Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 12:42 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਪਟਿਆਲਾ, 14 ਮਈ : ਪੰਜਾਬ ਦੇ ਕੈਬਿਨਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਬਿਜਲੀ ਮੰਤਰੀ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪੋਰਟਫੋਲਿਓ ਵਿੱਚ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸ਼ਾਮਲ ਹਨ।

ਅਹੁਦਾ ਸੰਭਾਲਣ ਉਪਰੰਤ ਬਿਜਲੀ ਮੰਤਰੀ ਨੇ ਬਿਜਲੀ ਵਿਭਾਗ ਅਤੇ ਪੀਐਸਪੀਸੀਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ, ਜਿਸ ਵਿੱਚ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਘੱਟੋ-ਘੱਟ 8 ਘੰਟੇ ਨਿਰਵਿਘਨ ਸਪਲਾਈ ਲਈ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਸ. ਸੌਂਦ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸੂਬੇ ਦੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਖੇਤੀਬਾੜੀ ਕਾਰਜ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਹੋ ਸਕਣ।

ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਕਿਉਂਕਿ ਇਹ ਸੂਬੇ ਦੀ ਖੇਤੀਬਾੜੀ ਆਧਾਰਿਤ ਅਰਥਵਿਵਸਥਾ ਲਈ ਬਹੁਤ ਮਹੱਤਵਪੂਰਨ ਵੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਵੱਲੋਂ ਬਿਜਲੀ ਖੇਤਰ ਨੂੰ ਮਜ਼ਬੂਤ ਕਰਨ ਅਤੇ ਖਪਤਕਾਰ ਸੇਵਾਵਾਂ ਵਿੱਚ ਹੋਰ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਮੌਜੂਦਾ ਬੁਨਿਆਦੀ ਢਾਂਚੇ ਦੀ ਸਮੀਖਿਆ ਕਰਦਿਆਂ ਬਿਜਲੀ ਮੰਤਰੀ ਨੇ ਅਧਿਕਾਰੀਆਂ ਨੂੰ ਖਾਸ ਤੌਰ ‘ਤੇ ਪਿੰਡਾਂ ਅਤੇ ਦਿਹਾਤੀ ਖੇਤਰਾਂ ਵਿੱਚ ਬਿਜਲੀ ਢਾਂਚੇ ਦੇ ਅਪਗ੍ਰੇਡ ਅਤੇ ਰੱਖ-ਰਖਾਅ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਬਿਜਲੀ ਕੱਟਾਂ ਨੂੰ ਘਟਾਇਆ ਜਾ ਸਕੇ ਅਤੇ ਬਿਜਲੀ ਸਪਲਾਈ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਵਿੱਚ ਵਾਧਾ ਹੋਵੇ। ਉਨ੍ਹਾਂ ਵਿਭਾਗ ਨੂੰ ਜਿੱਥੇ ਵੀ ਲੋੜ ਹੋਵੇ ਟ੍ਰਾਂਸਫਾਰਮਰਾਂ, ਟ੍ਰਾਂਸਮਿਸ਼ਨ ਲਾਈਨਾਂ ਅਤੇ ਹੋਰ ਉਪਕਰਨਾਂ ਦੀ ਸਮੇਂ ਸਿਰ ਤਬਦੀਲੀ ਅਤੇ ਸਮਰੱਥਾ ਵਾਧਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

 

Scroll to Top