Breaking

ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ
Friday, 10 Jul 2026 | 1:33 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਕੀਤੀ ਚਰਨਜੀਤ ਚੰਨੀ ਨਾਲ ਟੈਲੀਫੋਨ ਤੇ ਗੱਲਬਾਤ

ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਕੀਤੀ ਚਰਨਜੀਤ ਚੰਨੀ ਨਾਲ ਟੈਲੀਫੋਨ ਤੇ ਗੱਲਬਾਤ

ਚੰਡੀਗੜ੍ਹ, 9 ਜੁਲਾਈ : ਪੰਜਾਬ ਕਾਂਗਰਸ ਅੰਦਰ ਪਿਛਲੇ ਕਈ ਦਿਨਾਂ ਤੋ ਅੰਦਰੂਨੀ ਵਿਵਾਦ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਕਾਂਗਰਸ ਦੀ ਸੀਨੀਅਰ ਆਗੂ ਪ੍ਰਿਯੰਕਾ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਹੈ।

ਸੂਤਰਾਂ ਮੁਤਾਬਕ ਇਸ ਗੱਲਬਾਤ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਆਪਣੇ ਸਮਰਥਕ ਵਿਧਾਇਕਾਂ ਅਤੇ ਆਗੂਆਂ ਨਾਲ ਵਿਚਾਰ-ਵਟਾਂਦਰੇ ਲਈ ਮੋਰਿੰਡਾ ਸਥਿਤ ਆਪਣੀ ਰਿਹਾਇਸ਼ ‘ਤੇ ਮੀਟਿੰਗ ਸੱਦਣ ਦਾ ਫ਼ੈਸਲਾ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਮੌਜੂਦਾ ਸਿਆਸੀ ਹਾਲਾਤ ਅਤੇ ਪਾਰਟੀ ਦੀ ਅਗਲੀ ਰਣਨੀਤੀ ਬਾਰੇ ਚਰਚਾ ਕੀਤੀ ਜਾਵੇਗੀ।

ਦੂਜੇ ਪਾਸੇ, ਨਾਰਾਜ਼ ਧੜੇ ਨੂੰ ਉਮੀਦ ਹੈ ਕਿ ਜਲਦ ਹੀ ਪਾਰਟੀ ਹਾਈਕਮਾਨ ਨਾਲ ਸਿੱਧੀ ਮੁਲਾਕਾਤ ਹੋ ਸਕਦੀ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਵੱਲੋਂ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨਾਲ ਵੀ ਸੰਪਰਕ ਕਰਕੇ ਆਪਸੀ ਮਤਭੇਦ ਦੂਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਭੂਪੇਸ਼ ਬਘੇਲ ਨੇ ਭਰੋਸਾ ਜਤਾਇਆ ਹੈ ਕਿ ਪਾਰਟੀ ਹਾਈਕਮਾਨ ਆਪਣੇ ਫ਼ੈਸਲਿਆਂ ‘ਤੇ ਕਾਇਮ ਰਹੇਗੀ ਅਤੇ ਸਾਰੇ ਨਾਰਾਜ਼ ਆਗੂਆਂ ਨੂੰ ਜਲਦ ਹੀ ਇਕੱਠੇ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ।

Scroll to Top