ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕਰਨਗੇ ਛੇਤੀ ਹੀ ਸੰਸਦ ਵਿਚ ਬਜਟ ਪੇਸ਼

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕਰਨਗੇ ਛੇਤੀ ਹੀ ਸੰਸਦ ਵਿਚ ਬਜਟ ਪੇਸ਼
ਨਵੀਂ ਦਿੱਲੀ, 6 ਜੁਲਾਈ : ਸੰਸਦ ਦਾ ਬਜਟ ਸੈਸ਼ਨ ਹੋਣ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੱਸਿਆ ਕਿ 22 ਜੁਲਾਈ ਤੋਂ 12 ਅਗਸਤ ਦਰਮਿਆਨ ਹੋਵੇਗਾ।ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਅੱਜ ਦੱਸਿਆ ਕਿ ਸੰਸਦ ਦਾ ਬਜਟ ਸੈਸ਼ਨ 22 ਜੁਲਾਈ ਤੋਂ 12 ਅਗਸਤ ਦਰਮਿਆਨ ਹੋਵੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 23 ਜੁਲਾਈ ਨੂੰ ਬਜਟ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਨੇ 22 ਜੁਲਾਈ ਤੋਂ 12 ਅਗਸਤ ਤੱਕ ਬਜਟ ਸੈਸ਼ਨ ਲਈ ਸੰਸਦ ਦੇ ਦੋਵੇਂ ਸਦਨਾਂ ਨੂੰ ਸੱਦਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਪਣੇ ਤੀਜੇ ਕਾਰਜਕਾਲ ਵਿੱਚ ਪੇਸ਼ ਕੀਤਾ ਜਾਣ ਵਾਲਾ ਇਹ ਪਹਿਲਾ ਬਜਟ ਹੋਵੇਗਾ। ਇਸ ਤੋਂ ਪਹਿਲਾਂ ਅਪਰੈਲ-ਜੂਨ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਕਾਰਨ ਫਰਵਰੀ ਵਿੱਚ ਅੰਤਰਿਮ ਬਜਟ ਪੇਸ਼ ਕੀਤਾ ਗਿਆ ਸੀ।

Leave a Comment

Your email address will not be published. Required fields are marked *

Scroll to Top