Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:11 pm

+91 90915 01313 , +91 90916 01313

punjabbanni@gmail.com
punjabbani@yahoo.com

ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ:  ਗੁਰਦੇਵ ਸਿੰਘ

ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ:  ਗੁਰਦੇਵ ਸਿੰਘ

ਪਟਿਆਲਾ, 24 ਮਾਰਚ : ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਸਹਾਇਕ ਡਾਇਰੈਕਟਰ ਡਾ. ਮਲਕੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਗੋਰਮਿੰਟ ਕਾਲਜ਼ ਆਫ ਐਜੂਕੇਸ਼ਨ ਪਟਿਆਲਾ ਦੇ ਸਹਿਯੋਗ ਨਾਲ ਲਗਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਐਸ ਡੀ ਐਮ ਪਟਿਆਲਾ ਗੁਰਦੇਵ ਸਿੰਘ ਧੰਮ ਨੇ ਸ਼ਿਰਕਤ ਕੀਤੀ।

ਪ੍ਰੋਗਰਾਮ ਦੀ ਪ੍ਰਧਾਨਗੀ ਡਾ ਵਨੀਤਾ ਰਾਣੀ ਪ੍ਰਿੰਸੀਪਲ ਗੋਰਮਿੰਟ ਕਾਲਜ਼ ਆਫ ਐਜੂਕੇਸ਼ਨ ਨੇ ਕੀਤੀ। ਪ੍ਰੋਗਰਾਮ ਦਾ ਉਦਘਾਟਨ ਵਿਜੇ ਕੁਮਾਰ ਗੋਇਲ ਪ੍ਰਧਾਨ ਪਟਿਆਲਾ ਸ਼ੋਸ਼ਲ ਵੈਲਫੇਅਰ ਸੁਸਾਇਟੀ ਨੇ ਕੀਤਾ। ਵਿਸ਼ੇਸ਼ ਤੌਰ ‘ਤੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਮੈਂਬਰ ਜ਼ਿਲ੍ਹਾ ਸਾਂਝ ਕੇਂਦਰ, ਮੈਂਬਰ ਯੁਵਾ ਸਾਂਝ ਕਮੇਟੀ, ਪ੍ਰੋ ਜਗਦੇਵ ਸਿੰਘ, ਪ੍ਰੋ ਮੂਰਤੀ ਕੋਰ, ਪ੍ਰੋ ਪ੍ਰੀਤੀ ਭਾਟੀਆ, ਨੋਡਲ ਅਫਸਰ ਜੈਸਮੀਨ ਸਰਕਾਰੀ ਬਿਕਰਮ ਕਾਲਜ਼, ਡਾ ਸਿਮਰਪ੍ਰੀਤ ਬਾਹਰਾ ਲਾਅ ਕਾਲਜ, ਪ੍ਰੋ ਮੋਨਿਕਾ ਵਾਲੀਆ, ਹਰਪ੍ਰੀਤ ਸਿੰਘ ਬਹੁ ਤਕਨੀਕੀ ਕਾਲਜ ਪਟਿਆਲਾ, ਲੈਫਟੀਨੈਂਟ ਜਗਦੀਪ ਸਿੰਘ ਜੋਸ਼ੀ ਟ੍ਰੇਨਿੰਗ ਅਫਸਰ ਸਰਕਾਰੀ ਆਈਂ ਟੀ ਆਈ ਲੜਕੇ, ਡਾ ਤੇਜਿੰਦਰਪਾਲ ਸਿੰਘ ਯੂਨੀਵਰਸਿਟੀ ਕਾਲਜ਼ ਮੀਰਾਪੁਰ, ਕਿਰਨਦੀਪ ਕੌਰ, ਰੀਆ ਠਾਕੁਰ ਏਸ਼ੀਅਨ ਕਾਲਜ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ, ਭਰਭੂਰ ਸਿੰਘ ਨੇ ਸ਼ਿਰਕਤ ਕੀਤੀ।

ਇਸ ਮੌਕੇ ਗੁਰਦੇਵ ਸਿੰਘ ਧੰਮ ਨੇ ਕਿਹਾ ਕਿ ਯੂਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਆਯੋਜਨ ਕਰਕੇ ਸ਼ਰਧਾਂਜਲੀ ਭੇਟ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਉਹਨਾਂ ਕਿਹਾ ਕਿ ਇਸ ਖੂਨਦਾਨ ਕੈਂਪ ਦੀ ਵਿਸ਼ੇਸ਼ਤਾ ਇਹ ਰਹੀ ਕਿ 35 ਲੜਕੀਆਂ ਵੱਲੋਂ ਖੂਨਦਾਨ ਕਰਨ ਲਈ ਅੱਗੇ ਆਉਣਾ ਸ਼ਲਾਘਾਯੋਗ ਕਦਮ ਸੀ।

ਉਹਨਾਂ ਕਿਹਾ ਕਿ ਤੁਹਾਡੇ ਦਿੱਤੇ ਖੂਨਦਾਨ ਕਰਨ ਨਾਲ ਚਾਰ ਜ਼ਿੰਦਗੀਆਂ ਬਚ ਸਕਦੀਆਂ ਹਨ। ਉਹਨਾਂ ਕਿਹਾ ਕਿ ਹਰ ਤੰਦਰੁਸਤ ਇਨਸਾਨ ਜਿਸ ਦੀ ਉਮਰ 18  ਸਾਲ ਤੋਂ 65 ਸਾਲ ਹੈਂ ਸ਼ਰੀਰਕ ਭਾਰ 45  ਕਿਲੋ ਤੋਂ ਉਪਰ ਹੈ ਅਤੇ ਖੂਨ ਦੀ ਮਾਤਰਾ 12.5 ਗ੍ਰਾਮ ਤੋਂ ਉਪਰ ਹੈ ਉਹੋ ਵਿਅਕਤੀ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰ ਸਕਦਾ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਖੂਨਦਾਨੀ ਪ੍ਰਮਾਤਮਾ ਵਲੋਂ ਭੇਜੇ ਦੂਤਾ ਸਮਾਂਨ ਹੁੰਦੇ ਹਨ ਜੌ ਆਪਣਾ ਖੂਨਦਾਨ ਕਰਕੇ ਕਿਸੇ ਦੀ ਬੇਸ਼ਕੀਮਤੀ ਜਾਨਾਂ ਬਚਾਉਣ ਲਈ ਅੱਗੇ ਆਉਂਦੇ ਹਨ। ਇਸ ਮੌਕੇ  ਸਰਕਾਰੀ ਰਾਜਿੰਦਰਾ ਹਸਪਤਾਲ ਬਲੱਡ ਬੈਂਕ ਵੱਲੋਂ 60 ਤੋਂ ਯੂਨਿਟ ਬਲੱਡ ਇੱਕਤਰਤਾ ਕੀਤਾ ਗਿਆ।

Scroll to Top