ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਬਰਸੀਂ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਬਾਬਾ ਹਰਦੇਵ ਸਿੰਘ ਨੇ ਮੈਡੀਕਲ ਚੈੱਕਅਪ ਕੈਂਪ ਦਾ ਕੀਤਾ ਉਦਘਾਟਨ

ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਬਰਸੀਂ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਬਾਬਾ ਹਰਦੇਵ ਸਿੰਘ ਨੇ ਮੈਡੀਕਲ ਚੈੱਕਅਪ ਕੈਂਪ ਦਾ ਕੀਤਾ ਉਦਘਾਟਨ
-ਮਿਸ਼ਨ ਲਾਲੀ ਤੇ ਹਰਿਆਲੀ ਟੀਮ ਵਲੋਂ ਲਗਾਏ ਗਏ ਖੂਨਦਾਨ ਕੈਂਪ ਵਿੱਚ ਪੁੱਜਕੇ ਖੂਨਦਾਨੀਆ ਦੀ ਕੀਤੀ ਹੌਂਸਲਾ ਅਫਜਾਈ –
ਨਾਭਾ, 28 ਜੂਨ – ਗੁਰਦੁਆਰਾ ਸਿੱਧਸਰ ਅਲੋਹਰਾਂ ਵਿਖੇ ਅੱਜ ਸੱਚਖੰਡ ਵਾਸੀ ਸ੍ਰੀਮਾਨ ਸੰਤ ਬਾਬਾ ਸੁਖਦੇਵ ਸਿੰਘ ਮਹਾਰਾਜ ਜੀ ਦੀ ਮਨਾਈ ਗਈ 21ਵੀਂ ਸਲਾਨਾ ਬਰਸੀਂ ਮੌਕੇ ਲਗਾਏ ਗਏ ਮੈਡੀਕਲ ਚੈੱਕਅਪ ਕੈਂਪ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਬਾਬਾ ਹਰਦੇਵ ਸਿੰਘ ਨੇ ਸਾਂਝੇ ਤੌਰ ਤੇ ਕੀਤਾ। ਇਸ ਮੌਕੇ ਗੱਲਬਾਤ ਕਰਦਿਆ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸ੍ਰੀਮਾਨ ਸੰਤ ਬਾਬਾ ਸੁਖਦੇਵ ਸਿੰਘ ਮਹਾਰਾਜ ਜੀ ਨੇ ਆਪਣੇ ਜ਼ਿੰਦਗੀ ਵਿੱਚ ਜਿੱਥੇ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੀਆਂ ਲੱਖਾਂ ਹੀ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਿਆ ਉਥੇ ਹੀ ਉਨਾਂ ਵਲੋਂ ਕੀਤੇ ਜਾਂਦੇ ਸਮਾਜ ਸੇਵਾ ਦੇ ਕੰਮਾਂ ਨੂੰ ਵੀ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨਾਂ ਕਿਹਾ ਕਿ ਸਾਨੂੰ ਸੰਤਾਂ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ ਹੈ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਬਰਸੀਂ ਸਮਾਗਮ ਵਿੱਚ ਸਮੂਲੀਅਤ ਕਰਨ ਮੌਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨਾਂ ਮਿਸ਼ਨ ਲਾਲੀ ਅਤੇ ਹਰਿਆਲੀ ਵਲੋਂ ਸਮਾਜ ਸੇਵੀ ਹਰਦੀਪ ਸਨੌਰ ਦੀ ਅਗਵਾਈ ਹੇਠ ਲਗਾਏ ਗਏ ਖੂਨਦਾਨ ਕੈਂਪ ਦਾ ਨਿਰੀਖਣ ਕਰਕੇ ਖੂਨਦਾਨੀਆ ਦੀ ਹੌਂਸਲਾ ਅਫਜਾਈ ਕੀਤੀ।ਇਸ ਮੋਕੇ ਇਛਿਆਮਾਨ ਸਿੰਘ ਭੋਜੋਮਾਜਰੀ ਸਾਬਕਾ ਚੈਅਰਮੈਨ,ਪ੍ਰੇਮ ਸਿੰਘ ਪ੍ਰੀਤ ਗਰੁੱਪ,ਹਸਪਤਾਲ ਦੇ ਇੰਚਾਰਜ ਡਾਕਟਰ ਪਵਨ ਕੁਮਾਰ ਪੱਪੀ,ਤੇਜਿੰਦਰ ਸਿੰਘ ਤੇਜੀ ਸਾਬਕਾ ਜਿਲਾ ਪ੍ਰੀਸ਼ਦ ਮੈਂਬਰ,ਭਰਪੂਰ ਸਿੰਘ ਧਾਰੋਕੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੇਵਾਦਾਰ ਮੋਜੂਦ ਸਨ

Leave a Comment

Your email address will not be published. Required fields are marked *

Scroll to Top