Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 10:27 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡੀਅਨ ਆਈ. ਆਰ. ਸੀ. ਸੀ. ਨੇ ਕੌਮਾਂਤਰੀ ਵਿਦਿਆਰਥੀਆਂ ਨੂੰ ਆਪਣੇ ਪੜ੍ਹਾਈ, ਹਾਜ਼ਰੀਆਂ ਤੇ ਕੰਮ ਕਾਜ ਦੀ ਸੂਚੀ ਦੱਸਣ ਲਈ ਭੇਜੇ ਈਮੇਲ

ਕੈਨੇਡੀਅਨ ਆਈ. ਆਰ. ਸੀ. ਸੀ. ਨੇ ਕੌਮਾਂਤਰੀ ਵਿਦਿਆਰਥੀਆਂ ਨੂੰ ਆਪਣੇ ਪੜ੍ਹਾਈ, ਹਾਜ਼ਰੀਆਂ ਤੇ ਕੰਮ ਕਾਜ ਦੀ ਸੂਚੀ ਦੱਸਣ ਲਈ ਭੇਜੇ ਈਮੇਲ

ਕੈਨੇਡੀਅਨ ਆਈ. ਆਰ. ਸੀ. ਸੀ. ਨੇ ਕੌਮਾਂਤਰੀ ਵਿਦਿਆਰਥੀਆਂ ਨੂੰ ਆਪਣੇ ਪੜ੍ਹਾਈ, ਹਾਜ਼ਰੀਆਂ ਤੇ ਕੰਮ ਕਾਜ ਦੀ ਸੂਚੀ ਦੱਸਣ ਲਈ ਭੇਜੇ ਈਮੇਲ
ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ ਵਿਚ ਪੜ੍ਹ ਰਹੇ ਕੌਮਾਂਤਰੀ ਵਿਦਿਆਰਥੀਆਂ, ਖ਼ਾਸ ਕਰ ਕੇ ਪੰਜਾਬੀਆਂ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ । ਇਕ ਰਿਪੋਰਟ ਮੁਤਾਬਕ ਉਨ੍ਹਾਂ ਤੋਂ ਹੁਣ ਕਈ ਤਰ੍ਹਾਂ ਦੇ ਦਸਤਾਵੇਜ਼ ਮੰਗੇ ਜਾ ਰਹੇ ਹਨ । ਵਿਦਿਆਰਥੀਆਂ ਤੋਂ ਈ-ਮੇਲ ਰਾਹੀਂ ਸਟੱਡੀ ਪਰਮਿਟ, ਵੀਜ਼ਾ, ਵਿਦਿਅਕ ਰਿਕਾਰਡ, ਅੰਕ ਅਤੇ ਹਾਜ਼ਰੀ ਮੰਗੀ ਗਈ ਹੈ । ਕੈਨੇਡਾ ਦੇ ਇਮੀਗ੍ਰੇਸ਼ਨ ਰਫ਼ਿਊਜੀ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈ. ਆਰ. ਸੀ. ਸੀ.) ਵਿਭਾਗ ਦੇ ਇਸ ਕਦਮ ਕਾਰਨ ਵਿਦਿਆਰਥੀ ਡਰੇ ਹੋਏ ਹਨ। ਬਹੁਤ ਸਾਰੇ ਵਿਦਿਆਰਥੀ ਅਜਿਹੇ ਹਨ ਜਿਨ੍ਹਾਂ ਕੋਲ ਸਿਰਫ਼ ਦੋ ਸਾਲ ਦਾ ਵੀਜ਼ਾ ਹੈ । ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਲੈ ਕੇ ਅਪਣੇ ਨਿਯਮ ਬਹੁਤ ਸਖ਼ਤ ਬਣਾਏ ਹਨ । ਇਸ ਦੌਰਾਨ ਪਤਾ ਲੱਗਾ ਹੈ ਕਿ ਸਖ਼ਤੀ ਦੀ ਗ਼ਾਜ ਉਨ੍ਹਾਂ ’ਤੇ ਡਿੱਗਣ ਦਾ ਜ਼ਿਆਦਾ ਖ਼ਦਸ਼ਾ ਹੈ, ਜਿਨ੍ਹਾਂ ਨੇ ਏਜੰਟਾਂ ਦੀ ਮਦਦ ਨਾਲ ਕੈਨੇਡਾ ਪੁੱਜਣ ਲਈ ਸਟੱਡੀ ਪਰਮਿਟ ਨੂੰ ਮਹਿਜ਼ ਸਾਧਨ ਵਜੋਂ ਵਰਤਿਆ ਹੈ । ਦਰਅਸਲ ਕੈਨੇਡਾ ਆਏ ਕੌਮਾਂਤਰੀ ਵਿਦਿਆਰਥੀਆਂ ਨੂੰ ਆਈ. ਆਰ. ਸੀ. ਸੀ. (ਅਵਾਸ ਵਿਭਾਗ) ਵਲੋਂ ਕੁੱਝ ਦਿਨਾਂ ਤੋਂ ਆਈਆਂ ਈਮੇਲ ਰਾਹੀਂ ਅਪਣੇ ਦਸਤਾਵੇਜ਼ਾਂ ਸਮੇਤ ਪੜ੍ਹਾਈ ਦੇ ਸਥਾਨ, ਉਥੋਂ ਦੀਆਂ ਹਾਜ਼ਰੀਆਂ ਅਤੇ ਕੰਮ ਦੇ ਸਥਾਨਾਂ ਆਦਿ ਦੀ ਜਾਣਕਾਰੀ ਭੇਜਣ ਦੇ ਦਿਤੇ ਗਏ ਹੁਕਮਾਂ ਕਾਰਨ ਪੰਜਾਬੀ ਵਿਦਿਆਰਥੀਆਂ ਵਿਚ ਸਹਿਮ ਹੈ। ਹਾਲਾਂਕਿ ਵਿਭਾਗ ਦੇ ਬੁਲਾਰੇ ਜਾਂ ਮੰਤਰੀ ਵਲੋਂ ਇਸ ਬਾਰੇ ਅਜੇ ਕੋਈ ਵੀ ਅਧਿਕਾਰਤ ਬਿਆਨ ਨਹੀਂ ਆਇਆ ਪਰ ਵਿਭਾਗ ਦੇ ਸੂਤਰਾਂ ਨੇ ਗ਼ੈਰ-ਰਸਮੀ ਗੱਲਬਾਤ ’ਚ ਕਿਹਾ ਕਿ ਪੁਛਗਿੱਛ ਆਮ ਰੁਟੀਨ ਦਾ ਹਿੱਸਾ ਹੈ । ਉਨ੍ਹਾਂ ਕਿਹਾ ਕਿ ਅਵਾਸ ਵਿਭਾਗ ਨੂੰ ਸ਼ੱਕ ਦੂਰ ਕਰਨ ਲਈ ਕਿਸੇ ਦੇ ਵੀ ਪੱਤਰਾਂ ਦੀ ਜਾਂਚ ਕਰਨ ਦਾ ਹੱਕ ਹਾਸਲ ਹੈ ਤੇ ਕਿਸੇ ਤੋਂ ਵੀ ਦੁਬਾਰਾ ਦਸਤਾਵੇਜ਼ ਮੰਗੇ ਜਾ ਸਕਦੇ ਹਨ । ਉਨ੍ਹਾਂ ਦਾ ਕਹਿਣਾ ਸੀ ਕਿ ਕੋਰੋਨਾ ਤੋਂ ਬਾਅਦ ਵਿਦਿਆਰਥੀਆਂ ਦੀ ਇਕਦਮ ਵਧੀ ਭੀੜ ਦੌਰਾਨ ਫ਼ਾਈਲਾਂ ਚੰਗੀ ਤਰ੍ਹਾਂ ਨਹੀਂ ਘੋਖੀਆਂ ਗਈਆਂ, ਜਿਸ ਕਰ ਕੇ ਕੁੱਝ ਨਾਜਾਇਜ਼ ਵਿਦਿਆਰਥੀ ਕੈਨੇਡਾ ਪਹੁੰਚਣ ਵਿਚ ਸਫ਼ਲ ਹੋ ਗਏ ਜਿਨ੍ਹਾਂ ਦੀ ਜਾਂਚ ਦੁਬਾਰਾ ਸ਼ੁਰੂ ਕੀਤੀ ਗਈ ਹੈ । ਉਨ੍ਹਾਂ ਭਰੋਸੇ ਨਾਲ ਕਿਹਾ ਕਿ ਨਾਜਾਇਜ਼ ਦਸਤਾਵੇਜ਼ਾਂ ਸਹਾਰੇ ਇਥੇ ਪੁੱਜੇ ਲੋਕਾਂ ਦੇ ਮਨਾਂ ’ਚ ਡਰ ਹੋਣਾ ਜਾਇਜ਼ ਹੈ ਪਰ ਮਿਹਨਤੀ ਵਿਦਿਆਰਥੀਆਂ ਨੂੰ ਅਪਣੇ ਭਵਿੱਖ ਦੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਸਗੋਂ ਉਨ੍ਹਾਂ ਨੂੰ ਕਿਸੇ ਵੀ ਝੰਜਟ ਵਿਚ ਪੈਣ ਤੋਂ ਬਿਨਾਂ ਮੰਗੇ ਗਏ ਦਸਤਾਵੇਜ਼ ਫ਼ੌਰੀ ਵਿਭਾਗ ਨੂੰ ਭੇਜਣੇ ਚਾਹੀਦੇ ਹਨ ।

Scroll to Top