ਕੈਦ ਦੀ ਸਜਾ ਸੁਣਾਏ ਜਾਣ ਤੋਂ ਬਾਅਦ ਇਮਰਾਨ ਖ਼ਾਨ ਦਾ ਸੜਕਾਂ ’ਤੇ ਉਤਰਨ ਦਾ ਐਲਾਨ

ਦਿੱਲੀ, 22 ਦਸੰਬਰ : ਪਾਕਿਸਤਾਨ ਅੰਦਰ ਰਾਜਨੀਤਿ ਹੁਣ ਦਿਨੋ ਦਿਨ ਗਰਮਾਉਦੀ ਜਾ ਰਹੀ ਹੈ, ਜਿਸ ਕਾਰਨ ਇਮਰਾਨ ਖਾਨ ਨੇ ਸੜਕਾਂ ਤੇ ਉਤਰਨ ਦਾ ਐਲਾਨ ਕਰਦਿਤਾ ਹੈ। ਜਾਣਕਾਰੀ ਅਨੁਸਾਰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਅਦਾਲਤ ਵੱਲੋਂ 17 ਸਾਲ ਦੀ ਕੈਦ ਦੀ ਸਜ਼ਾ ਸੁਣਾਏ ਜਾਣ ਮਗਰੋਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਪਣੇ ਸਮਰਥਕਾਂ ਨੂੰ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨ ਲਈ ਕਿਹਾ ਹੈ।

ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕਿਹਾ ਕਿ “ਸੰਘਰਸ਼ ਮੇਰੇ ਲਈ ਇਬਾਦਤ ਹੈ। ਮੈਂ ਪਾਕਿਸਤਾਨ ਦੀ ਅਸਲੀ ਆਜ਼ਾਦੀ ਲਈ ਹਰ ਕੁਰਬਾਨੀ ਦੇਣ ਨੂੰ ਤਿਆਰ ਹਾਂ।”ਜ਼ਿਕਰਯੋਗ ਹੈ ਕਿ ਤੋਸ਼ਾਖਾਨਾ ਮਾਮਲਾ 2021 ਵਿੱਚ ਸਾਊਦੀ ਅਰਬ ਤੋਂ ਮਿਲੇ ਸਰਕਾਰੀ ਤੋਹਫ਼ਿਆਂ ਨਾਲ ਜੁੜਿਆ ਹੋਇਆ ਹੈ, ਜਿਨ੍ਹਾਂ ਦੀ ਕਥਿਤ ਤੌਰ ’ਤੇ ਗਲਤ ਵਰਤੋਂ ਅਤੇ ਗਲਤ ਵੇਚ-ਵਟਾਂਦਰੇ ਦੇ ਦੋਸ਼ ਲਗਾਏ ਗਏ ਹਨ, ਜਿਸ ਕਾਰਨ ਉਨਾ ਅੰਦੋਲਨ ਛੇੜਨ ਲਈ ਕਿਹਾ ਹੈ।

Scroll to Top