Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 2:31 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਚੰਡੀਗੜ੍ਹ, 20 ਨਵੰਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬੀਤੀ ਸ਼ਾਮ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਵਿਭਾਗ ਦੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਚੱਲ ਰਹੀਆਂ ਸਰਕਾਰੀ ਸਕੀਮਾਂ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਵਿਭਾਗ ਦੇ
ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਮੰਤਰੀ ਨੂੰ ਵਿਭਾਗ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ, ਚੱਲ ਰਹੀਆਂ ਗਤੀਵਿਧੀਆਂ ਅਤੇ ਵੱਖ-ਵੱਖ ਭਲਾਈ ਕਾਰਜਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੇਵਾ ਕਰਨ ਵਾਲੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਮਾਣ-ਸਤਿਕਾਰ ਹਰ ਪੱਖੋਂ ਯਕੀਨੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਤ ਮਾਮਲਿਆਂ ਨੂੰ ਪੂਰੀ ਗੰਭੀਰਤਾ ਅਤੇ ਤਰਜੀਹ ਦੇ ਆਧਾਰ ‘ਤੇ ਨਜਿੱਠਣ ਲਈ ਕਿਹਾ।

Scroll to Top