Breaking

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ
Thursday, 19 Nov 2026 | 12:43 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਚੰਡੀਗੜ੍ਹ, 18 ਨਵੰਬਰ : ਜੰਡਿਆਲਾ ਗੁਰੂ ਤੋਂ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪੀ.ਐਚ.ਡੀ. ਦੀ ਡਿਗਰੀ ਮੁਕੰਮਲ ਕਰ ਲਈ ਹੈ।

ਸਰਕਾਰੀ ਲੈਕਚਰਾਰ ਵਜੋਂ ਆਪਣੇ ਪੇਸ਼ੇਵਰਾਨਾ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਹਰਭਜਨ ਸਿੰਘ ਈ.ਟੀ.ਓ. ਨੇ  ਸਾਲ 2012 ਵਿਚ ਉਨ੍ਹਾਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਬੇ ਵਿੱਚ ਕਰਵਾਇਆ ਜਾਂਦੀ ਸਭ ਤੋਂ ਮਾਣਮੱਤੀ ਪ੍ਰਤੀਯੋਗਤਾ ਪੀ.ਸੀ.ਐਸ. ਪ੍ਰੀਖਿਆ ਨੂੰ ਪਾਸ ਕਰਦਿਆਂ ਈ.ਟੀ.ਓ. ਵਜੋਂ ਨਿਯੁਕਤੀ ਹਾਸਲ ਕੀਤੀ। ਇਸ ਤੋਂ ਪਹਿਲਾਂ ਮੰਤਰੀ ਜੀ UGC ਦੁਆਰਾ ਲਈ ਗਈ ਪ੍ਰੀਖਿਆ ਵਿੱਚ ਉਹ ਰਾਜਨੀਤੀ ਸ਼ਾਸਤਰ ਵਿੱਚ ਜੇ ਆਰ ਐਫ ਹਨ ।

ਸਮਾਜ ਲਈ ਕੁਝ ਕਰ ਗੁਜ਼ਰਨ ਦੀ ਇੱਛਾ ਨਾਲ ਉਨ੍ਹਾਂ ਸਾਲ 2016 ਵਿੱਚ ਈ.ਟੀ.ਓ. ਦੀ ਨਿਯੁਕਤੀ ਤੋਂ ਅਸਤੀਫ਼ਾ ਦੇ ਕੇ ਸਿਆਸਤ ਦਾ ਰਾਹ ਅਖ਼ਤਿਆਰ ਕਰ ਲਿਆ। ਸਾਲ 2017 ਵਿਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜੀ ਜਿਸ ਵਿਚ ਉਹ ਹਾਰ ਗਏ ਪ੍ਰੰਤੂ ਹੌਸਲਾ ਨਹੀਂ ਛੱਡਿਆ ਅਤੇ ਇਸ ਦੋਰਾਨ ਗੁਰੂ  ਨਾਨਕ ਦੇਵ ਯੂਨੀਵਰਸਿਟੀ ਤੋਂ 2018-2021 ਤੱਕ ਐਲ.ਐਲ.ਬੀ. ਦੀ ਡਿਗਰੀ ਹਾਸਲ ਕੀਤੀ ਅਤੇ ਸਾਲ 2022 ਵਿਚ ਦੁਬਾਰਾ ਚੋਣ ਲੜੀ ਅਤੇ ਵੱਡੀ ਜਿੱਤ ਦਰਜ ਕੀਤੀ।

ਮਾਰਚ 2022 ਵਿੱਚ ਮਾਨ ਸਰਕਾਰ ਵਿੱਚ ਬਤੌਰ ਕੈਬਿਨੇਟ ਮੰਤਰੀ ਬਣੇ ਅਤੇ ਇਸ ਦੌਰਾਨ  ਸਰਕਾਰੀ ਜ਼ਿੰਮੇਵਾਰੀਆਂ ਨਿਭਾਉਦੇ ਹੋਏ ਆਪਣੇ ਗਿਆਨ ਵਿਚ ਵਾਧਾ ਕਰਨ ਦੇ ਮਕਸਦ ਦੇ ਨਾਲ ਹੀ ਉਨ੍ਹਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ
ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼ ਤੋਂ ਗਾਈਡ ਪ੍ਰੋ. ਨਮਿਤਾ ਗੁਪਤਾ ਅਤੇ ਪ੍ਰੋ. ਇਮੈਨੁਅਲ ਨਾਹਰ ਦੀ ਅਗਵਾਈ ਹੇਠ ਪੀ.ਐਚ.ਡੀ. ,ਜਿਸਦਾ ਥੀਸਿਸ “ਬੀ.ਆਰ. ਅੰਬੇਡਕਰ ਅਤੇ ਦਲਿਤਾਂ ਦੇ ਮਨੁੱਖੀ ਅਧਿਕਾਰ: ਪੰਜਾਬ ਰਾਜ ਦੇ ਵਿਸ਼ੇਸ਼ ਹਵਾਲੇ ਨਾਲ ਇੱਕ ਅਧਿਐਨ’’ ਮੁਕੰਮਲ ਕਰ ਲਈ ਹੈ । ਇਸ ਸਬੰਧੀ ਵਾਈਵਾ ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਮੁਕੰਮਲ ਹੋ ਗਿਆ।

ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਆਪਣੀ ਸਤਿਕਾਰਯੋਗ  ਮਾਤਾ ਸ਼੍ਰੀਮਤੀ ਸ਼ਿੰਦੋ ਜੀ, ਪਤਨੀ ਸੁਹਿੰਦਰ ਕੌਰ, ਪੁੱਤਰੀ ਪਰਲਜੀਤ ਕੌਰ ਤੇ ਪੁੱਤਰ ਹਰਸ਼ਜੀਤ ਸਿੰਘ ਤੋਂ ਇਲਾਵਾ ਆਪਣੇ ਸਾਰੇ ਸਾਥੀਆਂ ਨੂੰ ਦਿੱਤਾ।

ਇੱਕ ਬੈਂਡ ਮਾਸਟਰ ਦੇ ਪੁੱਤਰ ਤੋਂ ਪੰਜਾਬ ਦੀ ਸਿਆਸਤ ਦਾ ਮਾਣਮੱਤਾ ਚਿਹਰਾ ਬਣ ਤੱਕ, ਹਰਭਜਨ ਸਿੰਘ ਈਟੀਓ ਸਿਰਫ਼ ਇੱਕ ਨੇਤਾ ਹੀ ਨਹੀਂ ਸਗੋਂ ਹੋਰਨਾਂ ਲਈ ਮਿਸਾਲ ਬਣਕੇ ਉਭਰੇ ਹਨ। ਲੋਕ ਪੱਖੀ ਪਹੁੰਚ, ਅਚਨਚੇਤ ਜਾਂਚ ਅਤੇ ਇਮਾਨਦਾਰ ਕਿਰਦਾਰ ਸਦਕਾ ਉਨ੍ਹਾਂ ਨੂੰ ਸੂਬੇ ਦੇ ਸਰਗਰਮ ਤੇ ਵਿਲੱਖਣ ਮੰਤਰੀ ਹੋਣ ਦਾ ਫਖ਼ਰ ਹਾਸਲ ਹੈ।

Scroll to Top