Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 21 Oct 2026 | 10:45 pm

+91 90915 01313 , +91 90916 01313

punjabbanni@gmail.com
punjabbani@yahoo.com

ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ ਵਿਖੇ ਰਾਜ ਪੱਧਰੀ ਜਿਮਨਾਸਟਿਕ ਤੇ ਖੋ-ਖੋ ਮੁਕਾਬਲੇ ਜਾਰੀ, ਖਿਡਾਰੀਆਂ ਨੇ ਜਿੱਤੇ ਤਗਮੇ

ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ ਵਿਖੇ ਰਾਜ ਪੱਧਰੀ ਜਿਮਨਾਸਟਿਕ ਤੇ ਖੋ-ਖੋ ਮੁਕਾਬਲੇ ਜਾਰੀ, ਖਿਡਾਰੀਆਂ ਨੇ ਜਿੱਤੇ ਤਗਮੇ

ਚੰਡੀਗੜ, 21 ਅਕਤੂਬਰ :  ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਜਿਮਨਾਸਟਿਕ ਅਤੇ ਖੋ-ਖੋ ਪੋਲੋ ਗਰਾਊਂਡ ਪਟਿਆਲਾ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ ਰਹੇ ਹਨ।

ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਲੋ ਗਰਾਊਂਡ ਪਟਿਆਲਾ ਵਿਖੇ ਖੋ-ਖੋ ਗੇਮ ਦੇ ਖਿਡਾਰੀਆਂ ਦੀ ਹੌਸਲਾ ਅਫਜਾਈ ਲਈ ਸ੍ਰ. ਗੁਰਲਾਲ ਸਿੰਘ ਐਮ.ਐਲ.ਏ ਘਨੌਰ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।

ਜਿਮਨੇਜੀਅਮ ਹਾਲ ਪੋਲੋ ਗਰਾਊਂਡ ਵਿਖੇ ਖਿਡਾਰੀਆਂ ਦੀ ਮੈਡਲ ਸੈਰਮਨੀ ਮੁੱਖ ਮਹਿਮਾਨ ਸ੍ਰੀ ਮਨਦੀਪ ਕੌਸ਼ਲ ਜਿਲ੍ਹਾ ਖੇਡ ਅਫਸਰ ਲੁਧਿਆਣਾ ਅਤੇ ਸ੍ਰੀ ਭੁਪਿੰਦਰ ਸਿੰਘ ਘੁੰਮਣ ਸੈਕਰੇਟਰੀ ਪੰਜਾਬ ਜਿਮਨਾਸਟਿਕ ਐਸੋਸੀਏਸ਼ਨ ਵੱਲੋਂ ਕੀਤੀ ਗਈ। ਇਸ ਸਮੇਂ ਭੁਪਿੰਦਰ ਸੀਮਾ ਸੀਨੀਅਰ ਜਿਮਨਾਸਟਿਕ ਕੋਚ ਸਪੋਰਟਸ ਅਥਾਰਟੀ ਆਫ ਇੰਡੀਆ, ਗੁਰਪ੍ਰੀਤ ਸਿੰਘ ਜਿਲ੍ਹਾ ਸੈਕਟਰੀ ਜਿਮਨਾਸਟਿਕ ਐਸੋਸੀਏਸ਼ਨ ਸੰਗਰੂਰ ਵੀ ਹਾਜਰ ਸਨ।

ਰਿਧਮਿਕ ਜਿਮਨਾਸਟਿਕ ਟੀਮ ਉਮਰ ਵਰਗ 21-30 ਵਿੱਚ ਅੰਮ੍ਰਿਤਸਰ ਦੀ ਟੀਮ ਨੇ ਪਹਿਲਾ ਸਥਾਨ, ਪਟਿਆਲਾ ਦੀ ਟੀਮ ਨੇ ਦੂਸਰਾ ਸਥਾਨ ਅਤੇ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਹੂਪ ਈਵੈਂਟ ਵਿੱਚ ਪ੍ਰੀਤੀ ਅੰਮ੍ਰਿਤਸਰ ਨੇ ਪਹਿਲਾ ਸਥਾਨ, ਸਪਨਾ ਅੰਮ੍ਰਿਤਸਰ ਨੇ ਦੂਸਰਾ ਸਥਾਨ, ਪਿੰਕੀ ਸ੍ਰੀ ਮੁਕਤਸਰ ਸਾਹਿਬ ਨੇ ਤੀਸਰਾ ਸਥਾਨ ਅਤੇ ਮਨਪ੍ਰੀਤ ਕੌਰ ਲੁਧਿਆਣਾ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ। ਬਾਲ ਈਵੈਂਟ ਵਿੱਚ ਸਾਧਨਾ ਅੰਮ੍ਰਿਤਸਰ ਅਤੇ ਨੰਦਨੀ  ਪਟਿਆਲਾ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਦਿਨਸ਼ਾ ਸੰਗਰੂਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਲੱਬਸ ਈਵੈਂਟ ਵਿੱਚ ਤੇਜਸਵਿਨੀ ਅੰਮ੍ਰਿਤਸਰ ਨੇ ਪਹਿਲਾ ਸਥਾਨ, ਅਮਨੀਤ ਕੌਰ ਸੰਗਰੂਰ ਨੇ ਦੂਸਰਾ ਸਥਾਨ, ਮੀਨਾਕਸ਼ੀ ਲੁਧਿਆਣਾ ਅਤੇ ਜਸਪ੍ਰੀਤ ਲੁਧਿਆਣਾ ਨੇ ਤੀਸਰਾ ਸਥਾਨ ਹਾਸਲ ਕੀਤਾ।

ਰਿਬਨ ਈਵੈਂਟ ਵਿੱਚ ਦਾਮਿਨੀ ਪਟਿਆਲਾ ਨੇ ਪਹਿਲਾ ਸਥਾਨ, ਅਮਨੀਤ ਕੌਰ ਨੇ ਦੂਸਰਾ ਸਥਾਨ ਅਤੇ ਤਾਰੀਕਾ ਨੇ ਤੀਸਰਾ ਸਥਾਨ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ। ਉਮਰ ਵਰਗ ਅੰਡਰ-21 ਰਿਧਮਿਕ ਜਿਮਨਾਸਟਿਕਸ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਪਹਿਲਾ ਸਥਾਨ, ਪਟਿਆਲਾ ਦੀ ਟੀਮ ਨੇ ਦੂਸਰਾ ਸਥਾਨ, ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਹੂਪ ਈਵੈਂਟ ਵਿੱਚ ਰਸਲੀਨ ਐਸ.ਏ.ਐਸ. ਨਗਰ ਅਤੇ ਗੀਤਾਂਸ਼ੀ ਅੰਮ੍ਰਿਤਸਰ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਸਮਿਕਸ਼ਾ ਸੰਗਰੂਰ ਨੇ ਦੂਸਰਾ ਸਥਾਨ ਹਾਸਲ ਕੀਤਾ।

ਬਾਲ ਈਵੈਂਟ ਵਿੱਚ ਪਾਹੁਲਪ੍ਰੀਤ ਕੌਰ ਅੰਮ੍ਰਿਤਸਰ ਨੇ ਪਹਿਲਾ ਸਥਾਨ, ਹਰਪ੍ਰੀਤ ਕੌਰ ਅੰਮ੍ਰਿਤਸਰ ਨੇ ਦੂਸਰਾ ਸਥਾਨ ਅਤੇ ਮਾਨਯਾ ਪਟਿਆਲਾ ਨੇ ਤੀਸਰਾ ਸਥਾਨ ਹਾਸਲ ਕੀਤਾ। ਕਲੱਬਸ ਈਵੈਂਟ ਰਸਲੀਨ ਕੌਰ ਐਸ.ਏ.ਐਸ. ਨਗਰ ਨੇ ਪਹਿਲਾ ਸਥਾਨ, ਅੰਕਿਤਾ ਅੰਮ੍ਰਿਤਸਰ ਨੇ ਦੂਸਰਾ ਸਥਾਨ, ਦੇਵਾਂਸ਼ੀ ਪਟਿਆਲਾ ਨੇ ਤੀਸਰਾ ਸਥਾਨ ਅਤੇ ਹਰਕੀਰਤ ਕੌਰ ਅੰਮ੍ਰਿਤਸਰ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ। ਰਿਬਨ ਈਵੈਂਟ ਵਿੱਚ ਮਾਨਸਵਿਨੀ ਅੰਮ੍ਰਿਤਸਰ ਨੇ ਪਹਿਲਾ ਸਥਾਨ, ਗੀਤਾਂਸ਼ੀ ਅੰਮ੍ਰਿਤਸਰ ਨੇ ਦੂਸਰਾ ਸਥਾਨ ਅਤੇ ਮਹਿਕ ਸ੍ਰੀ ਮੁਕਤਸਰ ਸਾਹਿਬ ਨੇ ਤੀਸਰਾ ਸਥਾਨ ਹਾਸਲ ਕੀਤਾ।

Scroll to Top