Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 31 Oct 2026 | 12:19 am

+91 90915 01313 , +91 90916 01313

punjabbanni@gmail.com
punjabbani@yahoo.com

ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ਵਿੱਚ 28.70 ਕਰੋੜ ਰੁਪਏ ਦੇ ਜੁਰਮਾਨੇ ਲਾਏ, 27.33 ਕਰੋੜ ਵਸੂਲੇ: ਬਰਿੰਦਰ ਕੁਮਾਰ ਗੋਇਲ

ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ਵਿੱਚ 28.70 ਕਰੋੜ ਰੁਪਏ ਦੇ ਜੁਰਮਾਨੇ ਲਾਏ, 27.33 ਕਰੋੜ ਵਸੂਲੇ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 30 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਪਿਛਲੇ ਪੰਜ ਸਾਲਾਂ ਦੌਰਾਨ ਸੂਬੇ ਭਰ ਵਿੱਚ ਲਗਾਤਾਰ ਕੀਤੀਆਂ ਕਾਰਵਾਈਆਂ ਸਦਕਾ 1845 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ 3988 ਵਾਹਨ ਤੇ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ। ਮਾਈਨਿੰਗ ਵਿਭਾਗ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ 28.70 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਨ੍ਹਾਂ ਵਿੱਚੋਂ 27.33 ਕਰੋੜ ਰੁਪਏ ਦੀ ਵਸੂਲੀ ਵੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦਿੱਤੀ।

ਪੰਜਾਬ ਭਵਨ ਵਿਖੇ ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗ ਵੱਲੋਂ ਕੀਤੀਆਂ ਗਈਆਂ ਕਾਰਵਾਈਆਂ ਦੇ ਸਾਲਾਨਾ ਵੇਰਵੇ ਸਾਂਝੇ ਕਰਦਿਆਂ ਦਰਜ ਕੀਤੀਆਂ ਐੱਫ.ਆਈ.ਆਰ, ਜ਼ਬਤ ਕੀਤੇ ਵਾਹਨ ਤੇ ਮਸ਼ੀਨਾਂ, ਲਗਾਏ ਗਏ ਜੁਰਮਾਨਿਆਂ ਅਤੇ ਵਸੂਲੀ ਗਈ ਰਕਮ ਦੇ ਅੰਕੜੇ ਦਿੱਤੇ। ਉਨ੍ਹਾਂ ਕਿਹਾ ਕਿ ਗ਼ੈਰ-ਕਾਨੂੰਨੀ ਢੰਗ ਨਾਲ ਖਣਿਜਾਂ ਦੀ ਨਿਕਾਸੀ ਅਤੇ ਢੋਆ-ਢੁਆਈ ਨੂੰ ਰੋਕਣ ਅਤੇ ਮਾਈਨਿੰਗ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਪੁਲਿਸ ਨਾਲ ਤਾਲਮੇਲ ਕਰਕੇ ਕਾਰਵਾਈ ਤੇਜ਼ ਕੀਤੀ ਗਈ ਹੈ।

ਸਾਲਾਨਾ ਕਾਰਗੁਜ਼ਾਰੀ ਦੇ ਵੇਰਵੇ ਦਿੰਦਿਆਂ ਖਣਨ ਤੇ ਭੂ-ਵਿਗਿਆਨ ਮੰਤਰੀ ਨੇ ਦੱਸਿਆ ਕਿ ਸਾਲ 2022 ਦੌਰਾਨ 735 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ 802 ਵਾਹਨ ਤੇ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ। ਇਸ ਦੌਰਾਨ 89 ਲੱਖ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ 88 ਲੱਖ ਰੁਪਏ ਵਸੂਲੇ ਗਏ। ਸਾਲ 2023 ਵਿੱਚ 458 ਐੱਫ.ਆਈ.ਆਰ. ਦਰਜ ਹੋਈਆਂ ਅਤੇ 987 ਜ਼ਬਤੀਆਂ ਕੀਤੀਆਂ ਗਈਆਂ। ਇਸ ਸਾਲ 6.64 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਜਦਕਿ 6.17 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਸਾਲ 2024 ਦੌਰਾਨ 294 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ 1077 ਵਾਹਨ ਤੇ ਮਸ਼ੀਨਾਂ ਜ਼ਬਤ ਕੀਤੇ ਗਏ। ਇਸ ਸਮੇਂ ਦੌਰਾਨ 9.74 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ 9.56 ਕਰੋੜ ਰੁਪਏ ਵਸੂਲੇ ਗਏ। ਇਸੇ ਤਰ੍ਹਾਂ ਸਾਲ 2025 ਵਿੱਚ 111 ਐੱਫ.ਆਈ.ਆਰ. ਦਰਜ ਹੋਈਆਂ ਅਤੇ 454 ਜ਼ਬਤੀਆਂ ਕੀਤੀਆਂ ਗਈਆਂ। ਇਸ ਦੌਰਾਨ 2.76 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ, ਜਿਨ੍ਹਾਂ ਵਿੱਚੋਂ 2.70 ਕਰੋੜ ਰੁਪਏ ਵਸੂਲ ਕੀਤੇ ਗਏ।

ਸਾਲ 2026 ਦੇ ਅੰਕੜੇ ਸਾਂਝੇ ਕਰਦਿਆਂ ਸ੍ਰੀ ਗੋਇਲ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਸਾਲ ਹੁਣ ਤੱਕ 247 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ 668 ਵਾਹਨ ਤੇ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਮੇਂ ਦੌਰਾਨ 8.67 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਨ੍ਹਾਂ ਵਿੱਚੋਂ 8.02 ਕਰੋੜ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਵਿਭਾਗ ਵੱਲੋਂ ਜ਼ਮੀਨੀ ਪੱਧਰ ‘ਤੇ ਕੀਤੀ ਜਾ ਰਹੀ ਤੇਜ਼ ਅਤੇ ਨਿਰੰਤਰ ਕਾਰਵਾਈ ਨੂੰ ਦਰਸਾਉਂਦੇ ਹਨ।

ਮੌਜੂਦਾ ਸਾਲ ਦੌਰਾਨ ਕੀਤੀਆਂ ਗਈਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਜੁਲਾਈ 2026 ਤੱਕ ਵਿਭਾਗ ਨੇ ਪੰਜਾਬ ਮਾਈਨਰ ਮਿਨਰਲ ਰੂਲਜ਼, 2013 ਦੇ ਨਿਯਮ 74 ਅਤੇ 75 ਤਹਿਤ 77 ਐਫ.ਆਈ.ਆਰਜ਼  ਦਰਜ ਕੀਤੀਆਂ ਅਤੇ 192 ਚਲਾਨ ਕੀਤੇ। ਇਸ ਮਿਆਦ ਦੌਰਾਨ 2.06 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ, ਜਿਨ੍ਹਾਂ ਵਿੱਚੋਂ 1.93 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ।

ਉਨ੍ਹਾਂ ਅੱਗੇ ਕਿਹਾ, “ਜੁਲਾਈ ਤੋਂ ਅਕਤੂਬਰ 2026 ਤੱਕ ਵਿਭਾਗ ਨੇ ਸਬੰਧਤ ਧਾਰਾਵਾਂ ਤਹਿਤ 170 ਹੋਰ ਐਫ.ਆਈ.ਆਰਜ਼. ਦਰਜ ਕੀਤੀਆਂ ਅਤੇ 476 ਚਲਾਨ ਕੀਤੇ। ਇਸ ਸਮੇਂ ਦੌਰਾਨ 6.61 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ, ਜਿਨ੍ਹਾਂ ਵਿੱਚੋਂ 6.17 ਕਰੋੜ ਰੁਪਏ ਵਸੂਲ ਕੀਤੇ ਗਏ। ਇਸੇ ਤਰ੍ਹਾਂ ਸਾਲ 2026 ਦੌਰਾਨ 247 ਐਫ.ਆਈ.ਆਰ ਅਤੇ 668 ਚਲਾਨ ਕੀਤੇ ਗਏ। ਇਸ ਸਬੰਧੀ 8.67 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ 8.02 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ।”

ਕੈਬਨਿਟ ਮੰਤਰੀ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੁਲਿਸ ਦੇ ਤਾਲਮੇਲ ਨਾਲ ਮਾਈਨਿੰਗ ਵਿਭਾਗ ਵੱਲੋਂ ਹਾਲ ਹੀ ਵਿੱਚ ਕੀਤੀਆਂ ਕਾਰਵਾਈਆਂ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ 6 ਅਕਤੂਬਰ, 2026 ਨੂੰ ਲੁਧਿਆਣਾ ਦੇ ਸਿਧਵਾਂ ਬੇਟ ਇਲਾਕੇ ਵਿੱਚ ਰਾਤ ਵੇਲੇ ਕੀਤੀ ਗਈ ਕਾਰਵਾਈ ਦੌਰਾਨ ਵਿਭਾਗ ਨੇ ਰੇਤ ਨਾਲ ਭਰੇ ਇੱਕ ਬਿਨਾਂ ਨੰਬਰੀ ਟਿੱਪਰ ਨੂੰ ਕਾਬੂ ਕੀਤਾ। ਇਹ ਵਾਹਨ ਸਥਾਨਕ ਪੁਲਿਸ ਹਵਾਲੇ ਕਰ ਦਿੱਤਾ ਗਿਆ ਅਤੇ ਥਾਣਾ ਸਿਧਵਾਂ ਬੇਟ ਵਿਖੇ ਐਫ.ਆਈ.ਆਰ. ਨੰਬਰ 283/2026 ਦਰਜ ਕੀਤੀ ਗਈ।

7 ਅਕਤੂਬਰ ਨੂੰ ਮਾਈਨਿੰਗ ਅਧਿਕਾਰੀਆਂ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਅੰਮ੍ਰਿਤਸਰ ਦੀ ਤਹਿਸੀਲ ਲੋਪੋਕੇ ਦੇ ਪਿੰਡ ਕੋਟ ਸਿੱਧੂ ਵਿੱਚ ਗ਼ੈਰ-ਕਾਨੂੰਨੀ ਰੇਤ ਮਾਈਨਿੰਗ ਦਾ ਪਤਾ ਲਗਾਇਆ। ਕਾਰਵਾਈ ਦੌਰਾਨ ਇਸ ਗ਼ੈਰ-ਕਾਨੂੰਨੀ ਗਤੀਵਿਧੀ ਨਾਲ ਸਬੰਧਤ ਤਿੰਨ ਜੇ.ਸੀ.ਬੀ. ਮਸ਼ੀਨਾਂ, ਇੱਕ ਬਿਨਾਂ ਨੰਬਰੀ ਖੁਦਾਈ ਵਾਲੀ ਮਸ਼ੀਨ ਅਤੇ ਸੱਤ ਟਿੱਪਰਾਂ ਦੀ ਸ਼ਨਾਖਤ ਕੀਤੀ ਗਈ। ਇਸ ਸਬੰਧੀ ਥਾਣਾ ਭਿੰਡੀ ਸੈਦਾਂ ਵਿਖੇ ਐਫ.ਆਈ.ਆਰ. ਨੰਬਰ 160/2026 ਦਰਜ ਕੀਤੀ ਗਈ।

ਇਸੇ ਤਰ੍ਹਾਂ 11 ਅਕਤੂਬਰ ਨੂੰ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਚਮਕੌਰ ਸਾਹਿਬ ਇਲਾਕੇ ਵਿੱਚ ਸਾਂਝੀ ਟੀਮ ਵੱਲੋਂ ਰਾਤ ਵੇਲੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਟੀਮ ਨੇ ਤਿੰਨ ਐਕਸਕੇਵੇਟਰ/ਬੈਕਹੋ ਲੋਡਰ ਅਤੇ ਦੋ ਟਿੱਪਰ ਵੀ ਜ਼ਬਤ ਕੀਤੇ। ਖਾਣਾਂ ਅਤੇ ਖਣਿਜ (ਵਿਕਾਸ ਅਤੇ ਨਿਯਮ) ਐਕਟ, 1957 ਦੀਆਂ ਧਾਰਾਵਾਂ 4(1) ਅਤੇ 21(1) ਤਹਿਤ ਐਫ.ਆਈ.ਆਰ. ਨੰਬਰ 178/2026 ਦਰਜ ਕੀਤੀ ਗਈ।

Scroll to Top