Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 10:55 am

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਨੇ ਸ਼ੁਰੂ ਕੀਤੀ ਦਿੱਲੀ ਐਨ. ਸੀ. ਆਰ. ਵਿਚ ਵਧਦੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਯੋਜਨਾ

ਕੇਂਦਰ ਨੇ ਸ਼ੁਰੂ ਕੀਤੀ ਦਿੱਲੀ ਐਨ. ਸੀ. ਆਰ. ਵਿਚ ਵਧਦੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਯੋਜਨਾ

ਕੇਂਦਰ ਨੇ ਸ਼ੁਰੂ ਕੀਤੀ ਦਿੱਲੀ ਐਨ. ਸੀ. ਆਰ.ਵਿਚ ਵਧਦੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਯੋਜਨਾ
ਨਵੀਂ ਦਿੱਲੀ, 14 ਦਸੰਬਰ : ਕੇਂਦਰ ਦੇ ਪੈਨਲ ਨੇ ਦਿੱਲੀ-ਐਨ. ਸੀ. ਆਰ. ਵਿਚ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਸਰਦੀਆਂ ਵਿਚ ਪ੍ਰਦੂਸ਼ਣ ਨਾਲ ਨਜਿੱਠਣ ਲਈ ਸੋਧੀ ਹੋਈ ਯੋਜਨਾ ਜਾਰੀ ਕੀਤੀ ਹੈ, ਜਿਸ ਤਹਿਤ ਸੂਬਿਆਂ ਨੂੰ ਪ੍ਰਦੂਸ਼ਣ ਵਧਣ ’ਤੇ ਸਖ਼ਤ ਕਦਮ ਚੁੱਕਣ ਲਈ ਕਿਹਾ ਗਿਆ ਹੈ । ਉਨ੍ਹਾਂ ਕਿਹਾ ਕਿ ਜੇ ਪ੍ਰਦੂਸ਼ਣ ਆਮ ਨਾਲੋਂ ਜ਼ਿਆਦਾ ਰਹਿੰਦਾ ਹੈ ਤਾਂ ਉਸ ਹਾਲਤ ਵਿਚ ਸਕੂਲਾਂ ਨੂੰ ਹਾਈਬ੍ਰਿਡ (ਆਨਲਾਈਨ ਤੇ ਆਫਲਾਈਨ) ਮੋਡ ’ਤੇ ਚਲਾਇਆ ਜਾਵੇ । ਜਿ਼ਕਰਯੋਗ ਹੈ ਕਿ ਸਰਦੀਆਂ ਦੌਰਾਨ ਨਵੰਬਰ ਤੋਂ ਜਨਵਰੀ ਦਰਮਿਆਨ ਲੰਬੇ ਸਮੇਂ ਤੱਕ ਹਵਾ ਪ੍ਰਦੂਸ਼ਣ ਜ਼ਿਆਦਾ ਹੁੰਦਾ ਹੈ। ਕੇਂਦਰ ਦੀ ਨਵੀਂ ਯੋਜਨਾ ਅਨੁਸਾਰ ਐੱਨ. ਸੀ. ਆਰ. ਰਾਜਾਂ ਦੀਆਂ ਅੰਤਰ-ਰਾਜੀ ਬੱਸਾਂ ਵਿਚੋਂ ਸਿਰਫ ਉਨ੍ਹਾਂ ਨੂੰ ਹੀ ਦਿੱਲੀ ਵਿਚ ਦਾਖਲ ਹੋਣ ਦਿੱਤਾ ਜਾਵੇਗਾ ਜੋ ਇਲੈਕਟ੍ਰਿਕ, ਸੀ. ਐਨ. ਜੀ. ਤੇ ਬੀਐਸ- ਡੀਜ਼ਲ ਹਨ । ਬਾਕੀ ਬੱਸਾਂ ਦੇ ਦਾਖਲੇ ’ਤੇ ਪਾਬੰਦੀ ਹੋਵੇਗੀ । ਇਸ ਤੋਂ ਪਹਿਲਾਂ ਹਵਾ ਪ੍ਰਦੂਸ਼ਣ ਘਟਣ ’ਤੇ ਸੁਪਰੀਮ ਕੋਰਟ ਨੇ ਹਵਾ ਦੀ ਗੁਣਵੱਤਾ ਦੇ ਪ੍ਰਬੰਧਨ ਸਬੰਧੀ ਕਮਿਸ਼ਨ (ਸੀ. ਏ. ਕਿਊ. ਐੱਮ.) ਨੂੰ ਕੌਮੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗਰੇਡਿਡ ਰਿਸਪੌਂਸ ਐਕਸ਼ਨ ਪਲਾਨ (ਗਰੈਪ)-4 ਤਹਿਤ ਲਗਾਈਆਂ ਗਈਆਂ ਪਾਬੰਦੀਆਂ ਨੂੰ ਘਟਾ ਕੇ ਦੂਜੇ ਪੜਾਅ ਦੀਆਂ ਕਰਨ ਦੀ ਇਜਾਜ਼ਤ ਦਿੱਤੀ ਸੀ। ਅਜਿਹਾ ਹਵਾ ਦੀ ਗੁਣਵੱਤਾ ਦੇ ਇੰਡੈਕਸ (ਏਕਿਊਆਈ) ਵਿਚ ਸੁਧਾਰ ਹੋਣ ਦੇ ਮੱਦੇਨਜ਼ਰ ਕੀਤਾ ਗਿਆ । ਜਸਟਿਸ ਅਭੈ ਐੱਸ ਓਕਾ ਤੇ ਜਸਟਿਸ ਔਗਸਟੀਨ ਜੌਰਜ ਮਸੀਹ ਦੇ ਇਕ ਬੈਂਚ ਨੇ ਸੀਏਕਿਊਐੱਮ ਨੂੰ ਗਰੈਪ-3 ਦੇ ਕੁਝ ਮਾਪਦੰਡਾਂ ਨੂੰ ਵੀ ਵਾਧੂ ਤੌਰ ’ਤੇ ਦੂਜੇ ਪੜਾਅ ਦੀਆਂ ਪਾਬੰਦੀਆਂ ਵਿੱਚ ਸ਼ਾਮਲ ਕਰਨ ਦਾ ਮਸ਼ਵਰਾ ਦਿੱਤਾ ।

Scroll to Top