ਕੌਮੀ ਜਾਂਚ ਏਜੰਸੀ ਐਨ. ਆਈ. ਏ. ਨੇ ਕੀਤੀ ਕੁਲਵੰਤ ਸਿੰਘ ਦੇ ਘਰੇ ਰੇਡ

ਕੌਮੀ ਜਾਂਚ ਏਜੰਸੀ ਐਨ. ਆਈ. ਏ. ਨੇ ਕੀਤੀ ਕੁਲਵੰਤ ਸਿੰਘ ਦੇ ਘਰੇ ਰੇਡ
ਮੋਗਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਮੋਗਾ ਦੇ ਪਿੰਡ ਬਿਲਾਸਪੁਰ ਵਿਖੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀ ਟੀਮ ਨੇ ਸਵੇਰੇ ਛਾਪੇਮਾਰੀ ਕੀਤੀ ਹੈ । ਐਨ. ਆਈ. ਏ. ਨੇ ਜੋ ਕਿ ਪਿੰਡ ਬਿਲਾਸਪੁਰ ਸਥਿਤ ਕੁਲਵੰਤ ਸਿੰਘ ਦੇ ਘਰ ਪਹੁੰਚੀ ਤੇ ਦੋਸ਼ ਸੀ ਕਿ ਉਹ ਸੋਸ਼ਲ ਮੀਡੀਆ `ਤੇ ਗਰਮ ਖਿਆਲੀ ਵਿਚਾਰਧਾਰਾ ਨਾਲ ਜੁੜੀਆਂ ਪੋਸਟਾਂ ਪਾਈਆਂ ਜਾਂਦੀਆਂ ਹਨ । ਇਸ ਦੌਰਾਨ ਐਨ. ਆਈ. ਏ. ਨੇ ਕੁਲਵੰਤ ਅਤੇ ਉਸਦੇ ਪਰਿਵਾਰ ਤੋਂ ਪੁੱਛਗਿੱਛ ਕੀਤੀ ਅਤੇ ਕੁਲਵੰਤ ਸਿੰਘ ਨਾਲ ਜੁੜੀ ਹਰ ਗੱਲ ਦੀ ਬਰੀਕੀ ਨਾਲ ਜਾਂਚ ਵੀ ਕਰ ਰਹੀ ਹੈ।ਦੱਸਣਯੋਗ ਹੈ ਕਿ ਇਸ ਮੌਕੇ ਸਥਾਨਕ ਥਾਣੇ ਦੀ ਪੁਲਸ ਵੀ ਮੌਜੂਦ ਸੀ । ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਜੋ ਕਿ ਪੇਸ਼ੇ ਤੋਂ ਡਰਾਈਵਰ ਹੈ ਅਤੇ ਰਾਮਪੁਰਾ ਵਿੱਚ ਇੱਕ ਸੀਮੇਂਟ ਫੈਕਟਰੀ ਵਿੱਚ ਕੰਮ ਕਰਦਾ ਹੈ ਦੇ ਘਰ ਐਨ. ਆਈ. ਏ ਟੀਮ ਨੇ ਸਵੇਰੇ ਪੰਜ ਵਜੇ ਹੀ ਪਹੁੰਚ ਕਰ ਦਿੱਤੀ, ਜਿਸ ਤੋਂ ਬਾਅਦ ਟੀਮਾਂ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਕਰੀਬ ਡੇਢ ਤੋਂ ਦੋ ਘੰਟੇ ਤੱਕ ਪੁੱਛਗਿੱਛ ਕੀਤੀ ਗਈ।ਉਕਤ ਰੇਡ ਸਬੰਧੀ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਐਨਆਈਏ ਅਧਿਕਾਰੀਆਂ ਵੱਲੋਂ ਉਸਦੇ ਘਰ ਛਾਪਾ ਮਾਰਿਆ ਗਿਆ ਸੀ ਅਤੇ ਗਰਮ ਖਿਆਲੀ ਪੋਸਟਾਂ ਪਾਉਣ ਬਾਰੇ ਪੁੱਛਗਿੱਛ ਵੀ ਕੀਤੀ ਗਈ ਹੈ ਅਤੇ ਭਵਿੱਖ ਵਿੱਚ ਅਜਿਹਾ ਕਰਨ ਤੋਂ ਰੋਕਿਆ ਵੀ ਗਿਆ ਹੈ।

Leave a Comment

Your email address will not be published. Required fields are marked *

Scroll to Top