ਗੁਰੂ ਰਵਿਦਾਸ ਜੈਯੰਤੀ ’ਤੇ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜਲੰਧਰ, 27 ਜਨਵਰੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਵਰੀ ਮਹੀਨੇ ਦੇ ਪਹਿਲੇ ਦਿਨ ਪੰਜਾਬ ਦੇ ਦੌਰੇ ’ਤੇ ਆ ਰਹੇ ਹਨ, ਜਿਸਨੂੰ ਲੈ ਕੇ ਉਨਾ ਦੇ ਪ੍ਰਸੰਸਕਾਂ ਵਿਚ ਭਾਰੀਖੁਸ਼ੀ ਦੇਖਣ ਨੂੰ ਮਿਲ ਰਹੀ ਹੈ।
ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਹ ਫੇਰਾ ਗੁਰੂ ਰਵਿਦਾਸ ਮਹਾਰਾਜ ਦੀ 649ਵੀਂ ਜੈਯੰਤੀ ਦੇ ਪਾਵਨ ਮੌਕੇ ਨਾਲ ਜੁੜਿਆ ਹੋਇਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਜਲੰਧਰ ਸਥਿਤ ਡੇਰਾ ਸੱਚਖੰਡ ਬੱਲਾਂ ਵਿੱਚ ਨਤਮਸਤਕ ਹੋਣਗੇ।

ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਬਜਟ ਪੇਸ਼ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਸ਼ਾਮ ਕਰੀਬ 4 ਵਜੇ ਜਲੰਧਰ ਪਹੁੰਚਣਗੇ। ਪੰਜਾਬ ਪਹੁੰਚਦੇ ਹੀ ਉਹ ਸਭ ਤੋਂ ਪਹਿਲਾਂ ਡੇਰਾ ਸੱਚਖੰਡ ਬੱਲਾਂ ਜਾਣਗੇ, ਜਿੱਥੇ ਗੁਰੂ ਰਵਿਦਾਸ ਮਹਾਰਾਜ ਦੀ ਜੈਯੰਤੀ ਸਬੰਧੀ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਗੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ਦੇ ਮੁੱਖ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕਰ ਚੁੱਕੇ ਹਨ। ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਲੈ ਕੇ ਡੇਰਾ ਪ੍ਰਬੰਧਨ ਅਤੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾ ਰਹੀ ਹੈ, ਜਿਨਾ ਦੀ ਆਮਦ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

 

 

Scroll to Top