ਕਾਰ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਤੇ ਬਜ਼ੁਰਗ ਮਹਿਲਾ ਦੀ ਮੌਤ ਮੋਟਰਸਾਈਕਲ ਚਾਲਕ ਜ਼ਖ਼ਮੀ

ਕਾਰ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਤੇ ਬਜ਼ੁਰਗ ਮਹਿਲਾ ਦੀ ਮੌਤ ਮੋਟਰਸਾਈਕਲ ਚਾਲਕ ਜ਼ਖ਼ਮੀ
ਮੋਗਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਮੋਗਾ ਦੇ ਦੱਤ ਰੋਡ ਦੇ ਸਾਹਮਣੇ ਜੀ. ਟੀ. ਰੋਡ ‘ਤੇ ਫਲਾਈਓਵਰ ਤੋਂ ਸਰਵਿਸ ਲੇਨ ਵੱਲ ਆ ਰਹੇ ਇਕ ਐਕਸਯੂਵੀ ਵਾਹਨ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਵਿੱਚ ਮੋਟਰਸਾਈਕਲ ਸਵਾਰ ਮਾਂ-ਪੁੱਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਦੋਵੇਂ ਚੌਂਕੀਮਾਨ, ਲੁਧਿਆਣਾ ਦੇ ਵਸਨੀਕ ਸਨ, ਇਸ ਲਈ ਉਨ੍ਹਾਂ ਨੂੰ ਜਗਰਾਉਂ ਦਾਖਲ ਕਰਵਾਇਆ ਗਿਆ। ਜਿੱਥੋਂ ਉਹਨਾਂ ਨੂੰ ਜ਼ਖਮੀ ਹਾਲਤ ਵਿੱਚ ਪਟਿਆਲਾ ਦੇ ਰਜਿੰਦਰ ਹਸਪਤਾਲ ਲਿਜਾਇਆ ਗਿਆ। ਇਲਾਜ ਦੌਰਾਨ ਔਰਤ ਬਲਵਿੰਦਰ ਕੌਰ ਦੀ ਮੌਤ ਹੋ ਗਈ।

Leave a Comment

Your email address will not be published. Required fields are marked *

Scroll to Top