ਹੋਣ ਵਾਲੇ ਇਨਾ ਦੌਰਿਆਂ ਦੌਰਾਨ ਭੁਪੇਸ ਬਘੇਲ ਚੰਨੀ ਧੜੇ ਬਾਰੇ ਫੀਡਬੈਕ ਹਾਸਲ ਕਰਨਗੇ ਤੇ ਹੋਰ ਮੀਟਿੰਗਾਂ ਵੀ ਕਰਨਗੇ।

ਜਾਣਕਾਰੀ ਅਨੁਸਾਰ ਕਿਸੇ ਵੀ ਵੱਡੇ ਫ਼ੈਸਲੇ ਤੋਂ ਪਹਿਲਾਂ ਜ਼ਮੀਨੀ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਸੂਬੇ ਦੇ ਵਿਸਤ੍ਰਿਤ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਉਹ ਬਲਾਕ ਪੱਧਰ ਤੋਂ ਲੈ ਕੇ ਸੀਨੀਅਰ ਆਗੂਆਂ ਤੱਕ ਸਭ ਨਾਲ ਗੱਲਬਾਤ ਕਰਕੇ ਪਾਰਟੀ ਦੀ ਅੰਦਰੂਨੀ ਸਥਿਤੀ ਅਤੇ ਚੰਨੀ ਧੜੇ ਬਾਰੇ ਫੀਡਬੈਕ ਹਾਸਲ ਕਰਨਗੇ। ਇਸ ਤੋਂ ਇਲਾਵਾ, 2022 ਦੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਉਮੀਦਵਾਰਾਂ, ਮੌਜੂਦਾ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਵੀ ਵੱਖ-ਵੱਖ ਬੈਠਕਾਂ ਕਰਕੇ ਸੰਗਠਨ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕੀਤਾ ਜਾਵੇਗਾ।

ਮੀਟਿੰਗਾਂ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ, ਸੰਗਠਨ ਨੂੰ ਮਜ਼ਬੂਤ ਕਰਨ ਦੀ ਯੋਜਨਾ ਅਤੇ ਰਾਹੁਲ ਗਾਂਧੀ ਦੀਆਂ ਪ੍ਰਸਤਾਵਿਤ ਰੈਲੀਆਂ ਸਬੰਧੀ ਵੀ ਵਿਚਾਰ-ਵਟਾਂਦਰਾ ਹੋਵੇਗਾ। ਪਾਰਟੀ ਪੰਜਾਬ ਵਿੱਚ ਰਾਹੁਲ ਗਾਂਧੀ ਦੀਆਂ ਚਾਰ ਵੱਡੀਆਂ ਜਨ ਸਭਾਵਾਂ ਕਰਵਾਉਣ ਦੀ ਤਿਆਰੀ ਕਰ ਰਹੀ ਹੈ, ਪਰ ਇਸ ਤੋਂ ਪਹਿਲਾਂ ਅੰਦਰੂਨੀ ਧੜੇਬੰਦੀ ਨੂੰ ਘਟਾ ਕੇ ਪਾਰਟੀ ਨੂੰ ਇੱਕ ਮੰਚ ‘ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Scroll to Top