ਕੈਨੇਡਾ ਵਿੱਚ ਸੜਕ ਹਾਦਸਾ : ਲਾਲੜੂ ਦੇ ਨੌਜਵਾਨ ਦੀ ਹੋਈ ਮੌਤ

ਚੰਡੀਗ, 7 ਜਨਵਰੀ :  ਕੈਨੇਡਾ ਦੇ ਓਂਟਾਰੀਓ ਸੂਬੇ ਵਿੱਚ ਹਾਈਵੇਅ 401 ’ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਪੰਜਾਬ ਦੇ ਲਾਲੜੂ ਵਾਸੀ ਇਕ ਨੌਜਵਾਨ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਦੀ ਖਬਰ ਮਿਲਦਿਆਂ ਹੀ ਪਰਿਵਾਰ ਉਪਰ ਦੁਖਾਂ ਦਾ ਪਹਾੜ ਟੁਟ ਪਿਆ ਹੈ।
ਜਾਣਕਾਰੀ ਅਨੁਸਾਰ ਉਕਤ ਨੌਜਵਾਨ ਦੀ ਪਛਾਣ 22 ਸਾਲਾ ਨੌਜਵਾਨ ਅਰਮਾਨ ਚੌਹਾਨ ਦੇ ਰੂਪ ਵਿਚ ਹੋਈ ਹੈ, ਜੋ ਉੱਚ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਿਆ ਹੋਇਆ ਸੀ।
ਦੂਸਰੇ ਪਾਸੇ ਅਰਮਾਨ ਦੀ ਦੇਹ ਨੂੰ ਭਾਰਤ ਲਿਆਉਣ ਲਈ ਪਰਿਵਾਰ ਨੂੰ ਵਿੱਤੀ ਅਤੇ ਪ੍ਰਸ਼ਾਸਕੀ ਪੱਧਰ ’ਤੇ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਿਆ ਜਾਂਦਾ ਹੈ ਕਿ ਅਰਮਾਨ ਚੌਹਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਅਚਾਨਕ ਮੌਤ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪਰਿਵਾਰ ਵੱਲੋਂ ਹਾਦਸੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ ਗਈ ਹੈ।

Scroll to Top