Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 14 Sep 2026 | 11:59 pm

+91 90915 01313 , +91 90916 01313

punjabbanni@gmail.com
punjabbani@yahoo.com

ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਪਾਤੜਾਂ 'ਚ 8ਵੇਂ ਦਿਨ ਦੀਆਂ ਬਲਾਕ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼

ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਪਾਤੜਾਂ 'ਚ 8ਵੇਂ ਦਿਨ ਦੀਆਂ ਬਲਾਕ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼

ਪਾਤੜਾਂ/ਸੁਤਰਾਣਾ 14 ਸਤੰਬਰ : ਖੇਡ ਵਿਭਾਗ ਪਟਿਆਲਾ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਦੇ ਤਹਿਤ ਅੱਜ 8ਵੇਂ ਦਿਨ ਦੀਆਂ ਬਲਾਕ ਪੱਧਰੀ ਖੇਡਾਂ ਦਾ ਆਯੋਜਨ ਅਤਿ-ਉਤਸ਼ਾਹਪੂਰਨ ਮਾਹੌਲ ‘ਚ ਕੀਤਾ ਗਿਆ। ਬਲਾਕ ਪਾਤੜਾਂ ਦੇ ਪਿੰਡ ਦੇਧਨਾ ਵਿਖੇ ਸਥਿਤ ਮੁੱਖ ਮੰਤਰੀ ਖੇਡ ਸਟੇਡੀਅਮ ‘ਚ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਦਾ ਰਸਮੀ ਉਦਘਾਟਨ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ।

ਇਸ ਮੌਕੇ ਮੈਦਾਨ ‘ਚ ਉਤਰੇ ਵਿਧਾਇਕ ਕੁਲਵੰਤ ਸਿੰਘ ਨੇ ਵਾਲੀਬਾਲ ਦੀਆਂ ਸਮੈਸ਼ਾਂ ਨਾਲ ਖਿਡਾਰੀਆਂ ਦਾ ਦਿਲ ਜਿੱਤ ਲਿਆ। ਉਦਘਾਟਨੀ ਸਮਾਰੋਹ ਦੌਰਾਨ ਉਸ ਵੇਲੇ ਮੈਦਾਨ ‘ਚ ਸ਼ਾਨਦਾਰ ਨਜ਼ਾਰਾ ਬੱਝ ਗਿਆ, ਜਦੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਮਹਿਜ਼ ਮੁੱਖ ਮਹਿਮਾਨ ਵਜੋਂ ਕੁਰਸੀ ‘ਤੇ ਬੈਠਣ ਦੀ ਬਜਾਏ ਆਪ ਮੈਦਾਨ ‘ਚ ਉਤਰ ਆਏ। ਨੌਜਵਾਨ ਖਿਡਾਰੀਆਂ ਦੇ ਜੋਸ਼ ਨੂੰ ਵੇਖਦਿਆਂ ਵਿਧਾਇਕ ਨੇ ਆਪਣੇ ਕੁੜਤੇ ਦੀਆਂ ਬਾਹਾਂ ਚੜ੍ਹਾ ਕੇ ਵਾਲੀਬਾਲ ਦੇ ਮੈਚ ‘ਚ ਸਿੱਧਾ ਉਤਰ ਕੇ ਖਿਡਾਰੀਆਂ ਨਾਲ ਹੱਥ ਅਜ਼ਮਾਏ। ਉਨ੍ਹਾਂ ਵੱਲੋਂ ਲਗਾਈਆਂ ਧਮਾਕੇਦਾਰ ਸਮੈਸ਼ਾਂ ਅਤੇ ਸਰਵਿਸ ਨੇ ਪੂਰੇ ਸਟੇਡੀਅਮ ‘ਚ ਤਾਲੀਆਂ ਦੀ ਗੂੰਜ ਪੈਦਾ ਕਰ ਦਿੱਤੀ।

ਇੱਕ ਆਮ ਵਿਧਾਇਕ ਤੋਂ ਪਰ੍ਹੇ ਹਟ ਕੇ, ਇੱਕ ਖਿਡਾਰੀ ਵਾਂਗ ਮੈਦਾਨ ‘ਚ ਪਸੀਨਾ ਵਹਾਉਂਦਿਆਂ ਉਨ੍ਹਾਂ ਨੇ ਦਿਖਾ ਦਿੱਤਾ ਕਿ ਉਹ ਹਲਕੇ ਦੇ ਨੌਜਵਾਨਾਂ ਦੇ ਦਿਲਾਂ ਨਾਲ ਧੜਕਦੇ ਹਨ। ਉਨ੍ਹਾਂ ਦਾ ਇਹ ਅੰਦਾਜ਼ ਖਿਡਾਰੀਆਂ ਵਿੱਚ ਨਵੇਂ ਉਤਸ਼ਾਹ ਅਤੇ ਊਰਜਾ ਦਾ ਸੰਚਾਰ ਕਰ ਗਿਆ। ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਕਸਰਤ ਨਹੀਂ, ਸਗੋਂ ਜੀਵਨ ਵਿੱਚ ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਪੈਦਾ ਕਰਨ ਦਾ ਸਭ ਤੋਂ ਵੱਡਾ ਸਾਧਨ ਹਨ। ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖ ਕੇ ਖੇਡ ਮੈਦਾਨਾਂ ਵੱਲ ਮੋੜਨਾ ਹੀ ਉਨ੍ਹਾਂ ਦਾ ਮੁੱਖ ਟੀਚਾ ਹੈ।

ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਦਾ ਇੱਕ ਅਜਿਹਾ ਮਾਹੌਲ ਸਿਰਜ ਦਿੱਤਾ ਹੈ, ਜਿਸ ਨਾਲ ਪਿੰਡ-ਪਿੰਡ ਵਿੱਚ ਮੁੜ ਖੇਡਾਂ ਦਾ ਸੁਨਹਿਰੀ ਦੌਰ ਪਰਤ ਆਇਆ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਇਤਿਹਾਸਕ ਉਪਰਾਲਿਆਂ ਨੇ ਜ਼ਮੀਨੀ ਪੱਧਰ ਦੀ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਦਿੱਤਾ ਹੈ। ਮਾਨ ਸਰਕਾਰ ਦੀ ਖੇਡ ਨੀਤੀ ਦਾ ਮੂਲ ਮਕਸਦ ਖਿਡਾਰੀਆਂ ਨੂੰ ਚੰਗੀਆਂ ਖੇਡ ਸਹੂਲਤਾਂ ਅਤੇ ਬਹਿਤਰ ਨਗਦ ਇਨਾਮ ਰਾਸ਼ੀ ਦੇ ਕੇ ਅੰਤਰਰਾਸ਼ਟਰੀ ਪੱਧਰ ‘ਤੇ ਚਮਕਾਉਣਾ ਹੈ, ਜਿਸ ਨਾਲ ਪੰਜਾਬ ਦਾ ਗੱਭਰੂ ਹੁਣ ਮੈਦਾਨਾਂ ‘ਚ ਨਵੇਂ ਦਿਸਹੱਦੇ ਛੂਹ ਰਿਹਾ ਹੈ।

ਉਪਰੰਤ ਜ਼ਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਵੱਖ-ਵੱਖ ਉਮਰ ਵਰਗਾਂ ਦੇ ਐਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਇਲ, ਵਾਲੀਬਾਲ ਸ਼ੂਟਿੰਗ ਅਤੇ ਵਾਲੀਬਾਲ ਸਮੈਸ਼ਿੰਗ ਦੇ ਜ਼ਬਰਦਸਤ ਮੁਕਾਬਲੇ ਕਰਵਾਏ ਜਾ ਰਹੇ ਹਨ।

ਇਸ ਮੌਕੇ ਜਿਲ੍ਹਾ ਖੇਡ ਅਫਸਰ ਪਟਿਆਲਾ ਨਵਜੋਤ ਸਿੰਘ ਧਾਲੀਵਾਲ, ਦਵਿੰਦਰ ਸਿੰਘ ਜੋਨਲ ਇੰਚਾਰਜ ਪਾਤੜਾਂ ਸਿੱਖਿਆ ਵਿਭਾਗ ਪਟਿਆਲਾ ਅਤੇ ਪਾਤੜਾਂ ਦੇ ਸਰਪੰਚ ਸੰਦੀਪ ਵੀ ਮੌਜੂਦ ਰਹੇ। ਖੇਡਾਂ ਦੇ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਖੇਡ ਵਿਭਾਗ ਦੇ ਕੋਚ ਕੰਵਲਦੀਪ ਸਿੰਘ, ਕੁਲਵਿੰਦਰ ਸਿੰਘ, ਪਰਦੀਪ ਕੁਮਾਰ, ਗੁਰਦੇਵ ਸਿੰਘ, ਗੁਰਪ੍ਰੀਤ ਸਿੰਘ, ਸਤਵੀਰ ਮੰਡਾਰ, ਪਰਮਿੰਦਰ ਸਿੰਘ, ਧਨਵੰਤ ਸਿੰਘ, ਰਾਜਬੀਰ ਸਿੰਘ, ਸਤਵਿੰਦਰ ਸਿੰਘ, ਸਤਗੁਰ ਸਿੰਘ ਅਤੇ ਸ਼ਿਵਾ ਨੇ ਅਹਿਮ ਭੂਮਿਕਾ ਨਿਭਾਈ।

Scroll to Top