Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 2:31 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਚੰਡੀਗੜ੍ਹ, 20 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਜਲਦ ਕੀਤੀ ਜਾਵੇਗੀ। ਇਹ ਜਾਣਕਾਰੀ ਅੱਜ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਵਿਭਾਗੀ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਾਂਝੀ ਕੀਤੀ।

ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐੱਸ.ਸੀ.) ਵੱਲੋਂ ਇਨ੍ਹਾਂ ਅਸਾਮੀਆਂ ਬਾਰੇ ਨਤੀਜਾ ਐਲਾਨਿਆ ਜਾ ਚੁੱਕਾ ਹੈ ਅਤੇ ਭਰਤੀ ਸਬੰਧੀ ਅਗਲੀਆਂ ਲੋੜੀਂਦੀਆਂ ਕਾਰਵਾਈ ਵੀ ਪੂਰੀ ਹੋ ਚੁੱਕੀ ਹੈ। ਉਨ੍ਹਾ ਕਿਹਾ ਕਿ ਭਰਤੀ ਸਬੰਧੀ ਅਗਲੀ ਪ੍ਰਵਾਨਗੀ ਲੈਣ ਲਈ ਕੇਸ ਸਰਕਾਰ ਨੂੰ ਭੇਜਿਆ ਗਿਆ ਹੈ। ਸ੍ਰੀ ਭਗਤ ਨੇ ਕਿਹਾ ਕਿ ਵਿਭਾਗ ਵਿੱਚ ਲੋੜੀਂਦਾ ਸਟਾਫ਼ ਉਪਲਬਧ ਹੋਣ ਨਾਲ ਸਰਕਾਰ ਦੀਆਂ ਕਿਸਾਨ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇਗਾ ਅਤੇ ਬਾਗ਼ਬਾਨਾਂ ਨੂੰ ਸਮੇਂ ਸਿਰ ਬਿਹਤਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ।

ਮੰਤਰੀ ਸ੍ਰੀ ਭਗਤ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਭਰਤੀ ਸਬੰਧੀ ਬਾਕੀ ਰਹਿੰਦੀਆਂ ਕਾਰਵਾਈਆਂ ਜਲਦ ਪੂਰੀਆਂ ਕਰ ਲਈਆਂ ਜਾਣ ਤਾਂ  ਕਿ ਚੁਣੇ ਗਏ ਉਮੀਦਵਾਰਾਂ ਨੂੰ ਜਲਦੀ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਸਕਣ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।

Scroll to Top