Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 10:18 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼

ਚੰਡੀਗੜ੍ਹ, 26 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਠੇਕਾ ਅਧਾਰਤ ਮੁਲਾਜ਼ਮਾਂ, ਮੰਡੀ ਬੋਰਡ ਵਰਕਰਜ਼ ਯੂਨੀਅਨ ਅਤੇ ਵੈਟਰਨਰੀ ਇੰਸਪੈਕਟਰਾਂ ਦੇ ਵਫ਼ਦ ਨਾਲ ਵੱਖ-ਵੱਖ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਗੌਰ ਨਾਲ ਸੁਣੀਆਂ।

ਗੱਲਬਾਤ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੰਮਕਾਜ, ਰੈਗੂਲਰਾਈਜ਼ੇਸ਼ਨ ਅਤੇ ਸੇਵਾ ਮਾਮਲਿਆਂ ਨਾਲ ਸਬੰਧਤ ਮੰਗਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਅਤੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਉਣ।

ਨੁਮਾਇੰਦਿਆਂ ਨੂੰ ਇਹ ਭਰੋਸਾ ਦਿਵਾਉਂਦਿਆਂ ਕਿ ਉਨ੍ਹਾਂ ਦੇ ਮੰਗ ਪੱਤਰਾਂ ਵਿੱਚ ਉਠਾਏ ਗਏ ਮੁੱਦਿਆਂ ਦੀ ਪਹਿਲ ਦੇ ਆਧਾਰ ‘ਤੇ ਘੋਖ ਕੀਤੀ ਜਾਵੇਗੀ, ਸ. ਖੁੱਡੀਆਂ ਨੇ ਕਿਹਾ ਕਿ ਸਾਰੀਆਂ ਜਾਇਜ਼ ਮੰਗਾਂ ਅਤੇ ਮੁਸ਼ਕਲਾਂ ਦਾ ਹੱਲ ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ।

ਇਨ੍ਹਾਂ ਮੀਟਿੰਗਾਂ ਵਿੱਚ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ, ਡਾਇਰੈਕਟਰ ਸ੍ਰੀ ਪਰਮਦੀਪ ਸਿੰਘ ਵਾਲੀਆ ਅਤੇ ਪਸ਼ੂ ਪਾਲਣ ਵਿਭਾਗ ਤੇ ਪੰਜਾਬ ਮੰਡੀ ਬੋਰਡ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Scroll to Top